ਚੱਲਦੀ PRTC ਬੱਸ 'ਚ ਰੀਲਾਂ ਦੇਖਦਾ ਫੜਿਆ ਗਿਆ ਡਰਾਈਵਰ! ਵੀਡੀਓ ਵਾਇਰਲ ਤੋਂ ਬਾਅਦ ਮਹਿਕਮੇ 'ਚ ਮੱਚੀ ਤਰਥੱਲੀ, ਹੋਈ ਇਹ ਕਾਰਵਾਈ
ਸੋਸ਼ਲ ਮੀਡੀਆ ਉੱਤੇ PRTC ਬੱਸ ਦੇ ਇੱਕ ਡਰਾਈਵਰ ਦੀ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। ਜਿਸ 'ਚ ਸਾਫ ਨਜ਼ਰ ਆ ਰਿਹਾ ਹੈ ਕਿਵੇਂ ਉਹ ਬੱਸ ਚਲਾਉਣ ਦੇ ਨਾਲ ਸੋਸ਼ਲ ਮੀਡੀਆ ਉੱਤੇ ਰੀਲਾਂ ਦੇਖ ਰਿਹਾ ਹੈ, ਕਿਵੇਂ ਉਹ ਸਵਾਰੀਆਂ ਦੀ ਜਾਨ ਖਤਰੇ ਚ..

ਪੰਜਾਬ ਦੇ ਬਠਿੰਡਾ ਤੋਂ ਚੰਡੀਗੜ੍ਹ ਜਾਣ ਵਾਲੀ ਪੀ.ਆਰ.ਟੀ.ਸੀ. ਬੱਸ ਦੇ ਡਰਾਈਵਰ ਦੀ ਖਤਰਨਾਕ ਲਾਪਰਵਾਹੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਸਾਫ਼-ਸਾਫ਼ ਦੇਖਿਆ ਜਾ ਸਕਦਾ ਹੈ ਕਿ ਬੱਸ ਡਰਾਈਵਰ ਇੱਕ ਹੱਥ ਨਾਲ ਸਟੀਅਰਿੰਗ ਫੜਿਆ ਹੋਇਆ ਹੈ ਅਤੇ ਦੂਜੇ ਹੱਥ ਨਾਲ ਆਪਣੇ ਮੋਬਾਈਲ ਫ਼ੋਨ ‘ਤੇ ਸੋਸ਼ਲ ਮੀਡੀਆ ਦੀ ਰੀਲ ਦੇਖ ਰਿਹਾ ਹੈ। ਇਹ ਘਟਨਾ ਉਸ ਵੇਲੇ ਦੀ ਹੈ ਜਦੋਂ ਬੱਸ ਯਾਤਰੀਆਂ ਨਾਲ ਪੂਰੀ ਤਰ੍ਹਾਂ ਭਰੀ ਹੋਈ ਸੀ। ਵਾਇਰਲ ਵੀਡੀਓ ਤੋਂ ਬਾਅਦ ਲੋਕ ਚਿੰਤਾ ਦੇ ਵਿੱਚ ਹਨ, ਕਿਉਂਕਿ ਅਜਿਹੀ ਲਾਪਰਵਾਹੀ ਕਿਸੇ ਵੀ ਹਾਦਸੇ ਨੂੰ ਸੱਦਾ ਦੇ ਸਕਦੀ ਹੈ।
ਇਹ ਵੀਡੀਓ ਬੱਸ ਵਿੱਚ ਸਵਾਰ ਇੱਕ ਯਾਤਰੀ ਨੇ ਰਿਕਾਰਡ ਕਰਕੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦਿੱਤਾ, ਜੋ ਹੁਣ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਬਣਾਉਣ ਵਾਲੇ ਵਿਅਕਤੀ ਦਾ ਦਾਅਵਾ ਹੈ ਕਿ ਇਹ ਹਰਕਤ ਹਰ ਰੋਜ਼ ਸਵੇਰੇ 4:20 ਵਜੇ ਬਠਿੰਡਾ ਤੋਂ ਚੰਡੀਗੜ੍ਹ ਜਾਣ ਵਾਲੀ ਬੱਸ ਵਿੱਚ ਹੁੰਦੀ ਹੈ।
ਵਾਇਰਲ ਵੀਡੀਓ ‘ਤੇ ਤੁਰੰਤ ਕਾਰਵਾਈ ਹੋਈ
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੀ.ਆਰ.ਟੀ.ਸੀ. ਦੇ ਸੁਪਰਿਟੈਂਡੈਂਟ ਆਕਾਸ਼ ਕੁਮਾਰ ਨੇ ਤੁਰੰਤ ਕਾਰਵਾਈ ਕਰਦਿਆਂ ਬਠਿੰਡਾ ਤੋਂ ਚੰਡੀਗੜ੍ਹ ਜਾਣ ਵਾਲੀ ਬੱਸ ਨੰਬਰ PB03BH 9190 ਦੇ ਡਰਾਈਵਰ ਨੂੰ ਰੂਟ ਤੋਂ ਹਟਾ ਦਿੱਤਾ ਅਤੇ ਉਸ ਦੇ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਵਾਜਾਈ ਨਿਯਮਾਂ ਅਨੁਸਾਰ ਕੋਈ ਵੀ ਡਰਾਈਵਰ ਚੱਲਦੇ ਵਾਹਨ ਵਿੱਚ ਮੋਬਾਈਲ ਫ਼ੋਨ ਦੀ ਵਰਤੋਂ, ਖਾਣ-ਪੀਣ ਜਾਂ ਕਿਸੇ ਵੀ ਹੋਰ ਕਿਸਮ ਦੀ ਲਾਪਰਵਾਹ ਹਰਕਤ ਨਹੀਂ ਕਰ ਸਕਦਾ।
ਵਿਭਾਗ ਕਰੇਗਾ ਕਾਰਵਾਈ
ਆਕਾਸ਼ ਕੁਮਾਰ ਨੇ ਕਿਹਾ, "ਅਸੀਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਾਂ। ਯਾਤਰੀਆਂ ਦੀ ਸੁਰੱਖਿਆ ਸਾਡੀ ਪਹਿਲੀ ਤਰਜੀਹ ਹੈ। ਡਰਾਈਵਰ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅੱਗੇ ਵੀ ਅਜਿਹੀਆਂ ਘਟਨਾਵਾਂ ‘ਤੇ ਸਖ਼ਤ ਕਦਮ ਚੁੱਕੇ ਜਾਣਗੇ।"
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















