ਗੁਰਦਾਸਪੁਰ: ਸਰਕਾਰਾਂ ਦੇ ਖੋਖਲੇ ਵਾਅਦਿਆਂ ਤੋਂ ਹਰ ਵਰਗ ਹੀ ਦੁਖੀ ਹੋ ਕੇ ਸੜਕਾਂ 'ਤੇ ਉੱਤਰ ਕੇ ਰੋਸ ਮੁਜ਼ਾਹਰੇ ਕਰਦਾ ਨਜ਼ਰ ਆ ਰਿਹਾ ਹੈ। ਤਾਜ਼ਾ ਖਬਰ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੀ ਹੈ, ਜਿੱਥੇ ਕੇਂਦਰ ਸਰਕਾਰ ਦੇ ਖੋਖਲੇ ਵਾਅਦਿਆਂ ਤੋਂ ਤੰਗ ਆ ਕੇ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਤਿੰਨ ਪਿੰਡਾਂ ਦੇ ਕਿਸਾਨਾਂ ਨੇ ਕਰਤਾਰਪੁਰ ਕੋਰੀਡੋਰ ਦੇ ਮੁੱਖ ਗੇਟ ਸਾਹਮਣੇ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਵੱਲੋਂ ਕੋਰੀਡੋਰ ਅੰਦਰ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ।


ਦੱਸ ਦਈਏ ਕਿ ਰੋਸ ਧਰਨਾ ਦੇ ਰਹੇ ਕਿਸਾਨ ਸਰਵਨ ਸਿੰਘ, ਮਨਜੀਤ ਸਿੰਘ, ਗੁਰਨਾਮ ਸਿੰਘ ਤੇ ਮਲਕੀਤ ਸਿੰਘ ਨੇ ਕਿਹਾ ਕਿ ਜਦੋਂ ਕੋਰੀਡੋਰ ਬਣਾਉਣ ਵਾਸਤੇ ਕੇਂਦਰ ਨੇ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਸੀ, ਉਸ ਸਮੇਂ ਕਿਸਾਨਾਂ ਨੂੰ ਕਿਹਾ ਗਿਆ ਸੀ ਕਿ ਬਣਦੇ ਮੁਆਵਜ਼ੇ ਸਮੇਤ ਜ਼ਮੀਨ ਦੇਣ ਵਾਲੇ ਹਰ ਕਿਸਾਨ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ ਜਾਂ ਫਿਰ ਪੰਜ ਲੱਖ ਰੁਪਏ ਦਿੱਤੇ ਜਾਣਗੇ।




ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਾਅਦਾ ਕੀਤਾ ਗਿਆ ਸੀ ਕਿ ਇੱਕ ਮੈਂਬਰ ਦੀ ਪੈਨਸ਼ਨ ਵੀ ਲਾਈ ਜਵੇਗੀ ਪਰ ਅਜੇ ਤਕ ਇਹ ਵਾਅਦੇ ਖਾਲੀ ਲਿਫਾਫੇ ਹੀ ਸਾਬਤ ਹੋਏ ਹਨ। ਦੂਸਰੇ ਪਾਸੇ ਹਾਲੇ ਕਈ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਪੂਰਾ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ। ਇਸ ਦੇ ਨਾਲ ਹੀ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕੋਰੀਡੋਰ ਸੜਕ ਬਣਨ ਨਾਲ ਉਨ੍ਹਾਂ ਦੀਆਂ ਜ਼ਮੀਨਾਂ ਨੀਵੀਆਂ ਹੋ ਗਈਆਂ ਹਨ। ਇਸ ਕਾਰਨ ਪਾਣੀ ਦਾ ਨਿਕਾਸ ਨਹੀਂ ਹੁੰਦਾ ਤੇ ਫਸਲਾਂ ਖ਼ਰਾਬ ਹੋ ਜਾਂਦੀਆਂ ਹਨ।


ਇਸ ਬਾਰੇ ਅਧਿਕਾਰੀਆਂ ਨੇ ਜ਼ਮੀਨਾਂ ਵਿੱਚ ਲਗੇ ਟਿਊਬਵੈਲ, ਪਸ਼ੂ ਸ਼ੈਡ ਤੇ ਦਰੱਖਤਾਂ ਦੇ ਮੁਆਵਜ਼ੇ ਦੇ ਪਰਪੋਜ਼ਲ ਬਣਾ ਕੇ ਭੇਜੇ ਸੀ, ਉਹ ਮੁਅਵਜ਼ਾ ਵੀ ਨਹੀਂ ਮਿਲਿਆ। ਇੱਥੋਂ ਤੱਕ ਕਿ ਕੋਰੀਡੋਰ ਦੇ ਉਦਘਾਟਨ ਸਮੇਂ 46 ਕਿਲ੍ਹੇ ਜ਼ਮੀਨ ਵਿੱਚ ਲਗਾਏ ਗਏ ਟੈਂਟ ਸਿਟੀ ਤੇ ਪੰਡਾਲ ਉਸ ਦਾ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ।


ਕਿਸਾਨਾਂ ਦਾ ਕਹਿਣਾ ਸੀ ਕਿ ਇਸ ਬਾਰੇ ਲਗਤਾਰ ਪ੍ਰਸ਼ਾਸਨਕ ਅਧਿਕਾਰੀਆਂ ਤੱਕ ਪਹੁੰਚ ਕਰਦੇ ਰਹੇ ਪਰ ਕੀਤੇ ਕੋਈ ਸੁਣਵਾਈ ਨਹੀਂ ਹੋਈ। ਇਸ ਕਾਰਨ ਤੰਗ ਆ ਕੇ ਉਨ੍ਹਾਂ ਨੂੰ ਵਰਦੇ ਮੀਂਹ ਵਿੱਚ ਕਰਤਾਰਪੁਰ ਕੋਰੀਡੋਰ ਦੇ ਮੁੱਖ ਗੇਟ ਸਾਹਮਣੇ ਰੋਸ ਪ੍ਰਦਰਸ਼ਨ ਸ਼ੁਰੂ ਕਰਨਾ ਪਿਆ। ਇਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਸਾਡੀਆਂ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ, ਉਦੋਂ ਤਕ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ।


ਇਹ ਵੀ ਪੜ੍ਹੋ: ਸੰਸਦ ਦੀਆਂ 1000 ਸੀਟਾਂ ਕਰਨ ਦੀ ਤਿਆਰੀ! ਮਨੀਸ਼ ਤਿਵਾੜੀ ਬੋਲੇ, ਪ੍ਰਸਤਾਵ ਲਾਗੂ ਕਰਨ ਤੋਂ ਪਹਿਲਾਂ ਲਈ ਜਾਵੇ ਸਭ ਦੀ ਰਾਏ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904