ਪੰਜਾਬ 'ਚ ਬੱਸਾਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ, ਲੋਕਾਂ ਨੂੰ ਹੋ ਰਹੀ ਲਗਾਤਾਰ ਪਰੇਸ਼ਾਨੀ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਵਿੱਚ ਪਨਬੱਸ, ਰੋਡਵੇਜ਼ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਹੈ।

Punjab News: ਪੰਜਾਬ ਵਿੱਚ ਪਨਬੱਸ, ਰੋਡਵੇਜ਼ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਹੈ। ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਸਮੱਸਿਆ ਦਾ ਹੱਲ ਨਹੀਂ ਹੋਇਆ, ਜਿਸ ਕਾਰਨ ਸੂਬੇ ਦੀਆਂ ਲਗਭਗ 3000 ਬੱਸਾਂ ਪ੍ਰਭਾਵਿਤ ਹੋ ਰਹੀਆਂ ਹਨ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਯੂਨੀਅਨ ਦੀ ਮੰਗ ਹੈ ਕਿ ਕਿਲੋਮੀਟਰ ਸਕੀਮ ਬੰਦ ਕੀਤੀ ਜਾਵੇ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ। ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਅੱਜ ਵੀ ਸੂਬੇ ਭਰ ਵਿੱਚ ਬੱਸਾਂ ਬੰਦ ਰਹਿਣਗੀਆਂ ਅਤੇ ਕਰਮਚਾਰੀ ਹੜਤਾਲ 'ਤੇ ਰਹਿਣਗੇ।
15 ਅਗਸਤ ਨੂੰ ਯੂਨੀਅਨ ਨਾਲ ਮੀਟਿੰਗ ਵੀ ਹੋਈ ਸੀ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਇਹ ਮਾਮਲਾ 7 ਅਗਸਤ ਤੋਂ ਚੱਲ ਰਿਹਾ ਹੈ। ਯੂਨੀਅਨ ਨੇ ਪਹਿਲਾਂ ਵੀ ਦੋ ਘੰਟੇ ਦੀ ਹੜਤਾਲ ਕੀਤੀ ਸੀ ਅਤੇ 13 ਅਗਸਤ ਨੂੰ ਟਰਾਂਸਪੋਰਟ ਵਿਭਾਗ ਵੱਲੋਂ ਮੀਟਿੰਗ ਬੁਲਾਏ ਜਾਣ ਤੋਂ ਬਾਅਦ ਵੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਕੋਈ ਹੱਲ ਨਹੀਂ ਨਿਕਲਦਾ, ਹੜਤਾਲ ਜਾਰੀ ਰਹੇਗੀ।
ਦੱਸ ਦਈਏ ਕਿ ਪਿਛਲੇ ਤਿੰਨ ਦਿਨਾਂ ਤੋਂ ਪੀਆਰਟੀਸੀ, ਪਨਬਸ ਅਤੇ ਰੋਡਵੇਜ਼ ਦੇ ਕੱਚੇ ਮੁਲਾਜ਼ਮ ਹੜਤਾਨ 'ਤੇ ਹਨ, ਜਿਸ ਕਰਕੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਸਿਰਫ ਪ੍ਰਾਈਵੇਟ ਬੱਸਾਂ ਚੱਲ ਰਹੀਆਂ ਹਨ, ਉਹ ਵੀ ਆਪਣੇ ਸਮੇਂ 'ਤੇ ਚੱਲਦੀਆਂ ਹਨ। ਇਸ ਦੇ ਨਾਲ ਹੀ ਤਿਉਹਾਰਾਂ ਦੇ ਦਿਨ ਚੱਲ ਰਹੇ ਹਨ ਜਿਸ ਕਰਕੇ ਲੋਕਾਂ ਦਾ ਇਧਰ-ਉਧਰ ਜਾਣਾ ਲੱਗਿਆ ਰਹਿੰਦਾ ਹੈ। ਜਿਨ੍ਹਾਂ ਨੇ ਕਈ ਪਲਾਨਿੰਗ ਕੀਤੀਆਂ ਹੋਣਗੀਆਂ, ਉਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੁਲਾਜ਼ਮ ਵੀ ਆਪਣੀ ਮੰਗਾਂ ਨੂੰ ਲੈਕੇ ਅੜੇ ਹੋਏ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਹੁਣ ਕਦੋਂ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਦੀ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















