ਬਰਨਾਲਾ: ਦੇਸ਼ ਭਰ ਵਿੱਚ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ  ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਤੇਲ ਦੀਆਂ ਕੀਮਤਾਂ ‘ਚ ਵਾਧੇ ਦੇ ਨਾਲ ਹੀ ਲਗਾਤਾਰ ਮਹਿੰਗਾਈ ਵਿੱਚ ਵੀ ਵਾਧਾ ਹੋ ਰਿਹਾ ਹੈ।  ਅੱਜ ਸੰਯੁਕਤ ਮੋਰਚੇ ਦੀ ਕਾਲ ‘ਤੇ ਖੇਤੀ ਕਾਨੂੰਨਾਂ  ਖ਼ਿਲਾਫ਼ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ ਵੱਡੀਆਂ ਕਿਸਾਨ ਜਥੇਬੰਦੀਆਂ ਵੱਲੋਂ  ਬਰਨਾਲਾ ਸ਼ਹਿਰ ‘ਚ ਰੋਸ ਮਾਰਚ ਕੀਤਾ ਗਿਆ।

Continues below advertisement


ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਨਾਲ ਹੀ ਇਸ ਮੌਕੇ ਵੱਖ-ਵੱਖ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਸੀ  ਕਿ ਤੇਲ ਦੀਆਂ ਵਧ ਰਹੀਆਂ ਕੀਮਤਾਂ ਕਾਰਨ ਦੇਸ਼ ਦਾ ਹਰ ਵਰਗ ਮਾਯੂਸ ਅਤੇ ਦੁਖੀ ਹੈ। ਤੇਲ ਦੀਆਂ ਅਸਮਾਨੀ ਚੜ੍ਹ ਰਹੀਆਂ ਕੀਮਤਾਂ ਕਾਰਨ ਹੀ ਹਰ ਇੱਕ ਵਸਤੂ ਮਹਿੰਗੀ ਹੋ ਰਹੀ ਹੈ।  ਜਿਸ ਨਾਲ ਹਰ ਵਰਗ ਦਾ ਲੱਕ ਟੁੱਟ ਰਿਹਾ ਹੈ। ਵਧ ਰਹੀ ਮਹਿੰਗਾਈ ਕਾਰਨ ਆਮ ਆਦਮੀ ਦੇ ਖਰਚ ਵਿੱਚ ਵਾਧਾ ਹੋ ਰਿਹਾ ਹੈ ਜਦੋਕਿ ਆਮਦਨ ਵਿੱਚ ਕੋਈ ਵਾਧਾ ਨਹੀਂ ਹੋ ਰਿਹਾ।




ਉਨ੍ਹਾਂ ਅੱਗੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਮੁਨਾਫਾ ਦੇਣ ਲਈ ਤੇਲ ਕੀਮਤਾਂ ਵਿੱਚ ਸਰਕਾਰ  ਵੱਲੋਂ ਵਾਧਾ ਕੀਤਾ ਜਾ ਰਿਹਾ ਹੈ। ਆਮ ਆਦਮੀ ਦੀ ਪ੍ਰਤੀ ਵਿਅਕਤੀ ਦਿਨ ਰੋਜ਼ਾਨਾ ਆਮਦਨ ਘਟ ਰਹੀ ਹੈ ਅਤੇ ਖ਼ਰਚੇ ਵਧ ਰਹੇ ਹਨ। ਜਿਸ ਨਾਲ ਆਮ ਲੋਕਾਂ ਨੂੰ ਘਰ ਦੀ ਰਸੋਈ ਦਾ ਖਰਚਾ  ਚਲਾਉਣਾ ਵੀ ਔਖਾ ਹੋ ਗਿਆ ਹੈ।


ਉਧਰ ਕਿਸਾਨ ਆਗੂਆਂ ਨੇ ਅਪੀਲ ਕੀਤੀ ਕਿ ਤੇਲ ਕੀਮਤਾਂ ਵਿਚ ਕੀਤੇ ਗਏ ਵਾਧੇ ਨੂੰ ਵਾਪਸ ਲਵੇ ਨਹੀਂ ਤਾਂ  ਜਿਸ ਤਰ੍ਹਾਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਚੱਲ ਰਿਹਾ ਹੈ। ਉਸੇ ਤਰ੍ਹਾਂ ਹੀ ਤੇਲ ਕੀਮਤਾਂ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ  ਜਿੰਨਾ ਸਮਾਂ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਨਹੀਂ ਹੁੰਦੇ ਆਉਣ ਵਾਲੇ ਸਮੇਂ ਵਿਚ ਅੰਦੋਲਨ ਹੋਰ ਵੀ ਤਿੱਖਾ ਕੀਤਾ ਜਾਵੇਗਾ।


ਇਹ ਵੀ ਪੜ੍ਹੋ: Kangana Ranaut ਬਣੇਗੀ ' Indira Gandhi’, ਹੁਣ ਤੋਂ ਹੀ ਵਿੱਢੀ ਤਿਆਰੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904