ਮੋਗਾ: ਪਿਛਲੇ 5 ਦਿਨਾਂ ਤੋਂ ਪੂਰੇ ਪੰਜਾਬ ਵਿੱਚ ਕਿਸਾਨ ਏਕਤਾ ਉਗਰਾਹਾਂ ਯੂਨੀਅਨ ਵੱਲੋਂ ਪੰਜਾਬ ਦੇ ਪਾਣੀ ਦੇ ਸੰਕਟ ਦੇ ਹੱਲ ਲਈ ਪੰਜਾਬ ਭਰ ਵਿੱਚ 17 ਜਗ੍ਹਾ 'ਤੇ ਧਰਨਾ ਦਿੱਤਾ ਗਿਆ।ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕਿਸਾਨ ਏਕਤਾ ਉਗਰਾਹਾਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ ਪਾਣੀ ਦੇ ਸੰਕਟ ਨੂੰ ਲੈ ਕੇ 21 ਜੁਲਾਈ ਤੋਂ 25 ਜੁਲਾਈ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਅੱਜ ਵੀ ਜਾਰੀ ਹੈ।
ਅੱਜ ਵੀ ਮੋਗਾ ਦੇ ਦੋਦੜ ਵਾਟਰ ਸਪਲਾਈ ਟਰੀਟਮੈਂਟ ਪਲਾਂਟ ਦੇ ਬਾਹਰ ਧਰਨਾ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਪਾਣੀ ਧਰਤੀ ਵਿੱਚੋਂ ਕੱਢਿਆ ਜਾ ਰਿਹਾ ਹੈ, ਪਰ ਪਾਣੀ ਧਰਤੀ ਰੀਚਾਰਜ ਕਰਨ ਦਾ ਕੋਈ ਪ੍ਰਬੰਧ ਲਾਗੂ ਨਹੀਂ ਹੈ। ਉਹਨਾਂ ਕਿਹਾ ਕਿ ਪਾਣੀ ਦੀ ਘੱਟ ਵਰਤੋਂ ਕੀਤੀ ਜਾਵੇ। ਫਸਲਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਲਾਗੂ ਕੀਤਾ ਜਾਵੇ ਅਤੇ ਫੈਕਟਰੀ ਦਾ ਗੰਦਾ ਪਾਣੀ ਨਹਿਰ ਅਤੇ ਨਾਲੇ ਵਿੱਚ ਨਾ ਸੁੱਟਿਆ ਜਾਵੇ, ਗੰਦੇ ਪਾਣੀ ਦੀ ਥਾਂ ਗੰਦੇ ਪਾਣੀ ਨੂੰ ਟ੍ਰੀਟ ਕੀਤਾ ਜਾਵੇ। ਨਹਿਰ ਦਾ ਪਾਣੀ ਦੂਸ਼ਿਤ ਨਾ ਹੋਣ ਦਿੱਤਾ ਜਾਵੇ। ਬਰਸਾਤੀ ਪਾਣੀ ਨੂੰ ਧਰਤੀ ਵਿੱਚ ਰੀਚਾਰਜ ਕਰਨ ਲਈ ਕਦਮ ਚੁੱਕੇ ਜਾਣ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪਾਣੀ ਦੀ ਨਿਜੀ ਕੰਪਨੀ ਨਾਲ ਸਮਝੌਤਾ ਨਾ ਕਰਕੇ ਇਸਨੂੰ ਆਪਣੇ ਹੱਥਾਂ ਵਿੱਚ ਰੱਖੇ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ