Punjab News: ਪੰਜਾਬ ਦੇ ਸਰਕਾਰੀ ਬੱਸ ਟਰਾਂਸਪੋਰਟ PRTC, PUNBUS ਅਤੇ ਪੰਜਾਬ ਰੋਡਵੇਜ਼ ਦੀਆਂ ਲਗਭਗ 3,000 ਬੱਸਾਂ ਅੱਜ (ਵੀਰਵਾਰ) ਤੋਂ ਸੜਕਾਂ 'ਤੇ ਨਹੀਂ ਚੱਲਣਗੀਆਂ। PRTC, PUNBUS ਅਤੇ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਦੀਆਂ ਯੂਨੀਅਨਾਂ ਨੇ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਇਸ ਕਾਰਨ ਯਾਤਰੀਆਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਇਸ ਵੇਲੇ ਯੂਨੀਅਨ ਦੇ ਅਧਿਕਾਰੀਆਂ ਨਾਲ ਦੂਜੇ ਦੌਰ ਦੀ ਮੀਟਿੰਗ ਅੱਜ ਚੱਲ ਰਹੀ ਹੈ।
ਯੂਨੀਅਨ ਵੱਲੋਂ ਹੜਤਾਲ ਦਾ ਐਲਾਨ ਉਸ ਸਮੇਂ ਕੀਤਾ ਗਿਆ ਜਦੋਂ ਸੂਬਾ ਸਰਕਾਰ ਅਤੇ ਕਰਮਚਾਰੀ ਯੂਨੀਅਨਾਂ ਵਿਚਕਾਰ ਕਿਲੋਮੀਟਰ ਸਕੀਮ ਤਹਿਤ ਬੱਸ ਪਰਮਿਟ ਦੇਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਟੈਂਡਰ ਜਾਰੀ ਕਰਨ ਦੇ ਮੁੱਦੇ 'ਤੇ ਗੱਲਬਾਤ ਬੇਸਿੱਟਾ ਰਹੀ। ਯੂਨੀਅਨਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰਹੇਗੀ। ਜਦੋਂ ਤੱਕ ਸਮੱਸਿਆ ਦਾ ਹੱਲ ਨਹੀਂ ਹੁੰਦਾ, ਸਿਰਫ਼ ਕਿਲੋਮੀਟਰ ਸਕੀਮ ਅਤੇ ਪ੍ਰਾਈਵੇਟ ਬੱਸਾਂ ਹੀ ਚੱਲੀਆਂ ਹਨ। ਰੂਟਾਂ 'ਤੇ ਬੱਸਾਂ ਦੀ ਘਾਟ ਕਾਰਨ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਯੂਨੀਅਨ ਆਗੂਆਂ ਨੂੰ ਸਵੇਰੇ 11 ਵਜੇ ਗੱਲਬਾਤ ਲਈ ਸੱਦਾ ਦਿੱਤਾ ਸੀ। ਮੀਟਿੰਗ ਦਾ ਪਹਿਲਾ ਦੌਰ ਸਵੇਰੇ 11 ਵਜੇ ਹੋਇਆ ਸੀ, ਜੋ ਕਿ ਬੇਸਿੱਟਾ ਰਿਹਾ। ਜਿਸ ਤੋਂ ਬਾਅਦ, ਇੱਕ ਵਾਰ ਫਿਰ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਰੋਸ਼ਮ ਸਿੰਘ ਗਿੱਲ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਗਿਆ ਹੈ ਅਤੇ ਮੀਟਿੰਗ ਚੱਲ ਰਹੀ ਹੈ। ਪਰ ਅਜੇ ਤੱਕ ਕੋਈ ਹੱਲ ਨਿਕਲਦਾ ਨਹੀਂ ਜਾਪਦਾ।
ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨਾਂ ਦੇ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਨੇ ਦੋਸ਼ ਲਗਾਇਆ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਹੈ। ਯੂਨੀਅਨਾਂ ਨੇ ਪ੍ਰਾਈਵੇਟ ਕੰਪਨੀਆਂ ਨੂੰ ਪਰਮਿਟ ਦੇਣ ਦੀ ਪ੍ਰਕਿਰਿਆ ਨੂੰ ਰੱਦ ਕਰਨ ਦੀ ਆਪਣੀ ਮੰਗ ਨੂੰ ਵੀ ਦੁਹਰਾਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।