Bathinda news: ਬਠਿੰਡਾ 'ਚ 'ਆਪ' ਖ਼ਿਲਾਫ਼ ਔਰਤਾਂ ਦਾ ਮੋਰਚਾ, ਕਿਹਾ- ਵੋਟ ਮੰਗਣ ਆਏ ਤਾਂ ਚਾੜ੍ਹਾਂਗੇ ਕੁਟਾਪਾ
Bathinda news: ਬਠਿੰਡਾ ਵਿੱਚ ਭਾਜਪਾ ਮਹਿਲਾ ਵਿੰਗ ਵੱਲੋਂ 'ਆਪ' ਸਰਕਾਰ ਦੇ ਖ਼ਿਲਾਫ਼ ਜੰਮ ਕੇ ਪਿੱਟ ਸਿਆਪਾ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਮੁਜ਼ਾਹਰਾ ਕੀਤਾ ਗਿਆ।
Bathinda news: ਬਠਿੰਡਾ ਵਿੱਚ ਭਾਜਪਾ ਮਹਿਲਾ ਵਿੰਗ ਵੱਲੋਂ 'ਆਪ' ਸਰਕਾਰ ਦੇ ਖ਼ਿਲਾਫ਼ ਜੰਮ ਕੇ ਪਿੱਟ ਸਿਆਪਾ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਮੁਜ਼ਾਹਰਾ ਕੀਤਾ ਗਿਆ।
ਇਸ ਰੋਸ ਪ੍ਰਦਰਸ਼ਨ ਵਿੱਚ ਬਠਿੰਡਾ ਦੀ ਵੱਖ-ਵੱਖ ਥਾਵਾਂ ਤੋਂ ਇਕੱਠੀਆਂ ਹੋਈਆਂ ਮਹਿਲਾਵਾਂ ਨੇ ਆਪਣਾ ਦਰਦ ਬਿਆਨ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵੱਲੋਂ ਸੱਤਾ ਦੇ ਵਿੱਚ ਆਉਣ ਤੋਂ ਪਹਿਲਾਂ ਬਹੁਤ ਸਾਰੇ ਵਾਅਦੇ ਕੀਤੇ ਸੀ ਜਿਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ।
ਇਹ ਵੀ ਪੜ੍ਹੋ: Chandigarh Mayor Election Result: ਕੇਜਰੀਵਾਲ ਨੇ BJP 'ਤੇ ਸਾਧਿਆ ਨਿਸ਼ਾਨਾ, 'ਇਹ ਇੰਨਾ ਡਿੱਗ ਸਕਦੇ ਹਨ ਤਾਂ...'
ਸਗੋਂ ਗਰੀਬ ਪਰਿਵਾਰਾਂ ਦੇ ਆਟਾ-ਦਾਲ ਕਾਰਡ ਕਨੈਕਸ਼ਨ ਵੀ ਕੱਟ ਦਿੱਤੇ ਹਨ ਜਿਸ ਕਰਕੇ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਦੇ ਧੱਕੇ ਖਾਣੇ ਪੈ ਰਹੇ ਹਨ। ਧਰਨੇ ਵਿੱਚ ਸ਼ਾਮਲ ਮਹਿਲਾਵਾਂ ਨੇ ਆਪਣਾ ਦਰਦ ਬਿਆਨ ਕਰਦਿਆਂ ਹੋਇਆਂ ਕਿਹਾ ਕਿ ਜੇਕਰ ਹੁਣ 'ਆਪ' ਆਗੂਆਂ ਵੱਲੋਂ ਵੋਟ ਮੰਗੀ ਗਈ ਤਾਂ ਉਸੇ ਝਾੜੂ ਦੇ ਨਾਲ 'ਆਪ' ਆਗੂਆਂ ਦਾ ਕੁਟਾਪਾ ਕਰਾਂਗੇ।
ਇਹ ਵੀ ਪੜ੍ਹੋ: Sangrur News: ਅਜ਼ਾਦੀ ਸੰਗਰਾਮ ਦੌਰਾਨ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਕੀਤਾ ਯਾਦ