PSEB Punjab Board 10th, 12th Exam Dates Released : ਪੰਜਾਬ ਸਕੂਲ ਸਿੱਖਿਆ ਬੋਰਡ ਨੇ PSEB 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਹਨ। ਜਿਹੜੇ ਉਮੀਦਵਾਰ ਇਸ ਸਾਲ ਪੰਜਾਬ ਬੋਰਡ ਦੀਆਂ 5ਵੀਂ, 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੇ ਰਹੇ ਹਨ, ਉਹ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਵਿਸਤ੍ਰਿਤ ਸ਼ਡਿਊਲ ਦੇਖ ਸਕਦੇ ਹਨ। ਅਜਿਹਾ ਕਰਨ ਲਈ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ ਦਾ ਪਤਾ ਹੈ -  pseb.ac.in. । ਜਾਣਕਾਰੀ ਅਨੁਸਾਰ ਪੰਜਾਬ ਬੋਰਡ ਵੱਲੋਂ 10ਵੀਂ ਦੀਆਂ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ਮਹੀਨੇ ਵਿੱਚ ਕਰਵਾਈਆਂ ਜਾਣਗੀਆਂ ਜਦਕਿ 12ਵੀਂ ਦੀਆਂ ਪ੍ਰੀਖਿਆਵਾਂ ਫਰਵਰੀ ਤੋਂ ਅਪ੍ਰੈਲ ਵਿਚਕਾਰ ਹੋਣਗੀਆਂ।


 ਇਹ ਵੀ ਪੜ੍ਹੋ : 14 ਕਰੋੜ ਕਿਸਾਨਾਂ ਲਈ ਖੁਸ਼ਖਬਰੀ, ਪਿਛਲੇ 8 ਸਾਲਾਂ 'ਚ ਇੰਨੀ ਵਧ ਗਈ MSP

ਇਹ ਪ੍ਰੀਖਿਆ ਦੀਆਂ ਤਾਰੀਖਾਂ 

ਸ਼ਡਿਊਲ ਵਿੱਚ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਬੋਰਡ 10ਵੀਂ ਦੀਆਂ ਪ੍ਰੀਖਿਆਵਾਂ 24 ਮਾਰਚ 2023 ਤੋਂ ਸ਼ੁਰੂ ਹੋਣਗੀਆਂ ਅਤੇ 20 ਅਪ੍ਰੈਲ 2023 ਤੱਕ ਚੱਲਣਗੀਆਂ ਜਦਕਿ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ 20 ਫਰਵਰੀ 2023 ਤੋਂ ਸ਼ੁਰੂ ਹੋ ਕੇ 20 ਅਪ੍ਰੈਲ 2023 ਤੱਕ ਚੱਲਣਗੀਆਂ। ਜੇਕਰ ਪ੍ਰੀਖਿਆ ਦੇ ਸਮੇਂ ਦੀ ਗੱਲ ਕਰੀਏ ਤਾਂ 10ਵੀਂ ਦਾ ਪੇਪਰ ਸਵੇਰੇ 10 ਵਜੇ ਤੋਂ ਹੋਵੇਗਾ ਜਦਕਿ ਬਾਰ੍ਹਵੀਂ ਦਾ ਪੇਪਰ ਦੁਪਹਿਰ 2 ਵਜੇ ਤੋਂ ਹੋਵੇਗਾ। ਵੇਰਵਿਆਂ ਨੂੰ ਦੇਖਣ ਲਈ ਤੁਸੀਂ ਅਧਿਕਾਰਤ ਵੈੱਬਸਾਈਟ 'ਤੇ ਦਿੱਤੇ ਨੋਟਿਸ ਨੂੰ ਦੇਖ ਸਕਦੇ ਹੋ।


 ਇਹ ਵੀ ਪੜ੍ਹੋ : ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਵਿਧਾਨ ਦੀ ਟਰੱਸਟ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫਾ

ਇਨ੍ਹਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਵੀ ਜਾਰੀ


ਬੋਰਡ ਨੇ ਪ੍ਰਾਇਮਰੀ ਅਤੇ ਮਿਡਲ ਕਲਾਸ ਦੀਆਂ ਫਾਈਨਲ ਪ੍ਰੀਖਿਆਵਾਂ ਦੀਆਂ ਤਰੀਕਾਂ ਵੀ ਜਾਰੀ ਕਰ ਦਿੱਤੀਆਂ ਹਨ। ਪੰਜਵੀਂ ਜਮਾਤ ਦੇ ਫਾਈਨਲ ਇਮਤਿਹਾਨ 27 ਫਰਵਰੀ ਤੋਂ ਸ਼ੁਰੂ ਹੋਣਗੇ ਅਤੇ 06 ਮਾਰਚ ਤੱਕ ਚੱਲਣਗੇ। ਇਸੇ ਤਰ੍ਹਾਂ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 25 ਫਰਵਰੀ ਤੋਂ ਸ਼ੁਰੂ ਹੋਣਗੀਆਂ ਅਤੇ 21 ਮਾਰਚ 2023 ਤੱਕ ਜਾਰੀ ਰਹਿਣਗੀਆਂ। ਤੁਸੀਂ ਕਿਸੇ ਹੋਰ ਵਿਸ਼ੇ 'ਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰਨ ਲਈ ਅਧਿਕਾਰਤ ਵੈੱਬਸਾਈਟ ਦੇਖ ਸਕਦੇ ਹੋ। ਇੱਥੇ ਤੁਹਾਨੂੰ ਨਵੀਨਤਮ ਅਪਡੇਟਸ ਵੀ ਪਤਾ ਲੱਗ ਜਾਵੇਗਾ


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।