ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿੱਚ ਪੀਆਰਟੀਸੀ ਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਕਰਕੇ ਸਰਕਾਰ ਖਿਲ਼ਾਫ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਦੇ ਸਾਰੇ ਬੱਸ ਸਟੈਂਡ 10 ਵਜੇ ਤੋਂ ਲੈ ਕੇ 12 ਵਜੇ ਤਕ ਬੰਦ ਰੱਖੇ ਗਏ। ਪ੍ਰਦਰਸ਼ਨਕਾਰੀਆਂ ਨੇ ਬੱਸ ਸਟੈਂਡ ਅੰਦਰੋਂ ਕੋਈ ਵੀ ਬੱਸ ਬਾਹਰ ਨਹੀਂ ਜਾਣ ਦਿੱਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਜੇਕਰ ਸਾਡੀਆਂ ਮੰਗਾਂ ਨਾਹ ਮੰਨਿਆ ਤਾਂ ਅਸੀਂ ਅਣਮਿੱਥੇ ਸਮੇਂ ਦੇ ਲਈ ਹੜਤਾਲ ਕਰਾਂਗੇ।


ਬਟਾਲਾ ਬੱਸ ਸਟੈਂਡ ਤੇ ਪ੍ਰਦਰਸ਼ਨ ਕਰ ਰਹੇ ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜਮ ਪਰਮਜੀਤ ਸਿੰਘ ਕੋਹੜ ਤੇ ਗੌਰਵ ਕੁਮਾਰ ਨੇ ਕਿਹਾ ਕਿ ਸਰਕਾਰ ਸਾਨੂੰ ਲੰਬੇ ਸਮੇਂ ਤੋਂ ਲਾਰੇ ਲਗਾਂਦੀ ਆ ਰਹੀ ਹੈ। ਸਾਡੀਆਂ ਮੰਗਾਂ ਅਜੇ ਤੱਕ ਸਰਕਾਰ ਦੇ ਵੱਲੋਂ ਨਹੀਂ ਮੰਨਿਆਂ ਗਈਆਂ। ਇਸ ਕਰਕੇ ਮਜਬੂਰ ਹੋ ਅਸੀਂ ਹੜਤਾਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਕਰੀਬ ਇੱਕ ਹਫ਼ਤੇ 'ਚ ਸਾਡੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਪਰ ਕਾਫੀ ਸਮਾਂ ਬੀਤ ਜਾਣ ਤੋਂ ਬਾਅਦ ਵੀ ਸਾਡੀਆਂ ਮੰਗਾਂ ਨਹੀਂ ਮੰਨਿਆਂ ਗਈਆਂ।


ਆਪਣੀਆਂ ਮੰਗਾਂ ਬਾਰੇ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਾਡੀਆਂ ਮੰਗਾਂ ਹਨ ਕਿ ਕੱਚੇ ਕਾਮੇ ਪੱਕੇ ਕੀਤੇ ਜਾਣ, ਸੁਪਰੀਮ ਕੋਰਟ ਦਾ ਫੈਸਲਾ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰੋ। ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਸਾਡੀਆਂ ਮੰਗਾ ਦਾ ਹੱਲ ਨਾ ਕੀਤਾ ਗਿਆ ਤਾਂ ਆਣ ਵਾਲੇ ਸਮੇਂ ਵਿਚ ਵੱਡੇ ਪੱਧਰ ਦੇ ਪ੍ਰਦਰਸ਼ਨ ਕੀਤਾ ਜਾਵੇਗਾ।




ਉਧਰ ਇਸ ਦੌਰਾਨ ਬੱਸ ਸਟੈਂਡ 'ਤੇ ਖੜੇ ਮੁਸਾਫ਼ਰਾਂ ਨੇ ਕਿਹਾ ਕਿ ਅੱਜ ਹੜਤਾਲ ਹੋਣ ਕਾਰਨ ਕਾਫੀ ਪ੍ਰੇਸ਼ਾਨੀ ਆਈ। ਮੁਸਾਫਰਾਂ ਨੇ ਕਿਹਾ ਕਿ ਅਸੀਂ ਕਾਫੀ ਸਮੇਂ ਤੋਂ ਬਟਾਲਾ ਬਸ ਸਟੈਂਡ 'ਤੇ ਖੜੇ ਹਾਂ, ਪਰ ਨਾ ਤਾਂ ਪ੍ਰਦਰਸ਼ਨਕਾਰੀ ਕੋਈ ਬਸ ਬਾਹਰ ਜਾਣ ਦੇ ਰਹੇ ਹਨ ਤਾਂ ਨਾ ਕੋਈ ਬਸ ਅੰਦਰ ਆਉਣ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰਦਰਸ਼ਨਕਾਰੀਆਂ ਦੀਆਂ ਜਾਇਜ਼ ਮੰਗਾ ਮਨੀਆਂ ਜਾਣ ਤਾਂ ਕਿ ਆਮ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ।


ਮੋਗਾ: ਕੁੱਝ ਇਸੇ ਤਰ੍ਹਾਂ ਦਾ ਮਾਹੌਲ ਮੋਗਾ ਵਿਖੇ ਵੀ ਵੇਖਣ ਨੂੰ ਮਿਲਿਆ। ਜਿੱਥੇ ਪਨਬੱਸ ਤੇ PRTC ਦੇ ਕੱਚੇ ਵਰਕਰਾਂ ਵੱਲੋ ਰੈਗੂਲਰ ਕਰਨ ਦੀ ਮੰਗ ਤੇ ਸਾਰੇ ਪੰਜਾਬ ਦੇ ਬੱਸ ਸਟੈਂਡ 2 ਘੰਟੇ ਲਈ ਬੰਦ ਕਰਕੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਗਿਆ। ਇੱਥੇ ਟਰਾਂਸਪੋਰਟ ਕਾਮਿਆ ਵਲੋਂ 6 ਸਤੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ 7 ਤੋਂ ਮੁੱਖ ਮੰਤਰੀ ਰਿਹਾਇਸ਼ ਅੱਗੇ ਪੱਕਾ ਮੋਰਚਾ ਤੇ ਸ਼ੈਸ਼ਨ ਦੇ ਪਹਿਲੇ ਦਿਨ ਵਿਧਾਨ ਸਭਾ ਦਾ ਘਿਰਾਓ ਅਤੇ ਉਸ ਤੋਂ ਬਾਅਦ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਵੀ ਕੀਤਾ ਗਿਆ।


ਹੁਸ਼ਿਆਰਪੁਰ: ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਹੁਸ਼ਿਆਰਪੁਰ ਬੱਸ ਸਦਾ ਦਿੱਤਾ ਗਿਆ, ਜਿਸ ਦਾ ਅਸਰ ਸਾਫ ਵੇਖਣ ਨੂੰ ਮਿਲਿਆ। ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਬੱਸ ਸਟੈਂਡ ਬੰਦ ਕੀਤਾ ਗਿਆ। ਇਸ ਮੌਕੇ ਆਗੂਆਂ ਦਾ ਕਹਿਣਾ ਸੀ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਉਹ ਸੰਘਰਸ਼ ਕਰਦੇ ਆ ਰਹੇ ਹਨ ਕਈ ਵਾਰ ਸਰਕਾਰ ਨੇ ਉਨ੍ਹਾਂ ਨੂੰ ਮੀਟਿੰਗ ਦਾ ਟਾਈਮ ਦਿੱਤਾ ਪਰ ਮੀਟਿੰਗਾਂ ਦਾ ਕੋਈ ਸਿੱਟਾ ਨਹੀਂ ਨਿਕਲਿਆ।


ਇਹ ਵੀ ਪੜ੍ਹੋ: WTC Points Table: ਭਾਰਤ ਪਹਿਲੇ ਸਥਾਨ 'ਤੇ, ਦੂਜੇ ਨੰਬਰ 'ਤੇ ਪਾਕਿਸਤਾਨ-ਵੈਸਟਇੰਡੀਜ਼, ਜਾਣੋ ਹੋਰ ਟੀਮਾਂ ਦਾ ਹਾਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904