ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਬਿਜਲੀ ਸੋਧ ਕਾਨੂੰਨ ਬਿੱਲ 2020 ਨੂੰ ਸੰਸਦ ਵਿੱਚ ਪੇਸ਼ ਕੀਤੇ ਜਾਣ ਦੇ ਵਿਰੋਧ ਵਿੱਚ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤੀ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲ 2020 ਪੂਰੀ ਤਰ੍ਹਾਂ ਕਿਸਾਨ ਵਿਰੋਧੀ ਅਤੇ ਲੋਕ ਵਿਰੋਧੀ ਹੈ। ਜਿਸ ਨੂੰ ਭਾਰਤ ਸਰਕਾਰ ਵੱਲੋਂ ਪਾਰਲੀਮੈਂਟ ਵਿੱਚ ਪਾਸ ਕੀਤਾ ਜਾ ਰਿਹਾ ਹੈ। ਅਸੀਂ ਇਸਦਾ ਵਿਰੋਧ ਕਰਦੇ ਹਾਂ।
ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ। ਕਿਸਾਨ ਆਗੂ ਨੇ ਕਿਹਾ ਕਿ ਇਸ ਬਿੱਲ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਸੂਬਾ ਪੱਧਰੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਜਥੇਬੰਦੀ ਨੇ ਇਸ ਮੁੱਦੇ ਨੂੰ ਲੈ ਕੇ ਸੂਬਾ ਪੱਧਰੀ ਅੰਦੋਲਨ ਸ਼ੁਰੂ ਕਰਨ ਲਈ ਸੋਮਵਾਰ ਸ਼ਾਮ ਨੂੰ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ। ਜਿਸ ਵਿੱਚ ਲਏ ਫੈਸਲੇ ਤੋਂ ਬਾਅਦ ਸੰਘਰਸ਼ ਦੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਅੰਮ੍ਰਿਤਸਰ ਦੇ ਗੋਲਡਨ ਗੇਟ ਨੇੜੇ ਧਰਨਾਕਾਰੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ