ਸੰਗਰੂਰ 'ਚ ਖੜਕਿਆ ਡੰਡਾ-ਸੋਟਾ, ਸਰਕਾਰ ਖਿਲਾਫ ਸੜਕਾਂ 'ਤੇ ਲੋਕ
ਏਬੀਪੀ ਸਾਂਝਾ | 17 Nov 2019 05:26 PM (IST)
ਅੱਜ ਜ਼ਿਲ੍ਹਾ ਸੰਗਰੂਰ ਵਿੱਚ ਕਾਫੀ ਗਰਮਾ-ਗਰਮੀ ਰਹੀ। ਇੱਕ ਪਾਸੇ ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ 'ਚ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਮਗਰੋਂ ਲੋਕ ਸੜਕਾਂ 'ਤੇ ਹਨ। ਦੂਜੇ ਪਾਸੇ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਪੁਲਿਸ ਨੇ ਜੰਮ ਕੇ ਲਾਠੀਚਾਰਜ ਕੀਤਾ। ਇਸ ਮੌਕੇ ਜਲ ਤੋਪਾਂ ਦੀ ਵੀ ਵਰਤੋਂ ਕੀਤੀ ਗਈ ਜਿਸ ਨਾਲ ਕਈ ਅਧਿਆਪਕ ਜ਼ਖ਼ਮੀ ਵੀ ਹੋ ਗਏ।
ਸੰਗਰੂਰ: ਅੱਜ ਜ਼ਿਲ੍ਹਾ ਸੰਗਰੂਰ ਵਿੱਚ ਕਾਫੀ ਗਰਮਾ-ਗਰਮੀ ਰਹੀ। ਇੱਕ ਪਾਸੇ ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ 'ਚ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਮਗਰੋਂ ਲੋਕ ਸੜਕਾਂ 'ਤੇ ਹਨ। ਦੂਜੇ ਪਾਸੇ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਪੁਲਿਸ ਨੇ ਜੰਮ ਕੇ ਲਾਠੀਚਾਰਜ ਕੀਤਾ। ਇਸ ਮੌਕੇ ਜਲ ਤੋਪਾਂ ਦੀ ਵੀ ਵਰਤੋਂ ਕੀਤੀ ਗਈ ਜਿਸ ਨਾਲ ਕਈ ਅਧਿਆਪਕ ਜ਼ਖ਼ਮੀ ਵੀ ਹੋ ਗਏ। ਦਰਅਸਲ ਦੋ ਮਹੀਨੇ ਤੋਂ ਡੀਸੀ ਦਫਤਰ ਬਾਹਰ ਧਰਨੇ ‘ਤੇ ਬੈਠੇ ਅਧਿਆਪਕਾਂ ਨੇ ਅੱਜ ਸਿੱਖਿਆ ਮੰਤਰੀ ਵਿਜੈ ਸਿੰਗਲਾ ਦੇ ਘਰ ਵੱਲ ਧਾਵਾ ਕਰ ਦਿੱਤਾ। ਇਹ ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸੀ। ਇਨ੍ਹਾਂ ਨੂੰ ਰੋਕਣ ਲਈ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਇਹ B.Ed ਤੇ TET ਪਾਸ ਬੇਰੁਜਗਾਰ ਅਧਿਆਪਕਾਂ ਨੌਕਰੀ ਦੀ ਮੰਗ ਕਰ ਰਹੇ ਹਨ। ਇਨ੍ਹਾਂ ਦੀ ਮੰਗ ਹੈ ਕਿ ਖਾਲੀ ਆਸਾਮੀਆਂ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਉਨ੍ਹਾਂ ਨੂੰ ਨੌਕਰੀ ਨਹੀਂ ਦੇ ਰਹੀ। ਉਹ ਡਿਗਰੀਆਂ ਕਰਕੇ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ।