ਪੜਚੋਲ ਕਰੋ

ਸੁਖਬੀਰ ਬਾਦਲ ਤੋਂ ਖੁੱਸੇਗੀ ਅਕਾਲੀ ਦਲ ਦੀ ਕਮਾਨ !

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਲੀਡਰਸ਼ਿਪ 'ਤੇ ਸਵਾਲ ਉੱਠਣ ਲੱਗੇ ਹਨ। ਸੀਨੀਅਰ ਅਕਾਲੀ ਲੀਡਰ ਹੁਣ 'ਸੁਖਬੀਰ ਮਾਡਲ ਸਿਆਸਤ' ਖਿਲਾਫ ਖੁੱਲ੍ਹ ਕੇ ਬੋਲਣ ਲੱਗੇ ਹਨ। ਹੁਣ ਚਰਚਾ ਹੈ ਕਿ ਟਕਸਾਲੀ ਲੀਡਰ ਪਾਰਟੀ ਨੂੰ ਬਾਦਲ ਪਰਿਵਾਰ ਦੀ ਅਜ਼ਾਰੇਦਾਰੀ ਤੋਂ ਮੁਕਤ ਕਰਾਉਣ ਲਈ ਹੰਭਲਾ ਮਾਰੇ ਰਹੇ ਹਨ। ਯਾਦ ਰਹੇ ਸੁਖਬੀਰ ਦੀ ਇਸ ਸਿਆਸਤ ਨੇ ਬੇਸ਼ੱਕ ਪਾਰਟੀ ਨੂੰ ਪਿਛਲੇ 10 ਸਾਲ ਸੱਤਾ ਵਿੱਚ ਰੱਖਿਆ ਪਰ ਇਸ ਨਾਲ ਅਕਾਲੀ ਦਲ ਦਾ ਪੰਥਕ ਚਿਹਰਾ ਬੁਰੀ ਤਰ੍ਹਾਂ ਦਾਗਦਾਰ ਹੋ ਗਿਆ।   ਮੰਨਿਆ ਜਾ ਰਿਹਾ ਹੈ ਕਿ ਆਉਂਦੇ ਸਮੇਂ ਤੱਕ ਪਾਰਟੀ ਵਿੱਚ ਸੁਖਬੀਰ-ਮਜੀਠੀਆ ਤਾਕਤ ਨੂੰ ਹੋਰ ਚੁਣੌਤੀਆਂ ਮਿਲ ਸਕਦੀਆਂ ਹਨ। ਜ਼ਿਆਦਾਤਰ ਸੀਨੀਅਰ ਲੀਡਰ ਪਾਰਟੀ ਦੀ ਪੂਰੀ ਕਮਾਨ ਬਾਦਲ ਪਰਿਵਾਰ ਹੱਥ ਜਾਣ ਤੋਂ ਵੀ ਔਖੇ ਹਨ। ਇਹ ਵੀ ਚਰਚਾ ਹੈ ਕਿ ਅਜਿਹੇ ਪ੍ਰਭਾਵ ਨੂੰ ਘਟਾਉਣ ਲਈ ਮਾਲਵੇ ਦੇ ਲੀਡਰ ਬਲਵਿੰਦਰ ਸਿੰਘ ਭੂੰਦੜ ਨੂੰ ਸੁਖਬੀਰ ਬਾਦਲ ਦੇ ਬਰਾਬਰ ਅਹੁਦਾ ਦੇਣ ਦੀ ਤਿਆਰੀ ਹੈ ਪਰ ਭੂੰਦੜ ਵੀ ਬਾਦਲ ਪਰਿਵਾਰ ਦਾ ਨਜ਼ਦੀਕੀ ਹੀ ਹੈ। ਇਸ ਚਰਚਾ ਨੇ ਵੀ ਪਾਰਟੀ ਅੰਦਰ ਬੇਚੈਨੀ ਵਧਾ ਦਿੱਤੀ ਹੈ। ਦਰਅਸਲ ਸੁਖਬੀਰ ਬਾਦਲ ਨੇ ਅਕਾਲੀ ਦਲ ਨੂੰ ਪੰਥਕ ਪਾਰਟੀ ਤੋਂ ਨਿਰੋਲ ਸਿਆਸਤ ਵੱਲ ਧੱਕ ਦਿੱਤਾ ਜਿੱਥੇ ਸੱਤਾ 'ਤੇ ਜਿੱਤ ਹੀ ਸਭ ਕੁਝ ਹੈ। ਸਖਬੀਰ ਬਾਦਲ ਦੀ ਇਸ ਸਿਆਸਤ ਤੋਂ ਸਿੱਖ ਮੁੱਦਿਆਂ ਦੀ ਸਮਝ ਰੱਖ ਵਾਲੇ ਖੁਸ਼ ਨਹੀਂ ਸਨ। ਪਾਰਟੀ ਦੀ ਟਕਸਾਲੀ ਲੀਡਰਸ਼ਿਪ ਨੂੰ ਵੀ 'ਸੁਖਬੀਰ ਮਾਡਲ ਸਿਆਸਤ' ਰਾਸ ਨਹੀਂ ਆ ਰਹੀ ਸੀ ਪਰ ਪਾਰਟੀ ਦੀਆਂ ਸਾਰੀਆਂ ਤਾਕਤਾਂ ਬਾਦਲ ਪਰਿਵਾਰ ਕੋਲ ਹੋਣ ਕਰਕੇ ਕੋਈ ਵੀ ਬੋਲਣ ਦੀ ਹਿੰਮਤ ਨਹੀਂ ਸੀ ਕਰਦਾ। ਅੱਜ ਜਦੋਂ ਅਕਾਲੀ ਦਲ ਸੰਕਟ ਵਿੱਚ ਘਿਰ ਗਿਆ ਹੈ ਤਾਂ ਸੁਖਬੀਰ ਬਾਦਲ ਖਿਲਾਫ ਆਵਾਜ਼ ਉੱਠਣ ਲੱਗੀ ਹੈ। ਐਤਵਾਰ ਨੂੰ ਮਾਝੇ ਦੇ ਤਿੰਨ ਟਕਸਾਲੀ ਲੀਡਰਾਂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਨੇ ਖੁੱਲ੍ਹ ਕੇ ਕਿਹਾ ਕਿ ਪਾਰਟੀ ਵਿੱਚ ਸਭ ਠੀਕ ਨਹੀਂ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਗਲਤੀਆਂ ਹੋਈਆਂ ਹਨ ਤੇ ਇਨ੍ਹਾਂ ਨੂੰ ਸੁਧਾਰਨ ਲਈ ਉਹ ਇੱਕਜੁੱਟ ਹੋਏ ਹਨ। ਦਿਲਚਸਪ ਗੱਲ਼ ਹੈ ਕਿ ਇਨ੍ਹਾਂ ਲੀਡਰਾਂ ਨੇ ਮਾਝੇ ਦੇ ਜਰਨੈਲ ਕਹੇ ਜਾਣ ਵਾਲੇ ਸੁਖਬੀਰ ਬਾਦਲ ਦੇ ਰਿਸ਼ਤੇਦਾਰ ਬਿਕਰਮ ਮਜੀਠੀਆ ਨੂੰ ਮੀਟਿੰਗ ਵਿੱਚ ਨਹੀਂ ਬੁਲਾਇਆ। ਇਸ ਲਈ ਲੀਡਰਾਂ ਨੇ ਸਪਸ਼ਟ ਤੌਰ 'ਤੇ ਸੁਖਬੀਰ-ਮਜੀਠੀਆ ਸਿਆਸਤ ਨੂੰ ਚੁਣੌਤੀ ਦਿੱਤੀ ਹੈ। ਇਨ੍ਹਾਂ ਲੀਡਰਾਂ ਨੇ ਮੰਨਿਆ ਕਿ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਦੇ ਪ੍ਰਬੰਧ ਵਿੱਚ ਉਣਤਾਈਆਂ ਹਨ। ਉਨ੍ਹਾਂ ਦਾ ਇਸ਼ਾਰਾ ਸ਼੍ਰੋਮਣੀ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਸਿੱਧੇ ਰੂਪ ਵਿੱਚ ਸਿਆਸਤ ਲਈ ਵਰਤੋਂ ਵੱਲ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀCM ਆਤੀਸ਼ੀ ਦੀ ਰਿਹਾਇਸ਼ ਨੂੰ ਲੈ ਕੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਵਿਵਾਦ ਨਾ ਖੜਾ ਕੀਤਾ ਜਾਏ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Embed widget