Zira Protest: ਪ੍ਰਦਰਸ਼ਨਕਾਰੀ ਕਿਸਾਨ ਤੇ ਪੁਲਿਸ ਹੋਏ ਆਹਮੋ-ਸਾਹਮਣੇ, ਹਲਾਤ ਬਣੇ ਤਣਾਅਪੂਰਨ
ਜ਼ੀਰਾ ਸਥਿਤ ਸ਼ਰਾਬ ਫੈਕਟਰੀ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਸੁਣਵਾਈ ਹੋਣੀ ਹੈ। ਪੰਜਾਬ ਸਰਕਾਰ ਵੱਲੋਂ ਧਰਨਾ ਦੇਣ ਸਬੰਧੀ ਕੀਤੀ ਗਈ ਕਾਰਵਾਈ ਸਬੰਧੀ ਹਾਈਕੋਰਟ ਵਿੱਚ ਆਪਣਾ ਪੱਖ ਪੇਸ਼ ਕੀਤਾ ਜਾਵੇਗਾ।

Zira protest: ਫਿਰੋਜ਼ਪੁਰ ਦੇ ਜ਼ੀਰਾ ਵਿੱਚ ਇੱਕ ਸ਼ਰਾਬ ਫੈਕਟਰੀ ਦੇ ਬਾਹਰ ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਫੈਕਟਰੀ ਬੰਦ ਕਰਵਾਉਣ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਤੇ ਕਿਸਾਨਾਂ ਵਿੱਚ ਤਕਰਾਰ ਸ਼ੁਰੂ ਹੋ ਗਿਆ ਹੈ।
#WATCH | Punjab: Protesting farmers came face-to-face with police officials as they continue to protest outside a liquor factory in Ferozepur's Zira pic.twitter.com/kVW2tvL1ye
— ANI (@ANI) December 20, 2022
ਦੱਸ ਦਈਏ ਕਿ ਜ਼ੀਰਾ ਸਥਿਤ ਸ਼ਰਾਬ ਫੈਕਟਰੀ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਸੁਣਵਾਈ ਹੋਣੀ ਹੈ। ਪੰਜਾਬ ਸਰਕਾਰ ਵੱਲੋਂ ਧਰਨਾ ਦੇਣ ਸਬੰਧੀ ਕੀਤੀ ਗਈ ਕਾਰਵਾਈ ਸਬੰਧੀ ਹਾਈਕੋਰਟ ਵਿੱਚ ਆਪਣਾ ਪੱਖ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਪੁਲਿਸ ਅਤੇ ਪ੍ਰਸ਼ਾਸਨ ਨੇ 18 ਦਸੰਬਰ ਨੂੰ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ ਸੀ। ਇਸ ਦੌਰਾਨ ਪੁਲੀਸ ਨੇ ਫੈਕਟਰੀ ਦੇ ਗੇਟ ’ਤੇ ਇੱਕ ਪਾਸੇ ਤੋਂ ਧਰਨਾ ਚੁੱਕ ਲਿਆ ਹੈ। ਦੂਜੇ ਪਾਸੇ ਗੇਟ ਨੇੜੇ ਧਰਨਾ ਦਿੱਤਾ ਜਾ ਰਿਹਾ ਹੈ।
ਦੱਸ ਦਈਏ ਕਿ ਬੀਤੇ ਦਿਨਾਂ ਤੋਂ ਹੀ ਕਿਸਾਨਾਂ ਦੇ ਧਰਨੇ ਨੂੰ ਖ਼ਤਮ ਕਰਨ ਲਈ ਸਰਕਾਰ ਨੇ ਵੱਡੀ ਗਿਣਤੀ ਵਿੱਚ ਪੁਲਿਸ ਤੈਨਾਤ ਕਰ ਦਿੱਤੀ ਹੈ। ਪ੍ਰਦਰਸ਼ਨਕਾਰੀਆਂ 'ਤੇ ਕਾਰਵਾਈ ਕਰਨ ਤੋਂ ਬਾਅਦ ਪੁਲਿਸ ਨੇ ਸੜਕ 'ਤੇ ਵੀ ਬੈਰੀਕੇਡ ਲਗਾ ਦਿੱਤੇ ਹਨ। ਹਾਲਾਂਕਿ ਇਸ ਮੌਕੇ ਕਿਸਾਨਾਂ ਵੱਲੋਂ ਇਸ ਦਾ ਜ਼ਬਰਦਸਤ ਵਿਰੋਧ ਵੀ ਕੀਤਾ ਗਿਆ।
ਜ਼ਿਕਰ ਕਰ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਕਟਰੀ ਦੇ ਗੇਟ ਨੇੜੇ ਧਰਨਾਕਾਰੀਆਂ ਨੂੰ ਨਾ ਚੁੱਕਣ 'ਤੇ ਪੰਜਾਬ ਸਰਕਾਰ ਨੂੰ 20 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਫੈਕਟਰੀ ਤੋਂ 300 ਮੀਟਰ ਦੂਰ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















