ਚੰਡੀਗੜ੍ਹ: ਇਸ ਮਹੀਨੇ ਪੰਜਾਬ ਸਰਕਾਰ ਦੇ ਬਹੁਤ ਸਾਰੇ ਮੁਲਾਜ਼ਮਾਂ ਨੂੰ ਅਜੇ ਤੱਕ ਤਨਖਾਹ ਨਹੀਂ ਮਿਲੀ। ਇਸ ਤੋਂ ਅੱਕ ਕੇ ਅੱਜ ਤਕਨੀਕੀ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਖ਼ਜ਼ਾਨਾ ਖਾਲੀ ਹੋਣ ਕਰਕੇ ਸਰਕਾਰ ਇਸ ਵਾਰ ਸਮੇਂ ਸਿਰ ਮੁਲਾਜ਼ਮਾਂ ਨੂੰ ਤਨਖਾਹ ਵੀ ਨਹੀਂ ਦੇ ਸਕੀ। ਰੋਸ ਵਧਣ ਕਰਕੇ ਸਰਕਾਰ ਨੇ ਕੁਝ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਤਨਖਾਹ ਦੇਣ ਦਾ ਪ੍ਰਬੰਧ ਕੀਤਾ ਹਾ ਪਰ ਅਜੇ ਵੀ ਕਈ ਮੁਲਾਜ਼ਮ ਤਨਖਾਹ ਉਡੀਕ ਰਹੇ ਹਨ।
ਹੁਣ ਤਨਖਾਹਾਂ ਨਾ ਮਿਲਣ ਕਰਕੇ ਪੰਜਾਬ ਟੈਕਨੀਕਲ ਐਜੂਕੇਸ਼ਨ ਵਿਭਾਗ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਆਵਾਜ਼ ਚੁੱਕੀ ਹੈ। ਮੁਲਾਜ਼ਮਾਂ ਨੇ ਟੈਕਨੀਕਲ ਸਿੱਖਿਆ ਦਾ ਕੰਮ ਬੰਦ ਕਰ ਦਿੱਤਾ ਹੈ। ਮੁਲਾਜ਼ਮਾਂ ਨੇ ਸਰਕਾਰ ਦੇ ਖ਼ਜ਼ਾਨਾ ਮੰਤਰੀ ਖਿਲਾਫ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਦਸੰਬਰ ਅੱਧਾ ਲੰਘ ਚੱਲਿਆ ਹੈ ਪਰ ਉਨ੍ਹਾਂ ਨੂੰ ਤਨਖਾਹ ਨਹੀਂ ਮਿਲੀ।
ਯਾਦ ਰਹੇ ਪਿਛਲੇ ਦਿਨੀਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪੰਜਾਬ ਵਿੱਚ ਮਾੜੇ ਆਰਥਿਕ ਹਾਲਾਤ ਹੋਣ ਦੇ ਬਾਵਜੂਦ ਤਨਖਾਹਾਂ ਸਮੇਂ ਸਿਰ ਦੇਣ ਦਾ ਵਾਅਦਾ ਕੀਤਾ ਸੀ। ਇਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਕਾਤ ਵੀ ਕੀਤੀ ਸੀ। ਇਸ ਦੇ ਬਾਵਜੂਦ ਸਰਕਾਰ ਤਨਖਾਹਾਂ ਦਾ ਪ੍ਰਬੰਧ ਨਹੀਂ ਕਰ ਸਕੀ। ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਤੱਕ ਤਨਖਾਹਾਂ ਨਹੀਂ ਆਉਣਗੀਆਂ, ਓਨੇ ਸਮੇਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।
ਕੈਪਟਨ ਸਰਕਾਰ ਨਹੀਂ ਦੇ ਸਕੀ ਤਨਖਾਹ, ਅੱਕ ਕੇ ਮੁਲਾਜ਼ਮਾਂ ਨੇ ਕੀਤਾ ਕੰਮ ਠੱਪ
ਏਬੀਪੀ ਸਾਂਝਾ
Updated at:
09 Dec 2019 12:37 PM (IST)
ਇਸ ਮਹੀਨੇ ਪੰਜਾਬ ਸਰਕਾਰ ਦੇ ਬਹੁਤ ਸਾਰੇ ਮੁਲਾਜ਼ਮਾਂ ਨੂੰ ਅਜੇ ਤੱਕ ਤਨਖਾਹ ਨਹੀਂ ਮਿਲੀ। ਇਸ ਤੋਂ ਅੱਕ ਕੇ ਅੱਜ ਤਕਨੀਕੀ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਖ਼ਜ਼ਾਨਾ ਖਾਲੀ ਹੋਣ ਕਰਕੇ ਸਰਕਾਰ ਇਸ ਵਾਰ ਸਮੇਂ ਸਿਰ ਮੁਲਾਜ਼ਮਾਂ ਨੂੰ ਤਨਖਾਹ ਵੀ ਨਹੀਂ ਦੇ ਸਕੀ। ਰੋਸ ਵਧਣ ਕਰਕੇ ਸਰਕਾਰ ਨੇ ਕੁਝ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਤਨਖਾਹ ਦੇਣ ਦਾ ਪ੍ਰਬੰਧ ਕੀਤਾ ਹਾ ਪਰ ਅਜੇ ਵੀ ਕਈ ਮੁਲਾਜ਼ਮ ਤਨਖਾਹ ਉਡੀਕ ਰਹੇ ਹਨ।
- - - - - - - - - Advertisement - - - - - - - - -