ਬਰਨਾਲਾ: ਪੰਜਾਬ ਵਿੱਚ ਪਿਛਲੇ ਦੋ ਤਿੰਨ ਦਿਨਾਂ ਤੋਂ ਲਗਾਤਾਰ ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ ਹਨ। ਸਿਆਸੀ ਪਾਰਟੀਆਂ ਵੱਲੋਂ ਇਸ 'ਤੇ ਰਾਜਨੀਤੀ ਵੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਬਿਜਲੀ ਦੇ ਲੱਗ ਰਹੇ ਕੱਟਾਂ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਕੱਲ੍ਹ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਵੱਲੋਂ ਬਰਨਾਲਾ ਦੇ ਮੇਨ ਗਰਿੱਡ ਸਥਾਨਕ ਕਸਬਾ ਹੰਡਿਆਇਆ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਇਸ ਰੋਸ ਪ੍ਰਦਰਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੇ ਜ਼ਿਲ੍ਹੇ ਦੀ ਲੀਡਰਸ਼ਿਪ ਤੇ ਜ਼ਿਲ੍ਹੇ ਦੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਤੇ ਕੈਪਟਨ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਇੱਥੇ ਪੜ੍ਹੋ ਪੂਰੀ ਖ਼ਬਰ: ਮਹਿੰਗਾਈ ਦੀ ਮਾਰ: ਅੱਜ ਫਿਰ ਵਧੀਆਂ ਪੈਟਰੋਲ ਦੀਆਂ ਕੀਮਤਾਂ, ਜਾਣੋ ਤਾਜ਼ਾ ਰੇਟ
ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਪਿਛਲੇ 10 ਸਾਲ ਅਕਾਲੀ ਦਲ ਦੀ ਸਰਕਾਰ ਸਮੇਂ ਖੇਤੀ ਮੋਟਰਾਂ ਤੇ ਘਰਾਂ ਦੀ ਬਿਜਲੀ ਦਾ ਇੱਕ ਵੀ ਕੱਟ ਕਦੇ ਨਹੀਂ ਲੱਗਿਆ ਸੀ। ਉਨ੍ਹਾਂ ਦੱਸਿਆ ਕਿ ਕੈਪਟਨ ਆਪਣੇ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲ ਰਿਹਾ ਤੇ ਗਰਾਊਂਡ ਤੇ ਕੀ ਹੋ ਰਿਹਾ ਹੈ, ਉਨ੍ਹਾਂ ਨੂੰ ਕੁਝ ਨਹੀਂ ਪਤਾ।
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਥਾਂ ਕਾਂਗਰਸ ਆਪਣੇ ਕਾਟੋ-ਕਲੇਸ਼ ਵਿੱਚ ਉਲਝੀ ਹੋਈ ਹੈ। ਇਸ ਮੌਕੇ ਅਕਾਲੀ ਦਲ ਦੇ ਆਗੂਆਂ ਨੇ ਦੱਸਿਆ ਕਿ ਇਹ ਇੱਕ ਸੰਕੇਤਕ ਧਰਨਾ ਸੀ। ਆਉਣ ਵਾਲੇ ਸਮੇਂ ਵਿੱਚ ਬਿਜਲੀ ਕੱਟਾਂ ਦਾ ਹੱਲ ਸਰਕਾਰ ਨੇ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵੀ ਤੇਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Monsoon Update: ਅਜੇ ਲੂ ਤੋਂ ਨਹੀਂ ਮਿਲੇਗੀ ਰਾਹਤ, ਮਾਨਸੂਨ 'ਚ ਦੋ ਹਫਤੇ ਦੀ ਦੇਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ