Punjab Roadways Strike: PRTC ਤੇ ਪਨਬੱਸ ਕਾਮਿਆਂ ਦੀ ਹੜਤਾਲ ਨੂੰ ਮਿਲਿਆ ਕਿਸਾਨਾਂ ਦਾ ਸਾਥ, ਹੁਣ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਦਾ ਐਲਾਨ
ਦੱਸ ਦਈਏ ਕਿ ਪੰਜਾਬ ਸਰਕਾਰ 'ਚ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ 7500 ਮੁਲਾਜ਼ਮ ਹੜਤਾਲ 'ਤੇ ਹਨ। ਹੜਤਾਲ ਕਾਰਨ ਪੰਜਾਬ ਦੇ 27 ਬੱਸ ਅੱਡੇ ਬੰਦ ਹਨ ਅਤੇ 2500 ਬੱਸਾਂ ਬੱਸ ਸਟੈਂਡ ਵਿੱਚ ਖੜ੍ਹੀਆਂ ਹਨ।
ਚੰਡੀਗੜ੍ਹ: ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਅਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਨੌਵੇਂ ਦਿਨ ਵੀ ਜਾਰੀ ਹੈ। 9 ਦਸੰਬਰ ਤੋਂ ਬਾਅਦ 14 ਦਸੰਬਰ ਨੂੰ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਵੀ ਪੱਕੀ ਨੌਕਰੀ ਦਾ ਕੋਈ ਹੱਲ ਨਹੀਂ ਨਿਕਲਿਆ। ਇੰਨਾ ਹੀ ਨਹੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵੀ ਉਨ੍ਹਾਂ ਦੀ ਮੁਲਾਕਾਤ ਨਹੀਂ ਹੋ ਸਕੀ ਹੈ। ਜਿਸ ਤੋਂ ਬਾਅਦ ਹੁਣ ਹੜਤਾਲੀ ਮੁਲਾਜ਼ਮ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖਰੜ ਸਥਿਤ ਰਿਹਾਇਸ਼ ਅੱਗੇ ਧਰਨਾ ਦੇਣਗੇ।
ਦੱਸ ਦਈਏ ਕਿ ਪੰਜਾਬ ਸਰਕਾਰ 'ਚ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ 7500 ਮੁਲਾਜ਼ਮ ਹੜਤਾਲ 'ਤੇ ਹਨ। ਹੜਤਾਲ ਕਾਰਨ ਪੰਜਾਬ ਦੇ 27 ਬੱਸ ਅੱਡੇ ਬੰਦ ਹਨ ਅਤੇ 2500 ਬੱਸਾਂ ਬੱਸ ਸਟੈਂਡ ਵਿੱਚ ਖੜ੍ਹੀਆਂ ਹਨ। 80 ਫੀਸਦੀ ਸਰਕਾਰੀ ਬੱਸਾਂ ਦੇ ਨਾ ਚੱਲਣ ਕਾਰਨ ਵਿਭਾਗ ਨੂੰ ਰੋਜ਼ਾਨਾ 4 ਕਰੋੜ ਰੁਪਏ ਦਾ ਘਾਟਾ ਪੈ ਰਿਹਾ ਹੈ ਅਤੇ ਹੁਣ ਤੱਕ ਕਰੀਬ 15 ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਸਭ ਤੋਂ ਵੱਡੀ ਪ੍ਰੇਸ਼ਾਨੀ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਵਾਲੇ ਮੁਲਾਜ਼ਮਾਂ, ਵਿਦਿਆਰਥੀਆਂ ਤੇ ਔਰਤਾਂ ਨੂੰ ਝੱਲਣੀ ਪਈ ਰਹੀ ਹੈ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੇ 20 ਦਿਨਾਂ ਵਿੱਚ ਪੱਕੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਸੀ। ਪਰ ਅਜਿਹਾ ਨਹੀਂ ਹੋਇਆ। ਇਸ ਤੋਂ ਬਾਅਦ ਟਰਾਂਸਪੋਰਟ ਮੰਤਰੀ ਨੇ ਮੀਟਿੰਗਾਂ ਵਿੱਚ ਭਰੋਸਾ ਵੀ ਦਿੱਤਾ ਸੀ ਪਰ ਕੁਝ ਹੱਲ ਨਹੀਂ ਨਿਕਲਿਆ। ਜਿਸ ਕਾਰਨ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ। ਪਰ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨੇ 14 ਦਸੰਬਰ ਨੂੰ ਮੀਟਿੰਗ ਬੁਲਾਈ ਸੀ ਪਰ ਇਹ ਮੀਟਿੰਗ ਨਹੀਂ ਹੋਈ। ਇਸ ਲਈ ਉਹ ਅੱਜ ਸੀਐਮ ਹਾਊਸ ਦਾ ਘਿਰਾਓ ਕਰਨਗੇ।
ਜਾਰੀ ਰਹੇਗੀ ਹੜਤਾਲ
ਪੰਜਾਬ ਰਾਜ ਟਰਾਂਸਪੋਰਟ ਕਾਰਪੋਰੇਸ਼ਨ ਯੂਨੀਅਨ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਇਹ ਸੰਘਰਸ਼ 10 ਹਜ਼ਾਰ ਨਵੀਆਂ ਸਰਕਾਰੀ ਬੱਸਾਂ ਚਲਾ ਕੇ ਸਰਕਾਰੀ ਟਰਾਂਸਪੋਰਟ ਨੂੰ ਬਚਾਉਣ, ਕੱਚੇ ਮੁਲਾਜ਼ਮਾਂ, ਐਡਵਾਂਸ ਬੁੱਕਰਾਂ ਨੂੰ ਪੱਕਾ ਕਰਨ, ਡਾਟਾ ਐਂਟਰੀ ਅਪਰੇਟਰਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਅਤੇ ਨਾਜਾਇਜ਼ ਸ਼ਰਤਾਂ ਹੇਠ ਕੱਢੇ ਗਏ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਲਈ ਹੈ ਅਤੇ ਹੜਤਾਲ ਭਰਤੀ ਹੋਣ ਤੱਕ ਜਾਰੀ ਰਹੇਗੀ।
ਹੁਣ ਕਿਸਾਨ ਜਥੇਬੰਦੀਆਂ ਦਾ ਸਮਰਥਨ
ਹੁਣ ਕਿਸਾਨ ਜਥੇਬੰਦੀਆਂ ਵੀ ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਦੇ ਸਮਰਥਨ ਵਿੱਚ ਆ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਕ੍ਰਾਂਤੀਕਾਰੀ ਨੇ ਅਗਲੇ ਸੰਘਰਸ਼ ਲਈ ਉਨ੍ਹਾਂ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ। ਉਮੀਦ ਹੈ ਕਿ ਅੱਜ ਖਰੜ ਵਿੱਚ ਹੋਣ ਵਾਲੇ ਪ੍ਰਦਰਸ਼ਨ ਵਿੱਚ ਕਿਸਾਨ ਆਗੂ ਵੀ ਉਨ੍ਹਾਂ ਦਾ ਸਾਥ ਦੇਣਗੇ।
ਇਹ ਵੀ ਪੜ੍ਹੋ: ਧੀ ਦੇ ਵਿਆਹ ਲਈ ਮਾਪਿਆਂ ਵਲੋਂ ਦਿੱਤੇ ਤੋਹਫ਼ੇ ਦਾਜ ਨਹੀਂ: ਕੇਰਲ ਹਾਈ ਕੋਰਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin