ਪੜਚੋਲ ਕਰੋ

22 ਕਿਸਾਨ-ਜਥੇਬੰਦੀਆਂ ਵੱਲੋਂ ਸੂਬੇ ਭਰ 'ਚ ਤਹਿਸੀਲ-ਪੱਧਰ 'ਤੇ ਮੁਜ਼ਾਹਰੇ

ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਨੇ ਯੂਪੀ ਪੁਲਿਸ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦੇ ਜਨਰਲ-ਸਕੱਤਰ ਡਾ. ਆਸ਼ੀਸ਼ ਮਿੱਤਲ ਅਤੇ ਹੋਰਨਾਂ ਆਗੂਆਂ 'ਤੇ ਦਰਜ਼ ਕੀਤੇ ਕੇਸ ਰੱਦ ਕਰਨ ਦੀ ਮੰਗ ਕੀਤੀ।

 ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਸੂਬੇ ਭਰ 'ਚ ਤਹਿਸੀਲ ਪੱਧਰ 'ਤੇ ਮੂੰਗੀ ਅਤੇ ਮੱਕੀ ਦੀ ਸਰਕਾਰੀ ਖਰੀਦ ਅਤੇ ਨਹਿਰੀ ਪਾਣੀ ਦੀ ਵਿਵਸਥਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰੇ ਕੀਤੇ। ਅਨਾਜ ਮੰਡੀਆਂ 'ਚ ਮੁਜ਼ਾਹਰਿਆਂ ਉਪਰੰਤ ਐਸਡੀਐਮ/ਤਹਿਸੀਲਦਾਰਾਂ ਰਾਹੀਂ ਮੁੱਖ-ਮੰਤਰੀ ਪੰਜਾਬ ਸਰਕਾਰ ਨੂੰ ਮੰਗ-ਪੱਤਰ ਸੌਂਪੇ ਗਏ।

ਵੱਖ-ਵੱਖ ਥਾਵਾਂ 'ਤੇ ਸੰਬੋਧਨ ਕਰਦਿਆਂ  ਭਾਰਤੀ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਬੀਕੇਯੂ-ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਬੀਕੇਯੂ-ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਬੀਕੇਯੂ-ਪੰਜਾਬ ਦੇ ਫੁਰਮਾਨ ਸਿੰਘ ਸੰਧੂ, ਬਿੰਦਰ ਸਿੰਘ ਗੋਲੇਵਾਲਾ (ਕੌਮੀ ਕਿਸਾਨ ਯੂਨੀਅਨ) ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੂੰਗੀ ਦੀ ਖਰੀਦ ਕਰਨ ਦੇ ਐਲਾਨ ਨੂੰ ਮੰਡੀਆਂ ਵਿੱਚ ਕੇਂਦਰ ਵਲੋਂ ਨਿਰਧਾਰਤ ਐਮ ਐਸ ਪੀ ਅਨੁਸਾਰ ਖਰੀਦ ਕਰਕੇ ਅਮਲੀ ਜਾਮਾ ਪਹਿਨਾਇਆ ਜਾਵੇ।

ਮੂੰਗੀ ਦੀ ਖਰੀਦ ਸਬੰਧੀ  ਫ਼ਰਦ, ਏਕੜ ਪ੍ਰਤੀ 5 ਕੁਇੰਟਲ ਕੋਟਾ ਫਿਕਸ ਕਰਨ ਸਮੇਤ ਲਾਈਆਂ ਕਿਸਾਨ ਮਾਰੂ ਬੇਲੋੜੀਆਂ ਸ਼ਰਤਾਂ ਫੌਰੀ ਹਟਾ ਕੇ ਦਾਣਾ ਦਾਣਾ ਖਰੀਦਿਆ ਜਾਣਾ ਯਕੀਨੀ ਬਣਾਇਆ ਜਾਵੇ।ਮੱਕੀ ਕਾਸ਼ਤਕਾਰਾਂ ਦੀ ਫ਼ਸਲ ਨੂੰ ਐਮ ਐਸ ਪੀ ਤੇ ਖਰੀਦ ਦੀ ਗਾਰੰਟੀ ਕੀਤੀ ਜਾਵੇ। ਪੰਜਾਬ ਦੇ ਸਾਰੇ ਇਲਾਕਿਆਂ ਵਿਚ ਸੂਏ, ਕੱਸੀਆਂ ਅਤੇ ਰਜਬਾਹਿਆਂ ਨੂੰ ਸੁਚਾਰੂ ਢੰਗ ਨਾਲ ਪਾਣੀ ਛੱਡ ਕੇ ਤੁਰੰਤ ਚਲਾਇਆ ਜਾਵੇ।

ਹਰ ਇਲਾਕੇ ਨੂੰ ਬਣਦਾ ਨਹਿਰੀ ਪਾਣੀ ਦੇਣ ਦੀ ਵਿਵਸਥਾ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਪੰਜਾਬ ਸਰਕਾਰ ਵਲੋਂ ਫ਼ਸਲੀ ਵਿਭਿੰਨਤਾ ਦੇ ਪ੍ਰੋਗਰਾਮ ਨੂੰ ਮੁੱਖ ਰੱਖਦਿਆਂ ਉਪਰੋਕਤ ਮੰਗਾਂ ਨੂੰ ਪੂਰਾ ਕਰਨਾ ਬੇਹੱਦ ਜ਼ਰੂਰੀ ਹੈ, ਨਹੀ ਤਾਂ ਸਰਕਾਰ ਦੇ ਫ਼ਸਲੀ ਵਿਭਿੰਨਤਾ ਦੇ ਦਾਅਵਿਆਂ ਦੀ ਭਰੋਸੇਯੋਗਤਾ ਉੱਪਰ ਗੰਭੀਰ ਸਵਾਲ ਖੜ੍ਹੇ ਜਾਣਗੇ। 

ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਨੇ ਯੂਪੀ ਪੁਲਿਸ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦੇ ਜਨਰਲ-ਸਕੱਤਰ ਡਾ. ਆਸ਼ੀਸ਼ ਮਿੱਤਲ ਅਤੇ ਹੋਰਨਾਂ ਆਗੂਆਂ 'ਤੇ ਦਰਜ਼ ਕੀਤੇ ਕੇਸ ਰੱਦ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਕਿਸਾਨ-ਆਗੂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget