'ਕੇਜਰੀਵਾਲ ਨੂੰ ਸੁਰੱਖਿਆ ਦੇਣਾ ਪੰਜਾਬ ਪੁਲਿਸ ਦੀ ਨਹੀਂ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ, ਮਾਨ ਨੇ ਪੰਜਾਬ ਦੇ ਖਜ਼ਾਨੇ 'ਤੇ ਕਿਉਂ ਪਾਇਆ ਬੋਝ'?
ਵਿਧਾਇਕ ਨੇ ਕਿਹਾ ਕਿ ਇਸ ਸਭ 'ਚ ਪੰਜਾਬ ਪੁਲਿਸ ਦੀ ਡਿਊਟੀ ਕਿਉਂ ਲਗਾਈ ਗਈ? ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਕਿਸ ਤਰ੍ਹਾਂ ਹੋ ਗਈ? ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੀ ਸੁਰੱਖਿਆ ਦਾ ਬੋਝ ਪੰਜਾਬ ਦੇ ਖਜ਼ਾਨੇ 'ਤੇ ਕਿਉਂ?

ਅਰਵਿੰਦ ਕੇਜਰੀਵਾਲ ਤੋਂ ਵਾਪਸ ਲਈ ਪੰਜਾਬ ਪੁਲਿਸ ਦੀ ਸੁਰੱਖਿਆ ਨੂੰ ਲੈ ਕੇ ਸਿਆਸੀ ਰੱਫੜ ਵਧ ਗਿਆ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਲਗਾਤਾਰ ਦੋਸ਼ ਲਾ ਰਹੀ ਹੈ ਕਿ ਦਿੱਲੀ ਵਿੱਚ ਇੱਕ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਕੇਜਰੀਵਾਲ ਦੀ ਸੁਰੱਖਿਆ ਮੁੜ ਤੋਂ ਬਹਾਲ ਕਰਨ ਦੀ ਅਪੀਲ ਕੀਤੀ ਹੈ।
ਜ਼ਿਕਰ ਕਰ ਦਈਏ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ 26 ਜਨਵਰੀ ਨੂੰ ਧਿਆਨ ਵਿੱਚ ਰੱਖਦੇ ਹੋਏ 15 ਜਨਵਰੀ ਵਾਲੀ ਧਮਕੀ ਤੋਂ ਬਾਅਦ ਅਸੀਂ ਦਿੱਲੀ ਪੁਲਿਸ ਨਾਲ ਲਗਾਤਾਰ ਇੱਨਪੁੱਟ ਸਾਝਾਂ ਕਰ ਰਹੇ ਹਾਂ, ਫਿਰ ਵੀ ਅਰਵਿੰਦ ਕੇਜਰੀਵਾਲ ਜੀ ਦੀ ਸੁਰੱਖਿਆ 'ਚੋਂ ਪੰਜਾਬ ਪੁਲਿਸ ਨੂੰ ਹਟਾਉਣਾ ਵੱਡੇ ਸਵਾਲ ਖੜ੍ਹੇ ਕਰਦਾ ਹੈ।
ਇਸ ਤੋਂ ਬਾਅਦ ਕਾਂਗਰਸ ਦੇ ਲੀਡਰ ਪ੍ਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ, ਅਰਵਿੰਦ ਕੇਜਰੀਵਾਲ ਦੀ ਸੁਰੱਖਿਆ 'ਚੋਂ ਪੰਜਾਬ ਪੁਲਿਸ ਨੂੰ ਹਟਾਉਣਾ ਵੱਡੇ ਸਵਾਲ ਨਹੀਂ ਖੜ੍ਹੇ ਕਰਦਾ, ਬਲਕਿ ਵੱਡਾ ਸਵਾਲ ਤਾਂ ਇਹ ਹੈ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਦਿੱਲੀ ਪੁਲਿਸ ਜਾਂ ਦੇਸ਼ ਦੇ ਗ੍ਰਹਿ ਵਿਭਾਗ ਦੀ ਹੈ।
ਮੁੱਖ ਮੰਤਰੀ @BhagwantMann ਜੀ, ਅਰਵਿੰਦ ਕੇਜਰੀਵਾਲ ਦੀ ਸੁਰੱਖਿਆ 'ਚੋਂ ਪੰਜਾਬ ਪੁਲਿਸ ਨੂੰ ਹਟਾਉਣਾ ਵੱਡੇ ਸਵਾਲ ਨਹੀਂ ਖੜ੍ਹੇ ਕਰਦਾ, ਬਲਕਿ ਵੱਡਾ ਸਵਾਲ ਤਾਂ ਇਹ ਹੈ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਦਿੱਲੀ ਪੁਲਿਸ ਜਾਂ ਦੇਸ਼ ਦੇ ਗ੍ਰਹਿ ਵਿਭਾਗ ਦੀ ਹੈ।
— Pargat Singh (@PargatSOfficial) January 24, 2025
ਇਸ ਸਭ 'ਚ ਪੰਜਾਬ ਪੁਲਿਸ ਦੀ ਡਿਊਟੀ ਕਿਉਂ ਲਗਾਈ ਗਈ?… https://t.co/ywerNrEAxf
ਵਿਧਾਇਕ ਨੇ ਕਿਹਾ ਕਿ ਇਸ ਸਭ 'ਚ ਪੰਜਾਬ ਪੁਲਿਸ ਦੀ ਡਿਊਟੀ ਕਿਉਂ ਲਗਾਈ ਗਈ? ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਕਿਸ ਤਰ੍ਹਾਂ ਹੋ ਗਈ? ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੀ ਸੁਰੱਖਿਆ ਦਾ ਬੋਝ ਪੰਜਾਬ ਦੇ ਖਜ਼ਾਨੇ 'ਤੇ ਕਿਉਂ ?
ਦੱਸ ਦਈਏ ਕਿ ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ ਕਿ ਸਾਡੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਦੀ ਪੰਜਾਬ ਪੁਲਿਸ ਦੀ ਸੁਰੱਖਿਆ ਨੂੰ ਮੁੜ ਤੋਂ ਬਹਾਲ ਕੀਤਾ ਜਾਵੇ। ਸਾਨੂੰ ਦਿੱਲੀ ਪੁਲਿਸ 'ਤੇ ਵਿਸ਼ਵਾਸ਼ ਨਹੀਂ ਹੈ, ਕਿਉਂਕਿ ਸਾਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਲਈ ਲਗਾਤਾਰ ਧਮਕਾਇਆ ਜਾ ਰਿਹਾ ਤੇ ਅਮਿਤ ਸ਼ਾਹ ਜੀ ਦੇ ਅਧੀਨ ਆਉਂਦੀ ਦਿੱਲੀ ਪੁਲਿਸ ਮੂਕਦਰਸ਼ਕ ਬਣ ਕੇ ਦੇਖਦੀ ਰਹਿੰਦੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
