ਪੰਜਾਬ ਵਿੱਚ ਅੱਜ ਬੱਸਾਂ ਦਾ ਚੱਕਾ ਜਾਮ ਹੋਵੇਗਾ। ਪੰਜਾਬ ਸਰਕਾਰ ਦੇ ਖਿਲਾਫ਼ PRTC ਦੇ ਮੁਲਾਜ਼ਮ ਅੱਜ ਹੜਤਾਲ ਕਰਨਗੇ।  PRTC ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਡਿਪੂ ਫਿਰੋਜ਼ਪੁਰ ਵਿੱਚ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿਚ 20 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ ਕਰਨ ਬਾਰੇ ਐਲਾਨ ਕੀਤਾ ਗਿਆ।


ਜਾਣਕਾਰੀ ਦਿੰਦੇ ਹੋਏ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਜਤਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਆਮ ਆਦਮੀ ਦੀ ਸਰਕਾਰ ਨੂੰ ਬਦਲਾਵ ਦੇ ਨਾਮ 'ਤੇ ਵੋਟਾਂ ਪਾ ਕੇ ਪੰਜਾਬ ਵਿੱਚ ਬਹੁਮੱਤ ਨਾਲ ਜਿੱਤਾਉਣ ਵਾਲੇ ਮੁਲਾਜ਼ਮ ਅਤੇ ਆਮ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।


ਭਗਵੰਤ ਮਾਨ ਸਰਕਾਰ ਹਰ ਵਰਗ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਅਤੇ ਆਮ ਆਦਮੀ ਪਾਰਟੀ ਸਰਕਾਰ ਚਲਾਉਣ ਵਿੱਚ ਫੇਲ੍ਹ ਸਾਬਿਤ ਹੋ ਰਹੀ ਹੈ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਹੋਣ ਭਾਵੇਂ ਟਰਾਂਸਪੋਰਟ ਮਾਫੀਆ ਹੋਵੇ ਭਾਵੇਂ ਸਰਕਾਰੀ ਬੱਸਾਂ (Govt Bus) ਪਾਉਣ ਦੀ ਗੱਲ, ਹਰ ਪੱਖ ਤੋਂ ਸਰਕਾਰ ਭੱਜਦੀ ਨਜ਼ਰ ਆ ਰਹੀ ਹੈ। ਬਹੁਤ ਮੀਟਿੰਗਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਅਤੇ ਟਰਾਂਸਪੋਰਟ ਮੰਤਰੀ ਨਾਲ ਹੋ ਚੁੱਕੀਆ ਹਨ।


ਇਸ ਤੋਂ ਇਲਾਵਾ ਜਲੰਧਰ ਜ਼ਿਮਨੀ ਚੋਣ ਦੇ ਦੌਰਾਨ 2 ਵਾਰੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗਾਂ ਕੀਤੀਆਂ ਗਈਆਂ ਉਸ ਸਮੇਂ ਮੁੱਖ ਮੰਤਰੀ ਦਾ ਕਹਿਣਾ ਸੀ ਕਿ ਮੰਗਾਂ ਜਾਇਜ਼ ਹਨ ਅਤੇ ਚੋਣ ਤੋਂ ਬਾਅਦ ਤੁਹਾਡੀਆਂ ਸਾਰੀਆਂ ਮੰਗਾਂ ਦਾ ਹੱਲ ਪੈਨਲ ਮੀਟਿੰਗ ਦੇ ਰਾਹੀਂ ਜਲਦੀ ਹੀ ਕੀਤਾ ਜਾਵੇਗਾ। ਪਰ ਹੁਣ ਤੱਕ ਕੋਈ ਹੱਲ ਨਹੀਂ ਕੱਢਿਆ ਗਿਆ। 


ਅੱਕੇ ਮੁਲਾਜ਼ਮਾਂ ਨੇ 15 ਅਗਸਤ ਨੂੰ ਕਾਲੇ ਦਿਵਸ ਮਨਾਉਣ ਅਤੇ ਮੁੱਖ ਮੰਤਰੀ ਪੰਜਾਬ ਤੋਂ ਸਵਾਲ ਜਾਵਬ ਕਰਨ ਦੀ ਗੱਲ ਕੀਤੀ ਤਾਂ ਪਟਿਆਲਾ ਪ੍ਰਸ਼ਾਸਨ ਨੇ 25 ਅਗਸਤ ਦੀ ਮੀਟਿੰਗ ਤਹਿ ਕਰਵਾਈ ਫੇਰ ਇਹ 14 ਸਤੰਬਰ ਕਰ ਦਿੱਤਾ ਅਤੇ ਹੁਣ ਮੀਟਿੰਗ ਦਾ ਸਮਾ 29 ਸਤੰਬਰ ਕਰ ਦਿੱਤਾ ਗਿਆ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial