ਫਰੀਦਕੋਟ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਮਗਰੋਂ ਕੋਟਕਪੂਰਾ ਤੇ ਬਹਿਬਲਕਲਾਂ ਗੋਲੀ ਕਾਂਡ ਸ਼੍ਰੋਮਣੀ ਅਕਾਲੀ ਦਲ ਤੇ ਬਾਦਲ ਪਰਿਵਾਰ ਲਈ ਵੱਡੀ ਮੁਸੀਬਤ ਬਣਦਾ ਜਾ ਰਿਹਾ। ਲੋਕ ਸਭਾ ਚੋਣਾਂ ਦੌਰਾਨ ਬੇਅਦਬੀ ਮਾਮਲਿਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਫਰੀਦਕੋਟ ਲੋਕ ਸਭਾ ਹਲਕੇ ਤੋਂ ਅਕਾਲੀ ਦਲ-ਬੀਜੇਪੀ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਲਜਾਰ ਸਿੰਘ ਰਾਣੀਕੇ ਦੇ ਪੋਸਟਰਾਂ 'ਤੇ ਕਾਲਖ ਮਲੀ ਜਾ ਰਹੀ ਹੈ। ਫਰੀਦਕੋਟ ਦੇ ਗੋਦੜੀ ਸਾਹਿਬ ਕਲੋਨੀ ਵਿੱਚ ਗੁਲਜ਼ਾਰ ਸਿੰਘ ਰਣੀਕੇ ਤੇ ਸੁਖਬੀਰ ਬਾਦਲ ਦੀਆਂ ਫੋਟੋਆਂ 'ਤੇ ਕਿਸੇ ਨੇ ਕਾਲੀ ਸਿਆਹੀ ਮਲ ਕੇ ਪੋਸਟਰ ਉਪਰ ਪੰਥ ਦੋਸ਼ੀ ਵੀ ਲਿਖਿਆ ਹੈ।


ਇਸ ਤੋਂ ਪਹਿਲਾਂ ਬਠਿੰਡਾ ਤੋਂ ਅਕਾਲੀ ਉਮੀਦਵਾਰ ਹਰਸਿਮਰਤ ਬਾਦਲ, ਫਿਰੋਜ਼ਪੁਰ ਤੋਂ ਉਮੀਦਵਾਰ ਸੁਖਬੀਰ ਬਾਦਲ ਤੇ ਫਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਕਈ ਵਾਰ ਕਾਲੀਆਂ ਝੰਡੀਆਂ ਨਾਲ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਇਲਾਵਾ ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਜਾ ਰਹੀਆਂ ਹਨ।