PSEB ਨੇ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ ! 20 ਜੂਨ ਤੱਕ ਭਰੇ ਜਾਣਗੇ ਕੰਪਾਰਟਮੈਂਟ ਪ੍ਰੀਖਿਆ ਦੇ ਫਾਰਮ, ਜੁਲਾਈ 'ਚ ਹੋਣਗੇ ਪੇਪਰ
ਪੰਜਵੀਂ ਜਮਾਤ ਲਈ ਪ੍ਰੀਖਿਆ ਫਾਰਮ ਫੀਸ 600 ਰੁਪਏ ਰੱਖੀ ਗਈ ਹੈ। ਜਦੋਂ ਕਿ ਜੇ ਵਿਦਿਆਰਥੀ ਸਰਟੀਫਿਕੇਟ ਦੀ ਹਾਰਡ ਕਾਪੀ ਲੈਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 200 ਰੁਪਏ ਵੱਖਰੀ ਫੀਸ ਜਮ੍ਹਾ ਕਰਵਾਉਣੀ ਪਵੇਗੀ। ਇਸੇ ਤਰ੍ਹਾਂ 8ਵੀਂ ਜਮਾਤ ਲਈ ਫੀਸ 950 ਰੁਪਏ ਅਤੇ ਸਰਟੀਫਿਕੇਟ ਲਈ 200 ਰੁਪਏ ਜਮ੍ਹਾਂ ਕਰਵਾਉਣੇ ਹੋਣਗੇ।

Punjab News: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਪੰਜਾਬ ਦੇ ਉਨ੍ਹਾਂ ਵਿਦਿਆਰਥੀਆਂ ਨੂੰ 20 ਜੂਨ ਤੱਕ ਦਾ ਸਮਾਂ ਦਿੱਤਾ ਹੈ, ਜਿਨ੍ਹਾਂ ਨੇ ਅਜੇ ਤੱਕ 10ਵੀਂ ਅਤੇ 12ਵੀਂ ਜਮਾਤ ਲਈ ਕੰਪਾਰਟਮੈਂਟ ਪ੍ਰੀਖਿਆ ਦੇ ਫਾਰਮ ਨਹੀਂ ਭਰੇ ਹਨ। ਇਸ ਤੋਂ ਬਾਅਦ ਕਿਸੇ ਨੂੰ ਵੀ ਅਪਲਾਈ ਕਰਨ ਦਾ ਮੌਕਾ ਨਹੀਂ ਦਿੱਤਾ ਜਾਵੇਗਾ।
ਬੋਰਡ ਨੇ ਇਸ ਸਬੰਧੀ ਸਾਰੀ ਜਾਣਕਾਰੀ ਆਪਣੀ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੀ ਹੈ। ਵਿਦਿਆਰਥੀਆਂ ਨੂੰ ਵਿਭਾਗੀ ਵੈੱਬਸਾਈਟ ਤੋਂ ਸਾਰੀ ਜਾਣਕਾਰੀ ਪ੍ਰਾਪਤ ਕਰਨੀ ਪਵੇਗੀ। ਹਾਲਾਂਕਿ, ਪ੍ਰੀਖਿਆ ਦੀ ਡੇਟਸ਼ੀਟ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਸੀ। ਪ੍ਰੀਖਿਆ ਜੁਲਾਈ ਦੇ ਪਹਿਲੇ ਹਫ਼ਤੇ ਸ਼ੁਰੂ ਹੋਵੇਗੀ।
ਇਸ ਤੋਂ ਪਹਿਲਾਂ PSEB ਦੁਆਰਾ 5ਵੀਂ ਅਤੇ 8ਵੀਂ ਜਮਾਤ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ। ਇਸ ਅਨੁਸਾਰ ਵਿਦਿਆਰਥੀਆਂ ਵੱਲੋਂ ਪ੍ਰੀਖਿਆ ਫਾਰਮ ਅਤੇ ਫੀਸਾਂ ਆਨਲਾਈਨ ਭਰਨ ਦਾ ਸਮਾਂ 20 ਜੂਨ ਨਿਰਧਾਰਿਤ ਕੀਤਾ ਗਿਆ ਹੈ। ਜਦੋਂਕਿ ਵਿਦਿਆਰਥੀਆਂ ਨੂੰ ਪ੍ਰੀਖਿਆ ਫਾਰਮ ਦੀ ਹਾਰਡ ਕਾਪੀ ਖੇਤਰੀ ਦਫ਼ਤਰਾਂ ਵਿੱਚ 25 ਜੂਨ ਤੱਕ ਜਮ੍ਹਾਂ ਕਰਵਾਉਣੀ ਪਵੇਗੀ।
ਪੰਜਵੀਂ ਜਮਾਤ ਲਈ ਪ੍ਰੀਖਿਆ ਫਾਰਮ ਫੀਸ 600 ਰੁਪਏ ਰੱਖੀ ਗਈ ਹੈ। ਜਦੋਂ ਕਿ ਜੇ ਵਿਦਿਆਰਥੀ ਸਰਟੀਫਿਕੇਟ ਦੀ ਹਾਰਡ ਕਾਪੀ ਲੈਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 200 ਰੁਪਏ ਵੱਖਰੀ ਫੀਸ ਜਮ੍ਹਾ ਕਰਵਾਉਣੀ ਪਵੇਗੀ। ਇਸੇ ਤਰ੍ਹਾਂ 8ਵੀਂ ਜਮਾਤ ਲਈ ਫੀਸ 950 ਰੁਪਏ ਅਤੇ ਸਰਟੀਫਿਕੇਟ ਲਈ 200 ਰੁਪਏ ਜਮ੍ਹਾਂ ਕਰਵਾਉਣੇ ਹੋਣਗੇ।
ਬੋਰਡ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ ਸ਼ੁਰੂ ਹੋ ਕੇ 11 ਜੁਲਾਈ ਤੱਕ ਚੱਲਣਗੀਆਂ। ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 16 ਜੁਲਾਈ ਦਰਮਿਆਨ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 16 ਜੁਲਾਈ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 19 ਜੁਲਾਈ ਤੱਕ ਹੋਣਗੀਆਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















