Punjab News: ਮਾਨਸਾ 'ਚ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ, 8 ਜ਼ਖਮੀ, ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਤੋਂ ਬਾਅਦ ਕਰ ਰਹੇ ਸੀ ਰੋਸ ਪ੍ਰਦਰਸ਼ਨ
ਦੇਰ ਰਾਤ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਲਾਠੀਚਾਰਜ ਕੀਤਾ ਤੇ ਲਾਸ਼ ਨੂੰ ਐਂਬੂਲੈਂਸ ਵਿੱਚ ਪਾ ਕੇ ਸਿਵਲ ਹਸਪਤਾਲ ਪਹੁੰਚਾਇਆ। ਉਨ੍ਹਾਂ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ ਪਰ ਪੁਲੀਸ ਵੱਲੋਂ ਉਨ੍ਹਾਂ ਨੂੰ ਸੜਕ ਤੋਂ ਹਟਾਉਣ ਲਈ ਲਾਠੀਚਾਰਜ ਕੀਤਾ ਗਿਆ
Punjab News: ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਪੁਲਿਸ ਨੇ ਲਾਸ਼ਾਂ ਸੜਕ ’ਤੇ ਰੱਖ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਲਾਠੀਚਾਰਜ ਕੀਤਾ। ਇਸ ਦੌਰਾਨ ਕਰੀਬ 7 ਤੋਂ 8 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ।
ਮ੍ਰਿਤਕ ਦੇ ਪਿਤਾ ਪਰਵਿੰਦਰ ਸਿੰਘ ਨੇ ਦੱਸਿਆ ਕਿ ਵੀਰਵਾਰ ਨੂੰ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਪਿੰਡ ਵਿੱਚ ਖੁੱਲ੍ਹੇਆਮ ਨਸ਼ਾ ਵੇਚਦੇ ਹਨ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਪਰ ਉਸ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ ਵਜੋਂ ਮਾਨਸਾ-ਸਿਰਸਾ ਰੋਡ ’ਤੇ ਧਰਨਾ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਦੇਰ ਰਾਤ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਲਾਠੀਚਾਰਜ ਕੀਤਾ ਤੇ ਲਾਸ਼ ਨੂੰ ਐਂਬੂਲੈਂਸ ਵਿੱਚ ਪਾ ਕੇ ਸਿਵਲ ਹਸਪਤਾਲ ਪਹੁੰਚਾਇਆ। ਉਨ੍ਹਾਂ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ ਪਰ ਪੁਲੀਸ ਵੱਲੋਂ ਉਨ੍ਹਾਂ ਨੂੰ ਸੜਕ ਤੋਂ ਹਟਾਉਣ ਲਈ ਲਾਠੀਚਾਰਜ ਕੀਤਾ ਗਿਆ। ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ।
ਦੂਜੇ ਪਾਸੇ ਡੀਐਸਪੀ ਬੂਟਾ ਸਿੰਘ ਗਿੱਲ ਨੇ ਕਿਹਾ ਕਿ ਪੁਲੀਸ ਵੱਲੋਂ ਉਨ੍ਹਾਂ ’ਤੇ ਕੋਈ ਲਾਠੀਚਾਰਜ ਨਹੀਂ ਕੀਤਾ ਗਿਆ। ਪ੍ਰਦਰਸ਼ਨਕਾਰੀ ਪੁਲਿਸ 'ਤੇ ਝੂਠੇ ਦੋਸ਼ ਲਗਾ ਰਹੇ ਹਨ।