Punjab School Education Board Exam News: ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਜਿਸ ਕਰਕੇ ਸਿੱਖਿਆ ਪ੍ਰਣਾਲੀ ਉੱਤੇ ਵੀ ਕਾਫੀ ਅਸਰ ਪਿਆ ਹੈ। ਪੰਜਾਬ 'ਚ ਹੋਈ ਭਾਰੀ ਬਾਰਿਸ਼ ਕਾਰਨ ਬਣੀ ਹੜ੍ਹ ਦੀ ਸਥਿਤੀ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 15 ਜੁਲਾਈ ਤੱਕ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਹੁਣ ਇਹ ਪ੍ਰੀਖਿਆਵਾਂ 24 ਜੁਲਾਈ ਤੋਂ 1 ਅਗਸਤ ਤੱਕ ਆਯੋਜਿਤ ਕੀਤੀਆਂ ਜਾਣਗੀਆਂ।
ਹੋਰ ਪੜ੍ਹੋ : ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ , ਸੋਮਵਾਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਕਲਾਸ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ, ਜਿਸ ਵਿੱਚ 24 ਨੂੰ ਵਿਗਿਆਨ, 25 ਨੂੰ ਗਣਿਤ, 26 ਨੂੰ ਕੰਪਿਊਟਰ ਸਾਇੰਸ, 27 ਨੂੰ ਦੂਜੀ ਭਾਸ਼ਾ ਪੰਜਾਬੀ/ਹਿੰਦੀ/ਉਰਦੂ, 28 ਜੁਲਾਈ ਨੂੰ ਸਿਹਤ ਅਤੇ ਸਰੀਰਿਕ ਸਿੱਖਿਆ ਤੇ 1 ਅਗਸਤ ਨੂੰ ਇਲੈਕਟਿਵ ਸਬਜੈਕਟ ਦੀ ਪ੍ਰੀਖਿਆ ਆਯੋਜਿਤ ਕੀਤੀ ਜਾਵੇਗੀ।
ਹੜ੍ਹ ਦੀ ਸਥਿਤੀ ਕਾਰਨ ਪੰਜਾਬ ਸਰਕਾਰ ਵੱਲੋਂ ਮਿਤੀ 16-07-2023 ਤੱਕ ਪੰਜਾਬ ਦੇ ਸਮੂਹ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ 17 ਜੁਲਾਈ ਨੂੰ ਮੁੜ ਤੋਂ ਸਕੂਲ ਖੁੱਲ੍ਹ ਗਏ ਸਨ। ਪਰ ਉਨ੍ਹਾਂ ਥਾਵਾਂ ਦੇ ਨਹੀਂ ਖੱਲ੍ਹੇ ਸਨ ਜਿੱਥੇ ਹੜ੍ਹਾਂ ਦਾ ਪਾਣੀ ਸੀ। ਹੜ੍ਹਾਂ ਦੇ ਮੱਦੇਨਜ਼ਰ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਮਿਤੀ 15-07-2023 ਤੱਕ ਰਾਜ ਵਿੱਚ ਸਥਾਪਿਤ ਪ੍ਰੀਖਿਆ ਕੇਂਦਰਾਂ 'ਤੇ ਹੋਣ ਵਾਲੀਆਂ ਅੱਠਵੀਂ ਸ਼੍ਰੇਣੀ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਪਹਿਲਾ ਤਾਰੀਕ ਦੇ ਬਾਰੇ ਨਹੀਂ ਦੱਸਿਆ ਗਿਆ ਸੀ, ਪਰ ਹੁਣ ਬੋਰਡ ਵੱਲੋਂ ਦੱਸ ਦਿੱਤਾ ਗਿਆ ਹੈ ਇਹ ਰੱਦ ਹੋਈਆਂ ਪ੍ਰੀਖਿਆਵਾਂ 24 ਜੁਲਾਈ ਤੋਂ 1 ਅਗਸਤ ਤੱਕ ਆਯੋਜਿਤ ਕੀਤੀਆਂ ਜਾਣਗੀਆਂ। ਬੋਰਡ ਦੀ ਵੈਬਸਾਈਟ www.pseb.ac.in ਉੱਤੇ ਜਾ ਕੇ ਬੱਚੇ ਅਤੇ ਮਾਪੇ ਪੇਪਰਾਂ ਸਬੰਧੀ ਜਾਣਕਾਰੀ ਲੈ ਸਕਦੇ ਹਨ।
ਹੋਰ ਪੜ੍ਹੋ : Patiala News : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡਿਆ ਰਾਸ਼ਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI