PSEB 8th Class Topper: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਕਲਾਸ ਦੇ ਐਲਾਨ ਕੀਤੇ ਗਏ ਨਤੀਜੇ ਵਿੱਚ ਇਸ ਵਾਰ ਫਿਰ ਮਾਨਸਾ ਜ਼ਿਲ੍ਹੇ ਦੀਆਂ ਦੋ ਧੀਆਂ ਨੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਮਾਨਸਾ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਦਿੱਤਾ ਹੈ ਇਹ ਦੋਨੋਂ ਧੀਆਂ ਸਰਕਾਰੀ ਕੰਨਿਆ ਸੀਨੀਅਰ ਸਕੈਡਰੀ ਸਕੂਲ ਬੁਢਲਾਡਾ ਦੀਆਂ ਵਿਦਿਆਰਥਣਾਂ ਹਨ ਜਿਨ੍ਹਾਂ ਨੇ ਪੰਜਾਬ ਦੇ ਵਿੱਚੋਂ ਟੌਪ ਕੀਤਾ ਹੈ। 


ਇੱਕ ਵਾਰ ਫਿਰ ਤੋਂ ਕੁੜੀਆਂ ਨੇ ਮਾਰੀ ਬਾਜ਼ੀ


ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇਸ ਵਾਰ ਫਿਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਗਏ 8 ਵੀ ਕਲਾਸ ਦੇ ਨਤੀਜਿਆ 'ਚ ਬਾਜ਼ੀ ਮਾਰ ਲਈ ਹੈ ਸਰਕਾਰੀ ਕੰਨਿਆ ਸੀਨੀਅਰ ਸਕੈਡਰੀ ਸਕੂਲ ਬੁਢਲਾਡਾ ਦੀਆਂ ਦੋ ਵਿਦਿਆਰਥਣਾਂ ਨੇ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕੀਤਾ ਹੈ ਲਵਪ੍ਰੀਤ ਕੌਰ 600/600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਤੇ ਗੁਰਅੰਕਿਤ ਕੌਰ 600/600 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਪਹਿਲਾ ਸਥਾਨ ਹਾਸਲ ਕਰਨ ਵਾਲੀ ਲਵਪ੍ਰੀਤ ਕੌਰ ਨੇ ਕਿਹਾ ਕਿ ਉਸ ਨੂੰ ਬਹੁਤ ਖੁਸ਼ੀ ਹੈ ਕਿ ਉਸਨੇ ਪੰਜਾਬ ਦੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਉਸ ਦਾ ਸੁਫਨਾ ਡਾਕਟਰ ਬਣਨ ਦਾ ਹੈ ਤੇ ਲੋਕ ਸੇਵਾ ਕਰੇਗੀ । ਲਵਪ੍ਰੀਤ ਕੌਰ ਨੇ ਕਿਹਾ ਕਿ ਉਸ ਨੇ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ ਅਤੇ ਉਸ ਨੂੰ ਉਮੀਦ ਨਹੀਂ ਸੀ ਕਿ ਉਹ ਪੰਜਾਬ ਦੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰੇਗੀ।


ਦੂਸਰਾ ਸਥਾਨ ਹਾਸਲ ਕਰਨ ਵਾਲੀ ਗੁਰਅੰਕਿਤ ਕੌਰ ਦਾ ਸੁਫਨਾ ਵੀ ਡਾਕਟਰ ਬਣਦਾ ਹੈ ਗੁਰਅੰਕਿਤ ਕੌਰ ਨੇ ਕਿਹਾ ਕਿ ਉਸ ਨੂੰ ਬਹੁਤ ਜ਼ਿਆਦਾ ਖੁਸ਼ੀ ਹੈ ਕਿ ਉਸਨੇ ਪੰਜਾਬ ਦੇ ਵਿੱਚੋਂ ਦੂਸਰਾ ਸਥਾਨ ਹਾਸਲ ਕਰਕੇ ਆਪਣੇ ਜ਼ਿਲ੍ਹੇ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ ਲੜਕੀ ਨੇ ਖੁਸ਼ੀ ਭਰੇ ਪਲਾਂ ਦੇ ਵਿੱਚ ਕਿਹਾ ਕਿ ਉਸ ਨੇ ਬਹੁਤ ਜ਼ਿਆਦਾ ਖੁਸ਼ੀ ਹੈ ਕਿ ਉਸਨੇ ਪੰਜਾਬ ਦੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਪਿਤਾ ਨੇ ਵੀ ਕਿਹਾ ਕਿ ਉਸ ਨੂੰ ਆਪਣੀ ਬੇਟੀ 'ਤੇ ਮਾਣ ਹੈ ਕਿ ਉਹ ਪੰਜਾਬ ਵਿੱਚ ਦੂਸਰਾ ਸਥਾਨ ਹਾਸਲ ਕਰ ਕੇ ਮਾਨਸਾ ਜ਼ਿਲੇ ਤੋਂ ਪਛੜੇਪਨ ਦਾ ਦਾਗ ਲਾ ਦਿੱਤਾ ਹੈ ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਹੁਤ ਵਧੀਆ ਹਨ ਪਰ ਸਰਕਾਰੀ ਸਕੂਲਾਂ ਵਿਚ ਟੀਚਰਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇ।


ਮੁੱਖ ਮੰਤਰੀ ਵੱਲੋਂ ਬੱਚੀਆਂ ਨੂੰ ਵਧਾਈ


ਮੁੱਖ ਮੰਤਰੀ ਵੱਲੋਂ ਬੱਚੀਆਂ ਨੂੰ ਵਧਾਈ ਅਤੇ ਸ਼ਾਬਾਸ਼ੀ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਜਮਾਤ ਦੇ ਆਏ ਨਤੀਜਿਆਂ ਦੌਰਾਨ ਪੂਰੇ ਪੰਜਾਬ 'ਚੋਂ ਟਾਪ ਕਰਨ ਵਾਲੀਆਂ ਵਿਦਿਆਰਥਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਸੋਸ਼ਲ ਮੀਡੀਆ 'ਤੇ ਪੋਸਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਜਮਾਤ ਦੇ ਨਤੀਜਿਆਂ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਨੰਬਰ 'ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51-51 ਹਜ਼ਾਰ ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ।


 


Education Loan Information:

Calculate Education Loan EMI