ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਕਾਰਨ ਪਲਾਂਟ ਬਾਹਰ ਥਰਮਲ ਪਲਾਂਟ ਦੇ ਕਰਮਚਾਰੀਆਂ ਵੱਲੋਂ ਮੋਂਟੇਕ ਸਿੰਘ ਆਹਲੂਵਾਲੀਆ ਦੀ ਰਿਪੋਰਟ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਲੇ ਝੰਡੇ ਹੱਥਾਂ ਵਿੱਚ ਫੜ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।


ਮੁਲਾਜ਼ਮਾਂ ਨੇ ਕਿਹਾ ਕਿ ਆਹਲੂਵਾਲੀਆਂ ਨੇ ਰਿਪੋਰਟ ਪੇਸ਼ ਕੀਤੀ ਹੈ ਕਿ ਲਹਿਰਾ ਮੁਹੱਬਤ ਤੇ ਰੋਪੜ ਦੇ ਥਰਮਲ ਪਲਾਂਟ ਨੂੰ ਬੰਦ ਕਰ ਦਿੱਤਾ ਜਾਵੇ। ਮੁਲਾਜ਼ਮਾਂ ਦੀਆਂ ਤਨਖਾਹਾਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ ਕਰ ਦਿੱਤੀਆਂ ਜਾਣ। 40 ਹਜ਼ਾਰ ਬਿਜਲੀ ਬੋਰਡ ਵਿੱਚ ਪੋਸਟਾਂ ਖ਼ਤਮ ਕਰ ਦਿੱਤੀਆਂ ਜਾਣ।

ਮੁਲਾਜ਼ਮ ਲੀਡਰਾਂ ਨੇ ਕਿਹਾ ਕਿ ਮੋਂਟੇਕ ਸਿੰਘ ਆਹਲੂਵਾਲੀਆ ਨੇ ਉਪਰੋਕਤ ਹਵਾਲਾ ਦਿੰਦਿਆਂ ਰਿਪੋਰਟ ਵਿੱਚ ਕਿਹਾ ਹੈ ਕਿ ਇਸ ਕਰੋੜਾਂ ਰੁਪਏ ਦੇ ਘਾਟੇ ਨਾਲ ਨਾਲ ਪੰਜਾਬ ਦੀ ਆਰਥਿਕਤਾ ਪਟੜੀ ਤੋਂ ਉੱਤਰ ਗਈ ਹੈ। ਉਸ ਨੂੰ ਦੁਬਾਰਾ ਪਟੜੀ 'ਤੇ ਚਾੜ੍ਹਨ ਲਈ ਇਨ੍ਹਾਂ ਚੀਜ਼ਾਂ ਉੱਪਰ ਕੱਟ ਲਾਇਆ ਜਾਵੇ।

ਉਨ੍ਹਾਂ ਕਿਹਾ ਕਿ ਆਹਲੂਵਾਲੀਆਂ ਨੇ ਤਾਂ ਇੱਥੋਂ ਤੱਕ ਸਿਫਰਾਸ਼ ਕੀਤੀ ਹੈ ਕਿ ਜੋ ਕਿਸਾਨਾਂ ਨੂੰ ਸਬਸਿਡੀ ਮਿਲਦੀ ਹੈ, ਉਹ ਬੰਦ ਕਰ ਦਿੱਤੀ ਜਾਵੇ। ਬੀਸੀ ਤੇ ਐਸਸੀ ਨੂੰ ਜੋ ਸਬਸਿਡੀ ਮਿਲਦੀ ਹੈ, ਉਹ ਵੀ ਬੰਦ ਕਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਫਾਰਸ਼ਾਂ ਖਿਲਾਫ ਪੰਜਾਬ ਭਰ ਦੇ ਮੁਲਾਜ਼ਮ ਰੋਸ ਮੁਜ਼ਾਹਰੇ ਕਰ ਰਹੇ ਹਨ।