Farmers Protest on Amritsar Harike Marg: ਆੜ੍ਹਤੀਆਂ ਦੇ ਹੱਕਾਂ ਲਈ ਡੱਟੇ ਕਿਸਾਨਾਂ ਵਲੋਂ ਹਰੀਕੇ ਮਾਰਗ 'ਤੇ ਕੀਤਾ ਰੋਸ ਪ੍ਰਦਰਸ਼ਨ
Wheat Procurement: ਕੇਂਦਰ ਦੇ ਕਿਸਾਨਾਂ ਨੂੰ ਕਣਕ ਦੀ ਸਿੱਧੀ ਅਦਾਇਗੀ ਸਬੰਧੀ ਫਰਮਾਨ ਜਾਰੀ ਕਰਨ ਤੋਂ ਬਾਅਦ ਹੁਣ ਆੜ੍ਹਤੀਆ ਵਰਗ ਵੀ ਕੇਂਦਰ ਦੇ ਇਸ ਰਵਈਏ ਤੋਂ ਅੱਕ ਗਿਆ ਹੈ। ਇਸ ਦੇ ਲਈ ਪੰਜਾਬ 'ਚ 10 ਅਪ੍ਰਲੈ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਸਰਕਾਰੀ ਖਰੀਦ ਕਾਫੀ ਪ੍ਰਭਾਵਿਤ ਹੋ ਰਹੀ ਹੈ।
ਅੰਮ੍ਰਿਤਸਰ: ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਕਣਕ ਦੀ ਸਿੱਧੀ ਅਦਾਇਗੀ ਦਾ ਫੈਸਲਾ ਕੀਤਾ ਹੋਇਆ ਹੈ। ਇਸ ਫੈਸਲੇ ਦਾ ਪੰਜਾਬ ਅਤੇ ਹਰਿਆਣਾ ਦੇ ਆੜ੍ਹਤੀ ਵਰਗ ਨੇ ਵਿਰੋਧ ਕੀਤਾ। ਪਰ ਸ਼ਨੀਵਾਰ ਨੂੰ ਹਰਿਆਣਾ ਦੇ ਆੜ੍ਹਤੀਆਂ ਨੇ ਸਰਕਾਰ ਦੇ ਭਰੋਸੇ ਮਗਰੋਂ ਆਪਣੀ ਹੜਤਾਲ ਖ਼ਤਮ ਕਰ ਦਿੱਤੀ।
ਪਰ ਪੰਜਾਬ 'ਚ ਬੀਤੇ ਦਿਨੀੰ ਕੈਪਟਨ ਅਮਰਿੰਦਰ ਸਿੰਘ ਅਤੇ ਆੜ੍ਹਤੀਆ ਐਸੋਸੀਏਸ਼ਨ ਦਰਮਿਆਨ ਮੀਟਿੰਗ ਬੇਸਿੱਟੀ ਰਹੀ। ਜਿਸ ਤੋਂ ਬਾਅਦ ਹੁਣ ਲੁਧਿਆਣਾ 'ਚ ਆੜ੍ਹਤੀਆਂ ਦੀ ਮੀਟਿੰਗ ਚਲ ਰਹੀ ਹੈ ਜਿਸ ਤੋਂ ਹੱਲ ਨਿਕਲਣ ਦੀਆਂ ਉਮੀਦਾਂ ਹਨ। ਕਿਸਾਨ ਅਤੇ ਆੜ੍ਹਤੀਆਂ ਦੇ ਰਿਸ਼ਤੇ ਨੂੰ ਨੂਹ-ਮਾਸ ਦਾ ਰਿਸ਼ਤਾ ਕਿਹਾ ਜਾਂਦਾ ਹੈ। ਜਿਸ ਨੂੰ ਅੰਮ੍ਰਿਤਸਰ ਦੇ ਕਿਸਾਨਾਂ ਨੇ ਸਹੀ ਸਾਬਤ ਕੀਤਾ।
ਦੱਸ ਦਈਏ ਕਿ ਕਣਕ ਦੀ ਸਿੱਧੀ ਅਦਾਇਗੀ ਦੇ ਮਾਮਲੇ 'ਚ ਸ਼ਨੀਵਾਰ ਨੂੰ ਹੜਤਾਲ 'ਤੇ ਗਏ ਆੜ੍ਹਤੀਆਂ ਦੇ ਸਮਰਥਨ 'ਚ ਕਿਸਾਨਾਂ ਨੇ ਅੰਮ੍ਰਿਤਸਰ ਹਰੀਕੇ ਮਾਰਗ 'ਤੇ ਰੋਸ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੇਂਦਰ ਸਰਕਾਰ ਖਿਲਾਫ ਆੜਤੀਆਂ ਦੇ ਹੱਕ 'ਚ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਖੇਤੀ ਮੰਤਰੀ ਦੇ ਪੁਤਲੇ ਸਾੜੇ ਅਤੇ ਪੰਜਾਬ ਸਰਕਾਰ ਦੇ ਖਿਲਾਫ ਵੀ ਨਾਰੇਬਾਜ਼ੀ ਕੀਤੀ।
ਅੰਮ੍ਰਿਤਸਰ ਹਰੀਕੇ ਬਠਿੰਡਾ ਮੁੱਖ ਮਾਰਗ 'ਤੇ ਅਰਥੀ ਚੁੱਕ ਕੇ ਕਿਸਾਨਾਂ ਨੇ ਮਾਰਚ ਕੱਢਿਆ। ਇਸ ਦੌਰਾਨ ਸੜਕ 'ਤੇ ਕੁਝ ਸਮੇਂ ਲਈ ਚੱਕਾ ਜਾਮ ਵੀ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਕਣਕ ਦੀ ਸਿੱਧੀ ਅਦਾਇਗੀ ਦਾ ਮੁੱਦਾ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਮਿਲੀ ਭੁਗਤ ਹੈ। ਉਨ੍ਹਾਂ ਪੰਜਾਬ ਸਰਕਾਰ 'ਤੇ ਗੁੁੱਸਾ ਜਾਹਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੀ ਕਿਸਾਨਾਂ ਦਾ ਪੱਖ ਰੱਖਣ 'ਚ ਅਸਫਲ ਰਹੀ ਹੈ।
ਕਿਸਾਨਾਂ ਨੇ ਇਸ ਦੌਰਾਨ ਚੇਤਾਵਨੀ ਭਰੇ ਲਹਿਜ਼ੇ 'ਚ ਕਿਹਾ ਕਿ ਕਿਸਾਨ ਕਣਕ ਦਾ ਦਾਣਾ-ਦਾਣਾ ਵਿਕਵਾ ਕੇ ਹੀ ਰੁੱਕਣਗੇ। ਕਿਸਾਨਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਆੜ੍ਹਤੀਆਂ ਨੂੰ ਨਿਸ਼ਾਨਾ ਬਣਾ ਕੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਨੂੰ ਮੱਠਾ ਕਰਨਾ ਚਾਹੁੰਦੀ ਹੈ।
ਨਾਲ ਹੀ 18 ਅਪ੍ਰੈਲ ਨੂੰ ਅਮ੍ਰਿਤਸਰ ਦੀ ਭਗਤਾਂਵਾਲਾ ਦਾਣਾ ਮੰਡੀ 'ਚ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਵਿਸ਼ਾਲ ਰੈਲੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Wheat Procurement: ਆੜ੍ਹਤੀਆਂ ਅਤੇ ਕੇਂਦਰ ਦੀ ਅੜੀ 'ਚ ਕਿਸਾਨ ਪ੍ਰੇਸ਼ਾਨ, ਨਹੀਂ ਹੋ ਰਹੀ ਕਣਕ ਦੀ ਸਰਕਾਰੀ ਖ਼ਰੀਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904