ਪੜਚੋਲ ਕਰੋ

ਸਿੱਖਿਆ ਮਹਿਕਮੇ ਦੀ ਬੱਲ-ਬੱਲੇ ਕਰਾਉਣ ਲਈ ਐਲਾਨੇ ਫਰਜ਼ੀ ਨਤੀਜੇ, ਆਰਟੀਆਈ 'ਚ ਹੋਇਆ ਖੁਲਾਸਾ

ਕੈਪਟਨ ਸਰਕਾਰ ਦੇ ਸਿੱਖਿਆ ਵਿਭਾਗ ਨੇ ਆਪਣੀ ਬੱਲੇ-ਬੱਲੇ ਕਰਵਾਉਣ ਲਈ ਫ਼ਰਜ਼ੀ ਨਤੀਜੇ ਐਲਾਨ ਦਿੱਤੇ। ਇਸ ਦਾ ਖੁਲਾਸਾ ਹੁਣ ਆਰਟੀਆਈ ਰਾਹੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਿੱਤੀ ਜਾਣਕਾਰੀ 'ਚ ਹੋਇਆ ਹੈ। ਇਹ ਦਾਅਵਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਸਰਕਾਰ ਨੂੰ ਘੇਰਿਆ ਹੈ।

ਚੰਡੀਗੜ੍ਹ: ਕੈਪਟਨ ਸਰਕਾਰ ਦੇ ਸਿੱਖਿਆ ਵਿਭਾਗ ਨੇ ਆਪਣੀ ਬੱਲੇ-ਬੱਲੇ ਕਰਵਾਉਣ ਲਈ ਫ਼ਰਜ਼ੀ ਨਤੀਜੇ ਐਲਾਨ ਦਿੱਤੇ। ਇਸ ਦਾ ਖੁਲਾਸਾ ਹੁਣ ਆਰਟੀਆਈ ਰਾਹੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਿੱਤੀ ਜਾਣਕਾਰੀ 'ਚ ਹੋਇਆ ਹੈ। ਇਹ ਦਾਅਵਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਸਰਕਾਰ ਨੂੰ ਘੇਰਿਆ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ 2018-19 ਤੇ ਸਾਲ 2017-18 ‘ਚ 10ਵੀਂ ਜਮਾਤ ਦੇ ਨਤੀਜਿਆਂ ‘ਚ ਪਾਸ ਪ੍ਰਤੀਸ਼ਤਤਾ ਫ਼ਰਜ਼ੀਵਾੜੇ ਨਾਲ ਵਧਾ-ਚੜਾ ਕੇ ਪੇਸ਼ ਕੀਤੀ ਹੈ। ਉਨ੍ਹਾਂ ਨੇ ਇਸ ਅਣਕਿਆਸੇ ਫ਼ਰਜ਼ੀਵਾੜੇ ਨੂੰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਤੇ ਮਾਪਿਆਂ ਨਾਲ ਧੋਖਾ ਕਰਾਰ ਦਿੱਤਾ ਹੈ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਿਰਫ਼ ਆਪਣੇ ਚੋਣ ਵਾਅਦਿਆਂ ਤੋਂ ਹੀ ਨਹੀਂ ਮੁੱਕਰੀ, ਸਗੋਂ ਪੰਜਾਬ ਦੇ ਲੋਕਾਂ ਨੂੰ ਝੂਠੀਆਂ ਤਸੱਲੀਆਂ ਦੇ ਕੇ ਸ਼ਰੇਆਮ ਮੂਰਖ ਬਣਾਉਣ ‘ਤੇ ਤੁਲੀ ਹੋਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪਿਛਲੇ ਦੇ ਸਾਲਾਂ ਦੇ ਨਤੀਜੇ ਦਸਤਾਵੇਜ਼ੀ ਸਬੂਤਾਂ ਨਾਲ ਸਾਬਤ ਕਰਦੇ ਹਨ ਕਿ ਫੋਕੀ ਵਾਹ-ਵਾਹ ਖੱਟਣ ਲਈ ਸਰਕਾਰ ਭਵਿੱਖ ਦੀ ਪੀੜੀ ਦੀ ਬੌਧਿਕ ਪੱਧਰ ਨਾਲ ਵੀ ਖਿਲਵਾੜ ਕਰ ਸਕਦੀ ਹੈ। ਆਰਟੀਆਈ ਤੇ ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਚੀਮਾ ਨੇ ਦੱਸਿਆ ਕਿ ਸਾਲ 2017-18 ‘ਚ ਦਸਵੀਂ ਦਾ ਅਸਲ ਨਤੀਜਾ 46.29 ਪ੍ਰਤੀਸ਼ਤ ਸੀ, ਜਿਸ ਨੂੰ ਮਾਰਕਸ ਮੋਡਰੇਸ਼ਨ ਪਾਲਿਸੀ (ਐਮਐਮਪੀ) ਦੇ ਨਾਂ ‘ਤੇ ਫ਼ਰਜ਼ੀਵਾੜੇ ਰਾਹੀਂ 62.10 ਪ੍ਰਤੀਸ਼ਤ ਦਿਖਾਇਆ ਗਿਆ। ਜਦਕਿ ਇਸ ਸਾਲ 2018-19 ਦਾ 85.56 ਪ੍ਰਤੀਸ਼ਤ ਐਲਾਨ ਕੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ‘ਚ ਵੱਡਾ ਸੁਧਾਰ ਕਰਨ ਦੇ ਨਾਮ ‘ਤੇ ਫੋਕੀ ਵਾਹ-ਵਾਹ ਲੈਣ ਦੀ ਕੋਸ਼ਿਸ਼ ਕੀਤੀ ਗਈ, ਜਦਕਿ ਅਸਲੀਅਤ ‘ਚ ਇਹ ਨਤੀਜਾ 76.49 ਪ੍ਰਤੀਸ਼ਤ ਸੀ। ਇਹੋ ਫ਼ਰਜ਼ੀਵਾੜਾ ਪਿਛਲੀ ਬਾਦਲ ਸਰਕਾਰ ‘ਚ ਹੁੰਦਾ ਰਿਹਾ, ਉਦੋਂ 2015-16 ‘ਚ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 25 ਤੋਂ 30 ਗ੍ਰੇਸ ਮਾਰਕਸ (ਨੰਬਰ) ਦੇ ਕੇ ਮਹਿਜ਼ 54 ਪ੍ਰਤੀਸ਼ਤ ਅਸਲ ਨੰਬਰਾਂ ਨੂੰ 76.77 ਪ੍ਰਤੀਸ਼ਤ ਕਰ ਦਿਖਾਇਆ ਸੀ। ਚੀਮਾ ਨੇ ਕਿਹਾ ਹੈ ਕਿ ਇਸ ਫ਼ਰਜ਼ੀਵਾੜੇ ‘ਚ ਸ਼ਾਮਲ ਸਿੱਖਿਆ ਮੰਤਰੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਅਸਤੀਫ਼ਾ ਲਿਆ ਜਾਵੇ। ਇਸ ਪੂਰੇ ਮਾਮਲੇ ਦੀ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀ ਅਫ਼ਸਰਾਂ ਸਮੇਤ ਸਭ ‘ਤੇ ਮਿਸਾਲੀਆ ਕਾਰਵਾਈ ਹੋਵੇ। ਚੀਮਾ ਨੇ ਕੈਪਟਨ ਸਰਕਾਰ ਨੂੰ ਸਲਾਹ ਦਿੱਤੀ ਕਿ ਜੇਕਰ ਉਹ ਸੱਚਮੁੱਚ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਬਕ ਸਿੱਖਣ ਤੇ ਸੇਧ ਲੈਣ ਦੀ ਜ਼ਰੂਰਤ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget