Barnala Protest: 'ਆਪ' ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕਰਨ 'ਤੇ ਬਰਨਾਲਾ 'ਚ ਰੋਸ ਪ੍ਰਦਰਸ਼ਨ
Barnala Protest: ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਅੱਜ ਬਰਨਾਲਾ ਦੇ ਕਚਹਿਰੀ ਚੌਕ ਵਿੱਚ ਇੱਕ ਵਿਸ਼ਾਲ ਰੈਲੀ ਦੇ ਰੂਪ ਵਿੱਚ ਧਰਨਾ ਪ੍ਰਦਰਸ਼ਨ ਕਰ ਕੇ ਪੰਜਾਬ ਦੁਆਰਾ ਕੀਤੇ ਗਏ ਵਾਅਦਿਆਂ ਨੂੰ ਲਾਗੂ ਨਾ ਕਰਨ ਦੇ ਰੋਸ ਪ੍ਰਦਰਸ਼ਨ ਕਰਦੇ ਇੱਕ ਲਲਕਾਰ ਰੈਲੀ ਕੀਤੀ ਗਈ।
Punjab News : ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਅੱਜ ਬਰਨਾਲਾ ਦੇ ਕਚਹਿਰੀ ਚੌਕ ਵਿੱਚ ਇੱਕ ਵਿਸ਼ਾਲ ਰੈਲੀ ਦੇ ਰੂਪ ਵਿੱਚ ਧਰਨਾ ਪ੍ਰਦਰਸ਼ਨ ਕਰ ਕੇ ਪੰਜਾਬ ਦੁਆਰਾ ਕੀਤੇ ਗਏ ਵਾਅਦਿਆਂ ਨੂੰ ਲਾਗੂ ਨਾ ਕਰਨ ਦੇ ਰੋਸ ਪ੍ਰਦਰਸ਼ਨ ਕਰਦੇ ਇੱਕ ਲਲਕਾਰ ਰੈਲੀ ਕੀਤੀ ਗਈ।
ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਦੇ ਪੰਜਾਬ ਪ੍ਰਧਾਨ ਨੇ ਆਪਣੀਆਂ ਮੰਗਾਂ ਬਾਰੇ ਦੱਸਿਆ ਕਿਹਾ, ਸੱਚਾ ਵਿੱਚ ਆਉਣ ਉੱਤੇ ਪੰਜਾਬ ਸਰਕਾਰ ਨੇ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਬੁਢਾਪਾ ਪੈਨਸ਼ਨ, ਅੰਗਹੀਣ ਪੈਨਸ਼ਨ, ਬੇਰੁਜ਼ਗਾਰ ਨੌਜਵਾਨਾਂ, ਪੰਜਾਬ ਦੇ ਆਮ ਲੋਕਾਂ ਦੇ ਨਾਲ ਜੋ ਵਾਅਦੇ ਕੀਤੇ ਗਏ ਸੀ ਉਹ ਪੂਰੇ ਨਹੀਂ ਕੀਤੇ ਜਿਹਨਾਂ ਨੂੰ ਲੈ ਕੇ ਪੰਜਾਬ ਪੱਧਰ 'ਤੇ ਰੋਸ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਵੱਲੋਂ ਰੈਲੀ ਤੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ, ਬਜ਼ੁਰਗ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਤੇ ਹੋਰ ਮਜ਼ਦੂਰ ਆਗੂ ਵੀ ਬਰਨਾਲਾ ਪਹੁੰਚੇ। ਬਰਨਾਲਾ ਦੇ ਕਚਹਰੀ ਚੌਕ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਮਜ਼ਦੂਰ ਮੁਕਤੀ ਮੋਰਚੇ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ਪੰਜਾਬ ਸਰਕਾਰ ਨੇ ਸੱਤਾ ਸੰਭਾਲੀ ਹੈ, ਸੱਤਾ 'ਚ ਆਉਂਦੇ ਹੀ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਗਏ ਸਨ, ਜਿਨ੍ਹਾਂ 'ਚ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ, ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ। ਮਨਰੇਗਾ ਮਜ਼ਦੂਰਾਂ ਦੇ ਹੱਕ 'ਚ ਪੈਨਸ਼ਨ, ਅੰਗਹੀਣ ਪੈਨਸ਼ਨ, ਗਾਰੰਟੀਆਂ ਲਈਆਂ ਗਈਆਂ ਸਨ ਪਰ ਅੱਜ ਪੰਜਾਬ ਸਰਕਾਰ ਉਨ੍ਹਾਂ ਸਾਰੇ ਵਾਅਦਿਆਂ ਤੋਂ ਪਿੱਛੇ ਹਟਦੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਜਿਸ ਕਾਰਨ ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਪੰਜਾਬ ਮੁਕਤੀ ਮੋਰਚਾ ਵੱਲੋਂ ਪੰਜਾਬ ਪੱਧਰੀ ਰੈਲੀ ਕਰਕੇ ਜੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ