Punjab News: ਪੰਜਾਬ ਦੇ ਸਿੱਖਿਆ ਮੰਤਰੀ ਦੇ ਘਰ ਬਾਹਰ ਸਹਾਇਤ ਪ੍ਰੋਫੈਸਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੀ ਅਗਵਾਈ ਕਰ ਰਹੀ ਜਸਵਿੰਦਰ ਕੌਰ ਦੀ ਸਿਹਤ ਵਿਗੜ ਗਈ ਹੈ ਜਿਸ ਨੂੰ ਸਥਾਨਕ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਾਂਝੀ ਕੀਤੀ।
ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ਹੁਣੇ ਹੀ ਪਤਾ ਲੱਗਾ ਹੈ ਕਿ ਸਹਾਇਕ ਪ੍ਰੋਫੈਸਰ 1158 ਦੀ ਪ੍ਰਧਾਨ ਜਸਵਿੰਦਰ ਕੌਰ ਦੀ ਸਿਹਤ ਕਾਫੀ ਵਿਗੜ ਗਈ ਹੈ, ਉਸਨੂੰ ਐਮਰਜੈਂਸੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਲੈ ਕੇ ਗਏ ਹਨ।
ਭਗਵੰਤ ਮਾਨ ਸਰਕਾਰ ਨੂੰ ਬੇਨਤੀ ਹੈ ਕਿ ਜਸਵਿੰਦਰ ਕੌਰ ਨੂੰ ਪੂਰੀਆਂ ਮੈਡੀਕਲ ਸਹੂਲਤਾਂ ਦਿੱਤੀਆਂ ਜਾਣ। ਕਿਸੇ ਤਰੀਕੇ ਦੀ ਕੁਤਾਹੀ ਦੇ ਜ਼ਿੰਮੇਵਾਰ ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਹਰਜੋਤ ਬੈਂਸ SSP ਰੋਪੜ Dc ਰੋਪੜ ਹੋਣਗੇ।
ਬਿਕਰਮ ਮਜੀਠੀਆ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮੀਂਹ , ਹਨੇਰੀ 'ਚ ,ਜਸਵਿੰਦਰ ਕੌਰ , ਹਰਜੋਤ ਬੈਂਸ ਦੇ ਪਿੰਡ ਧਰਨੇ ਤੇ ਬੈਠੇ ਹਨ ਇਹ ਮਾਨਸਿਕ ਪਰੇਸ਼ਾਨੀ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ
ਜ਼ਿਕਰ ਕਰ ਦਈਏ ਕੀ ਇਸ ਧਰਨੇ ਵਿੱਚ ਬਲਵਿੰਦਰ ਕੌਰ ਨੇ ਖ਼ੁਦਕੁਸ਼ੀ ਕਰ ਲਈ ਸੀ ਉਸ ਨੇ ਇੱਕ ਸੁਸਾਇਡ ਨੋਟ ਵੀ ਲਿਖਿਆ ਸੀ ਜਿਸ ਵਿੱਚ ਮੰਤਰੀ ਹਰਜੋਤ ਬੈਂਸ ਨੂੰ ਇਸ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਇਸ ਤੋਂ ਬਾਅਦ ਇਸ ਮਾਮਲੇ ਵਿੱਚ ਸਰਕਾਰ ਬੁਰੀ ਤਰ੍ਹਾਂ ਨਾਲ ਘਿਰ ਗਈ ਸੀ।
ਦੱਸ ਦਈਏ ਕਿ ਖੁਦਕੁਸ਼ੀ ਕਰਨ ਵਾਲੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦਾ ਸਸਕਾਰ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਭਰੋਸਾ ਦੇਣ ਮਗਰੋਂ ਪਰਿਵਾਰ ਸਸਕਾਰ ਲਈ ਰਾਜੀ ਹੋ ਗਿਆ ਸੀ। ਸਰਕਾਰ ਵੱਲੋਂ ਮ੍ਰਿਤਕ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ।
ਦੱਸ ਦਈਏ ਕਿ ਪਰਿਵਾਰ ਨੇ ਇਨਸਾਫ ਮਿਲਣ ਤੱਕ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਰਕੇ ਪ੍ਰਸਾਸ਼ਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਸੀ। ਇਸ ਤੋਂ ਬਾਅਦ ਅਧਿਕਾਰੀਆਂ ਨੇ ਪਰਿਵਾਰ ਨਾਲ ਮੀਟਿੰਗ ਕਰਕੇ ਮ੍ਰਿਤਕ ਪ੍ਰੋਫੈਸਰ ਦੀ ਧੀ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ। ਇਸ ਮਗਰੋਂ ਪਰਿਵਾਰ ਸਸਕਾਰ ਲਈ ਸਹਿਮਤ ਹੋ ਗਿਆ