Punjab News: ਪੰਜਾਬ ਵਿੱਚ ਲੰਘੇ 2 ਮਹੀਨੇ ਪਹਿਲਾਂ ਆਏ ਹੜ੍ਹਾਂ ਵਿੱਚ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਸੀ ਜਿਸ ਤੋਂ ਬਾਅਦ ਮੁਆਵਜ਼ੇ ਦੀ ਮੰਗ ਲਈ ਕਿਸਾਨਾਂ ਵੱਲੋਂ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਨੂੰ ਲੈ ਕੇ ਫ਼ਾਜ਼ਿਲਕਾ ਦੇ ਡੀਸੀ ਦਫ਼ਤਰ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ।


ਡੀਸੀ ਦਫ਼ਤਰਾਂ ਦੇ ਬਾਹਰ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ


ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਾਜ਼ਿਲਕਾ ਦੇ ਡੀਸੀ ਦਫਤਰ ਅੱਗੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਨੇ ਕੀਤੀ। ਕਿਹਾ ਜਾ ਰਿਹਾ ਹੈ ਕਿ ਅਜੇ ਤੱਕ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਗੁੱਸੇ ਦਾ ਇਜ਼ਹਾਰ ਕਰਦਿਆਂ ਪੰਜਾਬ ਪੱਧਰ 'ਤੇ ਡੀ.ਸੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।


ਇਸ ਮੌਕੇ ਫ਼ਾਜ਼ਿਲਕਾ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਈ ਮੁੱਦਿਆਂ 'ਤੇ ਪੰਜਾਬ ਸਰਕਾਰ ਨੂੰ ਘੇਰਿਆ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ 'ਚ ਨਾਕਾਮ ਰਹੀ ਹੈ। 


ਹੜ੍ਹਾਂ ਨੂੰ ਰੋਕ ਸਕਦੀ ਸੀ ਪੰਜਾਬ ਸਰਕਾਰ ਪਰ...


ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਹੜ੍ਹਾਂ ਨੂੰ ਰੋਕਿਆ ਜਾ ਸਕਦਾ ਸੀ ਕਿਉਂਕਿ ਅਕਾਲੀ ਦਲ ਦੀ ਸਰਕਾਰ ਸਮੇਂ ਹੜ੍ਹਾਂ ਦੀ ਸਥਿਤੀ ਪੈਦਾ ਹੋਣ ਤੋਂ ਪਹਿਲਾਂ ਹੀ ਕਰੋੜਾਂ ਰੁਪਏ ਖਰਚ ਕੇ ਨਹਿਰਾਂ ਅਤੇ ਟੋਏ ਪੁੱਟ ਦਿੱਤੇ ਗਏ ਸਨ ਤੇ ਉਨ੍ਹਾਂ ਨੂੰ ਸਾਫ਼ ਕਰ ਦਿੱਤਾ ਗਿਆ ਸੀ ਪਰ ਪੰਜਾਬ ਸਰਕਾਰ ਨੇ ਅਜਿਹਾ ਕੁਝ ਨਹੀਂ ਕੀਤਾ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਚੱਲੀਆਂ ਸਾਰੀਆਂ ਸਕੀਮਾਂ ਬੰਦ ਹੋ ਗਈਆਂ ਹਨ।




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।