ਟਰੱਕ ਆਪਰੇਟਰ ਯੂਨੀਅਨ ਦਾ ਆਰਟੀਏ ਦਫ਼ਤਰ ਬਾਹਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
Ludhiana News: ਲੁਧਿਆਣਾ ਸ਼ਹਿਰ ਦੇ ਆਰਟੀਏ ਦਫ਼ਤਰ ਦੇ ਬਾਹਰ ਦੀਆਂ ਤਸਵੀਰਾਂ ਨੇ ਜਿੱਥੇ ਟਰੱਕ ਅਪਰੇਟਰ ਯੂਨੀਅਨ ਦੇ ਵੱਲੋਂ ਆਰ ਟੀ ਏ ਦਫਤਰ ਬਾਹਰ ਹੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
Ludhiana News: ਲੁਧਿਆਣਾ ਸ਼ਹਿਰ ਦੇ ਆਰਟੀਏ ਦਫ਼ਤਰ ਦੇ ਬਾਹਰ ਦੀਆਂ ਤਸਵੀਰਾਂ ਨੇ ਜਿੱਥੇ ਟਰੱਕ ਅਪਰੇਟਰ ਯੂਨੀਅਨ ਦੇ ਵੱਲੋਂ ਆਰ ਟੀ ਏ ਦਫਤਰ ਬਾਹਰ ਹੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਬਿਨਾਂ ਰਿਸ਼ਵਤ ਤੋਂ ਇਸ ਦਫ਼ਤਰ ਵਿੱਚ ਕੋਈ ਵੀ ਕੰਮ ਨਹੀਂ ਹੋ ਰਿਹਾ ਜਿਸ ਕਾਰਨ ਉਨ੍ਹਾਂ ਦੀਆਂ ਗੱਡੀਆਂ ਦੇ ਚਲਾਣ ਹੋ ਰਹੇ ਹਨ।
ਇਸ ਦੌਰਾਨ ਟਰੱਕ ਅਪਰੇਟਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਇਸ ਵਾਰ ਆਪਣੀ ਦੀਵਾਲੀ ਆਰਟੀਏ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਮਨਾਉਣਗੇ ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਦੇ ਰਵੱਈਏ ਤੋਂ ਕਾਫੀ ਨਿਰਾਸ਼ ਨੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਾਫੀ ਖੱਜਲ ਖੁਆਰੀ ਹੋ ਰਹੀ ਹੈ ਅਤੇ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਮੰਗੀ ਜਾ ਰਹੀ ਹੈ ਜਿਸ ਤੋਂ ਕਾਫੀ ਪ੍ਰੇਸ਼ਾਨ ਨੇ ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਉਹ ਮੰਤਰੀ ਨੂੰ ਵੀ ਸ਼ਿਕਾਇਤ ਕਰ ਚੁੱਕੇ ਨੇ ਪਰ ਕੋਈ ਵੀ ਹੱਲ ਨਹੀਂ ਹੋਇਆ ਉਨ੍ਹਾਂ ਇਹ ਵੀ ਕਿਹਾ ਕਿ ਲਾਇਸੈਂਸ ਰੀਨਿਊ ਕਰਵਾਉਣ ਦੇ ਲਈ ਵੀ ਉਨ੍ਹਾਂ ਨੂੰ ਤਿੰਨ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਲੱਗ ਰਿਹਾ ਹੈ ਜਿਸ ਦੇ ਚੱਲਦਿਆਂ ਉਨ੍ਹਾਂ ਦੀਆਂ ਗੱਡੀਆਂ ਦੇ ਚਲਾਨ ਹੋ ਰਹੇ ਨੇ ਜਿਸ ਕਾਰਨ ਉਹ ਗੱਡੀਆਂ ਨਹੀਂ ਚਲਾ ਸਕਦੇ ਅਤੇ ਇਸੇ ਰੋਸ ਵਜੋਂ ਉਨ੍ਹਾਂ ਨੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :