PSEB Mohali: ਵਿਦਿਆਰਥੀਆਂ ਲਈ ਵੱਡੀ ਜਾਣਕਾਰੀ, ਰੀ-ਚੈਕਿੰਗ ਫਾਰਮ ਭਰਨ ਲਈ ਬੋਰਡ ਤਰੀਕਾਂ ਦਾ ਕੀਤਾ ਐਲਾਨ
PSEB Mohali: 0ਵੀਂ ਜਮਾਤ ਦੇ ਨਤੀਜਿਆਂ 'ਚ ਇਸ ਵਾਰ ਲੁਧਿਆਣਾ ਦੀ ਅਦਿੱਤੀ ਨੇ ਟੌਪ ਕੀਤਾ ਹੈ। ਅਦਿੱਤੀ ਨੇ 100 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ। ਦੂਜੇ ਨੰਬਰ 'ਤੇ ਲੁਧਿਆਣਾ ਦੀ ਆਲੀਸਾ ਸ਼ਰਮਾ ਰਹੀ ਹੈ ,ਜਿਸ ਨੇ 99.23 ਫ਼ੀਸਦੀ ਅੰਕ ਪ੍ਰਾਪਤ ਕੀਤੇ
PSEB Board Mohali: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਸਾਲ 2023-24 ਦੀਆਂ ਪ੍ਰੀਖਿਆਵਾਂ ਦੌਰਾਨ ਰੀ-ਅਪੀਅਰ ਐਲਾਨੇ ਵਿਦਿਆਰਥੀਆਂ ਨੂੰ ਮੁੜ ਪੜਤਾਲ ਕਰਵਾਉਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ। ਬੋਰਡ ਦੇ ਬੁਲਾਰੇ ਨੇ ਦੱਸਿਆ ਹੈ ਕਿ ਆਨ- ਲਾਈਨ ਫਾਰਮ ਅਤੇ ਫ਼ੀਸ ਭਰਨ ਦੀ ਮਿਤੀ 22 ਅਪ੍ਰੈਲ ਤੋਂ 6 ਮਈ ਤਕ ਦਾ ਸਮਾਂ ਦਿੱਤਾ ਗਿਆ ਹੈ।
ਬੁਲਾਰੇ ਨੇ ਅੱਗੇ ਕਿਹਾ ਹੈ ਕਿ ਫ਼ੀਸ ਭਰਨ ਉਪਰੰਤ ਪ੍ਰੀਖਿਆਰਥੀ ਆਨ- ਲਾਈਨ ਵਿਧੀ ਰਾਹੀਂ ਭਰੇ ਫ਼ਾਰਮ ਦਾ ਪ੍ਰਿੰਟ ਆਪਣੇ ਕੋਲ ਹੀ ਰੱਖਣ, ਇਸ ਦੀ ਹਾਰਡ ਕਾਪੀ ਦਫ਼ਤਰ ਵਿਖੇ ਜਮ੍ਹਾ ਕਰਵਾਉਣ ਦੀ ਲੋੜ ਨਹੀਂ ਹੈ। ਯਾਦ ਰਹੇ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਲਾਨਾ ਪ੍ਰੀਖਿਆਵਾਂ ਪੂਰੇ ਵਿਸ਼ਆਂ (ਸਮੇਤ ਓਪਨ ਸਕੂਲ) ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ/ ਕਾਰਗੁਜ਼ਾਰੀ ਵਧਾਉਣ ਲਈ ਦਸਵੀਂ ਸ਼੍ਰੇਣੀ ਦਾ ਨਤੀਜਾ 18 ਅਪ੍ਰੈਲ ਨੂੰ ਘੋਸ਼ਿਤ ਕੀਤਾ ਸੀ। ਇਨ੍ਹਾਂ ਪ੍ਰੀਖਿਆਵਾਂ ਦੌਰਾਨ ਵੱਖ-ਵੱਖ ਵਿਸ਼ਿਆਂ ਵਿਚ ਬੋਰਡ ਵੱਲੋਂ ਜਾਰੀ ਅੰਕਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਲਈ, ਮੁੜ ਪੜਤਾਲ ਕਰਵਾਉਣ ਦੀ ਸਹੂਲਤ ਦਿੱਤੀ ਗਈ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ( PSEB) ਵੱਲੋਂ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਇਸ ਵਾਰ ਕੁੱਲ 281098 ਬੱਚਿਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ 'ਚੋਂ 273348 ਬੱਚੇ ਪਾਸ ਹੋਏ ਹਨ। ਇਸ ਵਾਰ ਨਤੀਜਾ 97.24 ਪਾਸ ਫ਼ੀਸਦੀ ਰਿਹਾ ਹੈ।
10ਵੀਂ ਜਮਾਤ ਦੇ ਨਤੀਜਿਆਂ 'ਚ ਇਸ ਵਾਰ ਲੁਧਿਆਣਾ ਦੀ ਅਦਿੱਤੀ ਨੇ ਟੌਪ ਕੀਤਾ ਹੈ। ਅਦਿੱਤੀ ਨੇ 100 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ। ਦੂਜੇ ਨੰਬਰ 'ਤੇ ਲੁਧਿਆਣਾ ਦੀ ਆਲੀਸਾ ਸ਼ਰਮਾ ਰਹੀ ਹੈ ,ਜਿਸ ਨੇ 99.23 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ ਅਤੇ ਤੀਜੇ ਨੰਬਰ 'ਤੇ ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ ਰਹੀ ਹੈ , ਜਿਸ ਨੇ 99.23 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ। ਜਿਹੜੇ ਵਿਦਿਆਰਥੀ ਇਸ ਪ੍ਰੀਖਿਆ ਲਈ ਬੈਠੇ ਸਨ, ਉਹ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Education Loan Information:
Calculate Education Loan EMI