ਸੂਬੇ ਦੀਆਂ ਅਨਾਜ ਮੰਡੀਆਂ 'ਚ ਕੇਂਦਰ ਤੇ FCI ਖਿਲਾਫ਼ ਰੋਸ ਮੁਜ਼ਾਹਰੇ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਦੇ ਨਾਲ ਪੰਜਾਬ ਭਰ ਦੀਆਂ ਅਨਾਜ-ਮੰਡੀਆਂ 'ਚ ਕਿਸਾਨਾਂ ਅਤੇ ਆੜ੍ਹਤੀਆਂ ਵੱਲੋਂ ਸ਼ੁਕਰਵਾਰ ਨੂੰ ਫੂਡ ਕਾਰਪੋਰੇਸ਼ਨ ਆਫ਼ ਇੰਡੀਆ FCI ਦੀਆਂ ਫਸਲ ਖ਼ਰੀਦ ਅਤੇ ਅਦਾਇਗੀ ਸਬੰਧੀ ਨਵੀਆਂ ਸ਼ਰਤਾਂ ਦਾ ਵਿਰੋਧ ਕਰਦੇ ਹੋਏ ਰੋਸ ਮੁਜ਼ਾਹਰੇ ਕੀਤੇ ਗਏ।
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਦੇ ਨਾਲ ਪੰਜਾਬ ਭਰ ਦੀਆਂ ਅਨਾਜ-ਮੰਡੀਆਂ 'ਚ ਕਿਸਾਨਾਂ ਅਤੇ ਆੜ੍ਹਤੀਆਂ ਵੱਲੋਂ ਸ਼ੁਕਰਵਾਰ ਨੂੰ ਫੂਡ ਕਾਰਪੋਰੇਸ਼ਨ ਆਫ਼ ਇੰਡੀਆ FCI ਦੀਆਂ ਫਸਲ ਖ਼ਰੀਦ ਅਤੇ ਅਦਾਇਗੀ ਸਬੰਧੀ ਨਵੀਆਂ ਸ਼ਰਤਾਂ ਦਾ ਵਿਰੋਧ ਕਰਦੇ ਹੋਏ ਰੋਸ ਮੁਜ਼ਾਹਰੇ ਕੀਤੇ ਗਏ।
ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਇਸ ਦੌਰਾਨ ਕਿਸਾਨ-ਮੋਰਚੇ ਵਿੱਚ ਪੈਪਸੂ ਮੁਜ਼ਾਹਰਾ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਜ਼ਿਲ੍ਹਾ ਮੁਕਤਸਰ ਵਿੱਚ ਵੀ ਕਿਸਾਨਾਂ ਤੇ ਆੜਤੀਆਂ ਨੇ ਡੀਸੀ ਦਫ਼ਤਰ ਬਾਹਰ ਐਫਸੀਆਈ ਦੇ ਨਵੇਂ ਫਰਮਾਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕਿਸਾਨਾਂ ਤੇ ਆੜ੍ਹਤੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਸਰਕਾਰ ਦੀਆਂ ਮਾਰੂ ਨੀਤੀਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ।
ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਇਸ ਸਮੇ ਕਿਸਾਨਾਂ ਤੇ ਆੜ੍ਹਤੀਆਂ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਕਿਸਾਨ ਤੇ ਆੜ੍ਹਤੀਆਂ ਦੇ ਨਹੁੰ ਮਾਸ ਦੇ ਰਿਸ਼ਤੇ ਨੂੰ ਨਾ ਤੋੜਿਆ ਜਾਵੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਐਫਸੀਆਈ ਇਹ ਫਰਮਾਨ ਰੱਦ ਕਰੇ ਤੇ ਆੜ੍ਹਤੀਆਂ ਦੇ ਰਾਹੀ ਫ਼ਸਲ ਦੀ ਰਕਮ ਅਦਾ ਕਰੇ।