Farmers Protest: ਬੀਤੇ ਦਿਨੀਂ ਕਿਸਾਨ ਅੰਦੋਲਨ ਉੱਤੇ ਹੋਏ ਪੁਲਿਸ ਦੀ ਵੱਡੀ ਕਾਰਵਾਈ ਤੋਂ ਬਾਅਦ ਕਿਸਾਨਾਂ ਦੇ ਵਿੱਚ ਰੋਹ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਰਕੇ ਕਿਸਾਨਾਂ ਵੱਲੋਂ ਵੀ ਵੱਡੇ ਐਕਸ਼ਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਨੇ ਪੰਜਾਬ-ਹਰਿਆਣਾ ਤੋਂ ਲੈ ਕੇ DC ਦਫਤਰਾਂ ਅੱਗੇ ਧਰਨੇ ਦੇਣ ਦੀ ਗੱਲ ਆਖੀ। ਇਸ ਤੋਂ ਇਲਾਵਾ ਕਈ ਥਾਵਾਂ ਉੱਤੇ ਕਿਸਾਨ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦੇ ਐਕਸ਼ ਤੋਂ ਬਾਅਦ ਕਈ ਥਾਵਾਂ ਉੱਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਜਿਸ ਕਰਕੇ ਬਠਿੰਡਾ ਦੇ ਰਾਮਪੁਰਾ ਫੂਲ 'ਚ ਵੀ ਕਿਸਾਨਾਂ ਅਤੇ ਪੁਲਿਸ ਦਾ ਟਕਰਾਅ ਦੇਖਣ ਨੂੰ ਮਿਲਿਆ।
ਅੰਦੋਲਨ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਬਠਿੰਡਾ ਦੇ ਰਾਮਪੁਰਾ ਫੂਲ 'ਚ ਵੀ ਪੁਲਿਸ ਦਾ ਟਕਰਾਅ ਹੋਇਆ। ਪੁਲਿਸ ਨੇ ਕਿਸਾਨਾਂ ਨੂੰ ਹਾਈਵੇ ਜਾਮ ਕਰਨ ਤੋਂ ਰੋਕਦਿਆਂ ਉਨ੍ਹਾਂ ਨੂੰ ਬਾਹਰ ਖਦੇੜ ਦਿੱਤਾ।
ਮੋਗਾ 'ਚ ਵੀ ਕਿਸਾਨਾਂ ਦੀ ਪੁਲਿਸ ਨਾਲ ਝੜਪ
ਪੰਜਾਬ ਦੇ ਮੋਗਾ 'ਚ ਵੀ ਕਿਸਾਨਾਂ ਅਤੇ ਪੁਲਿਸ ਵਿਚ ਝੜਪ ਹੋਈ ਹੈ। ਕਿਸਾਨ ਅੰਦੋਲਨ 'ਤੇ ਹੋਈ ਕਾਰਵਾਈ ਦੇ ਵਿਰੋਧ 'ਚ ਕਿਸਾਨ DC ਦਫਤਰ ਦੇ ਬਾਹਰ ਪ੍ਰਦਰਸ਼ਨ ਕਰਨ ਪਹੁੰਚੇ ਸਨ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨਾਂ ਨੇ ਬੈਰੀਕੇਡ ਤੋੜ ਦਿੱਤਾ। ਪੁਲਿਸ ਦੀ ਗੱਡੀ ਨੂੰ ਵੀ ਧੱਕਾ ਦੇ ਕੇ ਸਾਈਡ ਕਰ ਦਿੱਤਾ ਗਿਆ। ਇਸ ਤੋਂ ਬਾਅਦ ਕਿਸਾਨਾਂ ਅਤੇ ਪੁਲਿਸ ਵਿਚ ਝੜਪ ਹੋ ਗਈ।
ਪੰਜਾਬ 'ਚ ਕਿਸਾਨਾਂ-ਪੁਲਿਸ ਵਿਚ ਝੜਪ, ਕਿਸਾਨ ਹਿਰਾਸਤ 'ਚ ਲਏ
ਪੰਜਾਬ ਦੇ ਗਿੱਦੜਬਾਹਾ 'ਚ ਕਿਸਾਨਾਂ ਅਤੇ ਪੁਲਿਸ ਵਿਚ ਝੜਪ ਹੋਈ ਹੈ। ਕਿਸਾਨ ਇੱਥੇ ਅੰਦੋਲਨ 'ਤੇ ਹੋਈ ਕਾਰਵਾਈ ਦੇ ਵਿਰੋਧ 'ਚ ਬਠਿੰਡਾ-ਗੰਗਾਨਗਰ ਹਾਈਵੇ ਜਾਮ ਕਰਨ ਆਏ ਸਨ। ਇਹ ਦੇਖਦੇ ਹੀ ਪੁਲਿਸ ਫੋਰਸ ਨੇ ਉਨ੍ਹਾਂ 'ਤੇ ਲਾਠੀਚਾਰਜ ਕਰਕੇ ਉਥੋਂ ਹਟਾ ਦਿੱਤਾ। ਉੱਥੋਂ ਕੁਝ ਕਿਸਾਨਾਂ ਨੂੰ ਹਿਰਾਸਤ 'ਚ ਵੀ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।