PRTC-Punbus Strike Ends: ਸੋਮਵਾਰ ਨੂੰ ਦਫਤਰ ਜਾਣ ਵਾਲੇ ਲੋਕ ਅਤੇ ਆਮ ਜਨਤਾ ਲਈ ਚੰਗੀ ਖਬਰ! ਹੁਣ ਨਹੀਂ ਆਵੇਗੀ ਦਿੱਕਤ...ਇਨ੍ਹਾਂ ਮੁਲਾਜ਼ਮਾਂ ਨੂੰ ਮਿਲਿਆ ਲਿਖਤੀ ਭਰੋਸਾ
ਜਿਵੇਂ ਕਿ ਸਭ ਜਾਣਦੇ ਹੀ ਹਨ ਕਿ ਪੰਜਾਬ ਰੋਡਵੇਜ਼, ਪਨਬਸ ਅਤੇ PRTC ਦੇ ਕੈਜ਼ੂਅਲ ਵਰਕਰ ਪਿਛਲੇ ਕਈ ਦਿਨਾਂ ਤੋਂ ਹੜਤਾਲ 'ਤੇ ਚੱਲ ਰਹੇ ਸਨ, ਜਿਸ ਕਾਰਨ ਸੂਬੇ ਭਰ 'ਚ ਸਰਕਾਰੀ ਬੱਸਾਂ ਦਾ ਸੰਚਾਲਨ ਬੁਰੀ ਤਰ੍ਹਾਂ ਪ੍ਰਭਾਵਿਤ ਸੀ। ਪਰ ਹੁਣ ਰਾਹਤ ਵਾਲੀ..

PRTC-Punbus Strike Ends: ਜਿਵੇਂ ਕਿ ਸਭ ਜਾਣਦੇ ਹੀ ਹਨ ਕਿ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਪਿਛਲੇ ਕਈ ਦਿਨਾਂ ਤੋਂ ਹੜਤਾਲ 'ਤੇ ਚੱਲ ਰਹੇ ਸਨ, ਜਿਸ ਕਾਰਨ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਦਾ ਸੰਚਾਲਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਆਮ ਜਨਤਾ ਅਤੇ ਦਫਤਰ ਜਾਣ ਵਾਲੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪਰ ਹੁਣ ਰਾਹਤ ਵਾਲੀ ਇਹ ਗੱਲ ਹੈ ਕਿ ਬੀਤੀ ਰਾਤ ਇਹ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਗਿਆ। ਜਿਸ ਕਰਕੇ ਐਤਵਾਰ ਤੋਂ ਬੱਸਾਂ ਆਮ ਵਾਂਗ ਚੱਲਣਗੀਆਂ। ਸਭ ਤੋਂ ਵੱਡੀ ਰਾਹਤ ਦਫਤਰ ਜਾਣ ਵਾਲੇ ਲੋਕਾਂ ਲਈ ਹੈ ਕਿਉਂਕਿ ਉਨ੍ਹਾਂ ਨੂੰ ਸੋਮਵਾਰ ਨੂੰ ਲੈ ਕੇ ਟੈਂਸ਼ਨ ਬਣੀ ਹੋਈ ਸੀ ਕਿ ਕਿਵੇਂ ਆਫਿਸ ਪਹੁੰਚਿਆ ਜਾਏ। ਪਰ ਹੁਣ ਲੋਕ ਆਰਾਮ ਨਾਲ ਆਪਣੇ ਕੰਮਕਾਜ਼ਾਂ ਉੱਤੇ ਜਾ ਸਕਦੇ ਹਨ।
ਪੱਤਰ ਮਿਲਣ ਤੋਂ ਬਾਅਦ ਹੜਤਾਲ ਹੋਈ ਖਤਮ
ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖਤਮ ਹੋ ਗਈ ਹੈ। ਇਹ ਫੈਸਲਾ ਸਰਕਾਰ ਵੱਲੋਂ ਪੱਤਰ ਮਿਲਣ ਤੋਂ ਬਾਅਦ ਲਿਆ ਗਿਆ। ਦੱਸਣਯੋਗ ਹੈ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ 25/11 ਵੱਲੋਂ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂੰ ਦੀ ਅਗਵਾਈ ਵਿੱਚ ਕੱਚੇ ਮੁਲਾਜ਼ਮਾਂ ਨੇ ਬੱਸਾਂ ਦਾ ਚੱਕਾ ਜਾਮ ਕੀਤਾ ਅਤੇ ਪਨਬੱਸ ਦੇ ਏ.ਡੀ.ਓ. ਰਾਜੀਵ ਦੱਤਾ ਦਾ ਪੁਤਲਾ ਸਾੜਿਆ, ਨਾਲ ਹੀ ਨਾਅਰੇਬਾਜ਼ੀ ਵੀ ਕੀਤੀ।
ਇਸ ਸਬੰਧੀ ਗੁਰਪ੍ਰੀਤ ਸਿੰਘ ਪੰਨੂੰ ਨੇ ਦੱਸਿਆ ਕਿ 15 ਅਗਸਤ ਵਾਲੇ ਦਿਨ ਯੂਨੀਅਨ ਦੀ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਸਕੱਤਰ, ਟਰਾਂਸਪੋਰਟ ਵਿਭਾਗ ਦੇ ਸਕੱਤਰ, ਪਨਬੱਸ ਦੇ ਐਮ.ਡੀ. ਅਤੇ ਪੀ.ਆਰ.ਟੀ.ਸੀ. ਦੇ ਐਮ.ਡੀ. ਨਾਲ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਜਿਹੜੀਆਂ ਮੰਗਾਂ 'ਤੇ ਸਹਿਮਤੀ ਹੋਈ ਸੀ, ਉਹਨਾਂ ਸਬੰਧੀ ਸਹਿਮਤੀ ਪੱਤਰ ਦੇਰੀ ਨਾਲ ਜਾਰੀ ਕੀਤਾ ਗਿਆ। ਪਰ ਜਾਰੀ ਕੀਤਾ ਗਿਆ ਪੱਤਰ ਮੂਲ ਸਹਿਮਤੀ ਵਿੱਚ ਹੇਰ-ਫੇਰ ਕੀਤਾ ਹੋਇਆ ਹੈ।
16 ਅਗਸਤ ਨੂੰ ਹੋਈ ਮੀਟਿੰਗ ਵਿੱਚ ਅਧਿਕਾਰੀਆਂ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਲਗਭਗ 10 ਦਿਨਾਂ ਵਿੱਚ ਉਨ੍ਹਾਂ ਦੀਆਂ ਮੰਗਾਂ ਬਾਰੇ ਟਰਾਂਸਪੋਰਟ ਮੰਤਰੀ ਨਾਲ ਵਿਚਾਰ ਕਰਕੇ ਅਮਲੀ ਰੂਪ ਦਿੱਤਾ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਏ.ਡੀ.ਓ. ਵੱਲੋਂ ਜਾਰੀ ਪੱਤਰ ਵਿੱਚ ਮੰਗਾਂ ਮੰਨਣ ਦੀ ਮਿਤੀ ਇੱਕ ਮਹੀਨਾ ਦਿੱਤੀ ਗਈ ਹੈ। ਪਰ ਮੁਲਾਜ਼ਮਾਂ ਨੇ ਇਸ ਪੱਤਰ 'ਤੇ ਅਸਹਿਮਤੀ ਜ਼ਾਹਿਰ ਕਰਦਿਆਂ ਅੱਜ ਤੀਜੇ ਦਿਨ ਵੀ ਬੱਸਾਂ ਦਾ ਚੱਕਾ ਜਾਮ ਕੀਤਾ। ਮੀਟਿੰਗ ਵਿੱਚ ਕਿਲੋਮੀਟਰ ਸਕੀਮ ਰੱਦ ਕਰਨ ਅਤੇ ਹੋਰ ਸ਼ਰਤਾਂ ਵਾਲੀਆਂ ਮੰਗਾਂ ਬਾਰੇ ਅਧਿਕਾਰੀਆਂ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਕਰਕੇ ਬਾਅਦ ਵਿੱਚ ਫੈਸਲਾ ਲਿਆ ਜਾਵੇਗਾ।






















