ਪੰਜਾਬ 'ਚ ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ਼ ਰੋਸ ਪ੍ਰਦਰਸ਼ਨ, ਤਾਲਿਬਾਨੀ ਕਹੇ ਜਾਣ 'ਤੇ ਵਧਿਆ ਵਿਵਾਦ, ਕਿਸਾਨਾਂ ਨੇ ਫੂਕਿਆ ਪੁਤਲਾ
ਆਗੂਆਂ ਨੇ ਅੱਗੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਅਤੇ ਮੋਦੀ ਸਰਕਾਰ ਵਿਰੁੱਧ ਸੰਘਰਸ਼ ਦਾ ਅਗਲਾ ਪੜਾਅ ਵੀ ਪੰਜਾਬ ਅਤੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨਾਲ ਸਲਾਹ ਕਰਕੇ ਤੈਅ ਕੀਤਾ ਜਾਵੇਗਾ।
Punjab News: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਅੰਮ੍ਰਿਤਸਰ ਵਿੱਚ ਕਿਸਾਨ ਆਗੂਆਂ ਦੀ ਤਾਲਿਬਾਨ ਨਾਲ ਤੁਲਨਾ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਕਿਸਾਨ ਜਥੇਬੰਦੀਆਂ ਗੁੱਸੇ ਵਿੱਚ ਹਨ। ਕਿਸਾਨਾਂ ਵੱਲੋਂ ਅੱਜ ਰਵਨੀਤ ਬਿੱਟੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਬਿਆਨ ਦਿੱਤਾ ਹੈ ਕਿ ਕਿਸਾਨਾਂ ਤਾਲਿਬਾਨ ਵਰਗਾ ਵਿਵਹਾਰ ਕਰ ਰਹੇ ਹਨ। ਆਗੂਆਂ ਕੋਲ ਕਈ ਜ਼ਮੀਨਾਂ ਤੇ ਜਾਇਦਾਦਾਂ ਹਨ ਤੇ ਕਰੋੜਾਂ ਦੇ ਕਾਰੋਬਾਰ ਹਨ ਤੇ ਅਸੀਂ ਕੇਂਦਰ ਸਰਕਾਰ ਵੱਲੋਂ ਜ਼ਿਮਨੀ ਚੋਣਾਂ ਤੋਂ ਬਾਅਦ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਈ ਜਾਵੇਗੀ।
ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਬਿੱਟੂ ਦੇ ਬਿਆਨ ਦੀ ਨਿਖੇਧੀ ਕਰਦੇ ਹਾਂ, ਪਰ ਜਾਂਚ ਦਾ ਸਵਾਗਤ ਕਰਦੇ ਹਾਂ। ਇਸ ਜਾਂਚ ਦੇ ਘੇਰੇ ਵਿੱਚ ਸੰਸਦ ਮੈਂਬਰਾਂ, ਵਿਧਾਇਕਾਂ, ਸੇਵਾਮੁਕਤ ਤੇ ਮੌਜੂਦਾ ਨੌਕਰਸ਼ਾਹਾਂ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਵਿੱਚ ਬੈਠੇ 110 ਘਰੇਲੂ ਕਾਰਪੋਰੇਟ ਘਰਾਣਿਆਂ ਸਮੇਤ ਮਾਫੀਆ ਗਰੁੱਪਾਂ ਨੂੰ ਵੀ ਇਸ ਜਾਂਚ ਦੇ ਘੇਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਦੇ ਜੱਜਾਂ ਵੱਲੋਂ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਵਾਧੂ ਵਸੀਲਿਆਂ ਤੋਂ ਪੈਦਾ ਹੋਈ ਦੌਲਤ ਨੂੰ ਜ਼ਬਤ ਕਰਕੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ 20 ਕਰੋੜ ਲੋਕਾਂ ਅਤੇ ਬੇਜ਼ਮੀਨੇ ਲੋਕਾਂ ਵਿੱਚ ਵੰਡਿਆ ਜਾਵੇ। ਕਿਉਂਕਿ ਕੁਦਰਤੀ ਸੋਮਿਆਂ 'ਤੇ ਸਾਰਿਆਂ ਦਾ ਬਰਾਬਰ ਦਾ ਹੱਕ ਹੈ।
ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਜਥੇਬੰਦੀ ਵੱਲੋਂ ਦਿੱਤੇ ਜਾ ਰਹੇ ਕਿਸਾਨ ਵਿਰੋਧੀ ਬਿਆਨਾਂ ਖ਼ਿਲਾਫ਼ ਅੱਜ ਸੈਂਕੜੇ ਥਾਵਾਂ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਭਵਿੱਖ ਵਿੱਚ ਵੀ ਧਰਨੇ ਦਿੱਤੇ ਜਾਣਗੇ।
ਆਗੂਆਂ ਨੇ ਅੱਗੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਅਤੇ ਮੋਦੀ ਸਰਕਾਰ ਵਿਰੁੱਧ ਸੰਘਰਸ਼ ਦਾ ਅਗਲਾ ਪੜਾਅ ਵੀ ਪੰਜਾਬ ਅਤੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨਾਲ ਸਲਾਹ ਕਰਕੇ ਤੈਅ ਕੀਤਾ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।