First Sikh Assistant Police Chief: ਪੰਜਾਬੀ ਬਹੁਤ ਮਿਹਨਤੀ ਹੁੰਦੇ ਨੇ ਇਸ ਵਿੱਚ ਕੋਈ ਸ਼ੱਕ ਨਹੀਂ ਹੈ। ਜਿਸ ਕਰਕੇ ਵਿਦੇਸ਼ਾਂ ਵਿੱਚ ਵੀ ਪੰਜਾਬੀਆਂ ਦੀਆਂ ਮਿਹਨਤਾਂ ਬੋਲਦੀਆਂ ਨੇ। ਇੱਕ ਵਾਰ ਫਿਰ ਤੋਂ ਪੰਜਾਬੀਆਂ ਦੀ ਬੱਲੇ-ਬੱਲੇ ਹੋ ਗਈ ਹੈ। ਜੀ ਹਾਂ ਇਹ ਮਾਣ ਮਹਿਸੂਸ ਕਰਵਾਇਆ ਹੈ ਪੰਜਾਬ ਦੀ ਇੱਕ ਧੀ ਨੇ ਮਨਮੀਤ ਭਗਤਾਣਾ ਨੇ । ਮਨਮੀਤ ਭਗਤਾਣਾ ਅਮਰੀਕਾ ਵਿੱਚ ਪਹਿਲੀ ਸਿੱਖ ਅਸਿਸਟੈਂਟ ਪੁਲਿਸ ਚੀਫ਼ (First Sikh Assistant Police Chief) ਬਣਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਜਿਸ ਤੋਂ ਬਾਅਦ ਗੁਰਦਾਸਪੁਰ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪਿੰਡ ਭੁੱਲੇਚੱਕ ਵਿੱਚ ਖੁਸ਼ੀ ਦਾ ਮਾਹੌਲ ਛਾਇਆ ਪਿਆ ਹੈ। ਪਰਿਵਾਰ ਵਾਲੇ ਖੁਸ਼ੀ ਵਿੱਚ ਮਿਠਾਈਆਂ ਵੰਡ ਰਹੇ ਨੇ।
ਪਹਿਲੀ ਸਿੱਖ ਅਸਿਸਟੈਂਟ ਪੁਲਿਸ ਚੀਫ਼ ਬਣਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ
ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪਿੰਡ ਭੁੱਲੇਚੱਕ ਦੀ ਜੰਮਪਲ ਮਨਮੀਤ ਭਗਤਾਣਾ ਪੁੱਤਰੀ ਕੁਲਵੰਤ ਸਿੰਘ ਨੇ ਅਮਰੀਕਾ ਵਿੱਚ ਪਹਿਲੀ ਸਿੱਖ ਅਸਿਸਟੈਂਟ ਪੁਲਿਸ ਚੀਫ਼ ਬਣਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਮਨਮੀਤ ਕੌਰ ਦੀ ਇਸ ਪ੍ਰਾਪਤੀ ਨੂੰ ਲੈ ਕੇ ਪੂਰੇ ਇਲਾਕੇ ਅੰਦਰ ਵੀ ਜਸ਼ਨ ਵਾਲਾ ਮਾਹੌਲ ਛਾਇਆ ਹੋਇਆ ਹੈ। ਮਨਮੀਤ ਦੇ ਪਿਤਾ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਸ਼ੁਰੂ ਤੋਂ ਹੀ ਪੜ੍ਹਾਈ ਵਿੱਚ ਕਾਫ਼ੀ ਹੁਸ਼ਿਆਰ ਸੀ। ਉਸ ਵੱਲੋ 6ਵੀਂ ਜਮਾਤ ਤੱਕ ਦੀ ਪੜ੍ਹਾਈ ਗੁਰੂ ਰਾਮਦਾਸ ਪਬਲਿਕ ਸਕੂਲ ਜਲੰਧਰ ਤੋਂ ਕੀਤੀ ਸੀ।
ਸਾਲ 2008 ਵਿਚ ਮਨਮੀਤ ਪੁਲਸ ਫੋਰਸ ਵਿਚ ਭਰਤੀ ਹੋ ਗਈ
ਇਸ ਉਪਰੰਤ 1996 ਵਿੱਚ ਉਹ ਪਰਿਵਾਰ ਸਮੇਤ ਅਮਰੀਕਾ ਚੱਲ ਗਈ ਅਤੇ ਉਥੋਂ 12ਵੀਂ ਕਰਨ ਉਪਰੰਤ ਨਿਊ ਹੈਵਨ ਯੂਨੀਵਰਸਿਟੀ ਤੋਂ ਕਮਰੀਸ਼ਲ ਲਾਅ ਚੀਫ਼ ਅਤੇ ਮਾਸਟਰ ਲਾਅ ਦੀ ਡਿਗਰੀ ਪ੍ਰਾਪਤ ਕੀਤੀ। ਫਿਰ ਸਾਲ 2008 ਵਿਚ ਮਨਮੀਤ ਪੁਲਸ ਫੋਰਸ 'ਚ ਭਰਤੀ ਹੋ ਗਈ ਅਤੇ ਉਸ ਵੱਲੋ ਕੀਤੀ ਸਖ਼ਤ ਮਿਹਨਤ ਸਦਕਾ, ਉਸ ਨੇ 24 ਮਾਰਚ 2023 ਨੂੰ ਅਮਰੀਕਾ ਵਿਚ ਅਸਿਸਟੈਂਟ ਪੁਲਿਸ ਚੀਫ਼ ਬਣਨ ਦਾ ਸੁਫ਼ਨਾ ਪੂਰਾ ਕੀਤਾ। ਇਹ ਹਰ ਇੱਕ ਪੰਜਾਬੀ ਲਈ ਮਾਣ ਵਾਲੀ ਗੱਲ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।