Punjab News: ਇੱਕ ਪਾਸੇ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਇਸ ਦੀ ਤਾਜ਼ਾ ਮਿਸਾਲ ਸ੍ਰੀ ਆਨੰਦਪੁਰ ਸਾਹਿਬ ਵਿੱਚ ਦੇਖਣ ਨੂੰ ਮਿਲੀ ਜਦੋਂ ਕਿਸਾਨ ਜਥੇਬੰਦੀਆਂ ਨੇ ਹੱਥਾਂ ਵਿੱਚ ਕਾਲੀਆਂ ਝੰਡੀਆਂ ਲੈ ਕੇ ਡਾਕਟਰ ਸੁਭਾਸ਼ ਸ਼ਰਮਾ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ, ਜਿਨ੍ਹਾਂ ਨੂੰ ਪੁਲਿਸ ਅਧਿਕਾਰੀਆਂ ਨੇ ਬਲਾਚੌਰ ਗਹਿਣਿਆਂ ਰੋਡ ’ਤੇ ਬੈਰੀਕੇਡ ਲਾ ਕੇ ਰੋਕ ਲਿਆ। ਜ਼ਿਕਰਯੋਗ ਹੈ ਕਿ ਅੱਜ ਜਦੋਂ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਦੌਰਾਨ ਬਾਬਾ ਬਲਰਾਜ ਮੰਦਿਰ ਵਿਖੇ ਮੱਥਾ ਟੇਕਣ ਅਤੇ ਪਾਰਟੀ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਵਾਪਸ ਪਰਤ ਰਹੇ ਸਨ ਤਾਂ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ।
ਮੋਦੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ
ਇਸ ਮੌਕੇ ਭਾਰੀ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਅਤੇ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਸਾਡਾ ਪ੍ਰਦਰਸ਼ਨ ਜ ਾਰੀ ਰਹੇਗਾ। ਲੋਕ ਸਭਾ ਚੋਣਾਂ ਦੌਰਾਨ ਭਾਜਪਾ ਪਾਰਟੀ ਦਾ ਹਰ ਥਾਂ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ