Punjab News: ਗੁਰਦਾਸਪੁਰ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਦੌਰਾਨ ਭਗਵੰਤ ਮਾਨ ਦੇ ਸੰਬੋਧਨ ਦੌਰਾਨ ਇੱਕ ਵਿਅਕਤੀ ਵੱਲੋਂ ਵਿਰੋਧ 'ਚ ਨਾਅਰੇਬਾਜ਼ੀ ਕੀਤੀ ਗਈ ਜਿਸ ਤੋਂ ਪੁਲਿਸ ਨੇ ਉਸ ਨੂੰ ਜ਼ਬਰਨ ਬਾਹਰ ਲੈ ਗਈ। ਇਸ ਦੌਰਾਨ ਵਿਰੋਧ ਕਰਨ ਵਾਲੇ ਵਿਅਕਤੀ ਦੀ ਪੱਗ ਵੀ ਲੱਥ ਗਈ।
ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਗੁਰਦਾਸਪੁਰ ਵਿੱਚ 14.92 ਕਰੋੜ ਰੁਪਏ ਦੀ ਲਾਗਤ ਨਾਲ ਛੇ ਏਕੜ ਵਿੱਚ ਬਣੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਅਤੇ ਰੇਲਵੇ ਅੰਡਰਪਾਸ ਦਾ ਉਦਘਾਟਨ ਕਰਨ ਲਈ ਪੁੱਜੇ ਹਨ। ਇਸ ਦੇ ਨਾਲ ਹੀ ਉਹ ਲੋਕ ਸਭਾ ਹਲਕੇ ਲਈ 1854 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ।
ਇਸ ਪ੍ਰੋਗਰਾਮ ਦੌਰਾਨ ਪਟਿਆਲਾ ਦੀ ਸਕੀਮ ਨੰਬਰ 7 ਵਿੱਚ ਵਿਸ਼ਾਲ ਵਿਕਾਸ ਕ੍ਰਾਂਤੀ ਰੈਲੀ ਵੀ ਕੀਤੀ ਜਾ ਰਹੀ ਹੈ। ਇਸ ਰੈਲੀ ਲਈ ਗੁਰਦਾਸਪੁਰ ਦੇ ਨਾਲ-ਨਾਲ ਅੰਮ੍ਰਿਤਸਰ, ਬਟਾਲਾ, ਤਰਨਤਾਰਨ, ਪਠਾਨਕੋਟ ਤੋਂ 2 ਹਜ਼ਾਰ ਪੁਲਿਸ ਮੁਲਾਜ਼ਮ ਡਿਊਟੀ 'ਤੇ ਲਾਏ ਗਏ ਹਨ। ਮੁੱਖ ਮੰਤਰੀ ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਹੈਲੀਕਾਪਟਰ ਰਾਹੀਂ ਆਏ ਹਨ, ਜਿਸ ਲਈ ਰੈਲੀ ਵਾਲੀ ਥਾਂ ਨੇੜੇ ਹੈਲੀਪੈਡ ਵੀ ਬਣਾਇਆ ਗਿਆ ਸੀ। ਇਸ ਹੈਲੀਪੈਡ ਦੇ ਆਲੇ-ਦੁਆਲੇ ਕਈ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ: Punjab News: ਹਾਈਕੋਰਟ ਪੁੱਜੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, 12 ਦਿਨਾਂ 'ਚ ਸਰਕਾਰ ਤੋਂ ਮੰਗਿਆ ਜਵਾਬ, ਜਾਣੋ ਮਾਮਲਾ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ