ਪੀਐੱਸਈਬੀ ਨੇ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਦੀ ਡੇਟਸ਼ੀਟ ਕੀਤੀ ਜਾਰੀ, ਇਸ ਤਰ੍ਹਾਂ ਕਰੋ ਚੈੱਕ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਸਬੰਧੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀਆਂ ਰੀ-ਅਪੀਅਰ ਪ੍ਰੀਖਿਆਵਾਂ (Exams) ਸਬੰਧੀ ਡੇਟਸ਼ੀਟ (Datesheet) ਜਾਰੀ ਕਰ ਦਿੱਤੀ ਹੈ। ਸਕੂਲ ਬੋਰਡ (School Borad) ਦੇ ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਸ਼੍ਰੇਣੀ ਦੀ ਰੀ-ਅਪੀਅਰ ਵਿਸ਼ਿਆਂ ਦੀ ਲਿਖਤੀ ਪ੍ਰੀਖਿਆ 12 ਅਗਸਤ ਤੋਂ 22 ਅਗਸਤ ਤਕ ਤੇ ਅੱਠਵੀਂ ਸ਼੍ਰੇਣੀ ਦੀ ਰੀ-ਅਪੀਅਰ ਵਿਸ਼ਿਆਂ (Re-Appear) ਦੀ ਲਿਖਤੀ ਪ੍ਰੀਖਿਆ (Written Exam) 12 ਅਗਸਤ ਤੋਂ 26 ਅਗਸਤ ਤਕ ਕਰਵਾਈ ਜਾ ਰਹੀ ਹੈ। ਵਿਦਿਆਰਥੀਆਂ ਦੀ ਜਾਣਕਾਰੀ ਲਈ ਦੱਸ ਦੇਈਏ ਕਿ ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 10 ਵਜੇ ਹੋਵੇਗਾ।
ਉਨ੍ਹਾ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਦੀ ਰੀ-ਅਪੀਅਰ ਵਿਸ਼ਿਆਂ ਦੀ ਪ੍ਰੀਖਿਆ ਸੈੱਲਫ਼ ਪ੍ਰੀਖਿਆ ਕੇਂਦਰਾਂ (ਭਾਵ ਜਿਸ ਸਕੂਲ ਵਿੱਚ ਪ੍ਰੀਖਿਆਰਥੀਆਂ ਦੀ ਮਾਰਚ 2022 ਦੀ ਸਾਲਾਨਾ ਪ੍ਰੀਖਿਆ ਕਰਵਾਈ ਗਈ ਸੀ) ਵਿੱਚ ਹੀ ਹੋਵੇਗੀ ਜਦੋਂਕਿ ਅੱਠਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ ਸਿੱਖਿਆ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।
ਇਸ ਮੌਕੇ ਜਾਣਕਾਰੀ ਦਿੰਦਿਆ ਕੰਟਰੋਲਰ (ਪ੍ਰੀਖਿਆਵਾਂ) ਨੇ ਸਕੂਲ ਮੁਖੀਆਂ ਨੂੰ ਹਦਾਇਤ ਵੀ ਕੀਤੀ ਕਿ ਉਹ ਆਪਣੇ ਸਕੂਲ ਦੇ ਪੰਜਵੀਂ ਸ਼੍ਰੇਣੀ ਦੇ ਅਨੁਪੂਰਕ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਸਬੰਧੀ ਸੂਚਿਤ ਕਰਨਾ ਯਕੀਨੀ ਬਣਾਉਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਦੋਵੇਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਪੰਜਾਬ ਸਰਕਾਰ (Punjab Government) ਵੱਲੋਂ ਸਮੇਂ ਸਮੇਂ ’ਤੇ ਕੋਵਿਡ-19 (Covid19) ਸਬੰਧੀ ਜਾਰੀ ਕੀਤੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਵਾਈਆਂ ਜਾਣਗੀਆਂ। ਦੱਸ ਦੇਈਏ ਕਿ ਜੇਕਰ ਵਿਦਿਆਰਥੀਆਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀਆਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਸਬੰਧੀ ਡੇਟਸ਼ੀਟ ਅਤੇ ਹੋਰ ਲੋੜੀਂਦੀ ਜਾਣਕਾਰੀ ਚਾਹੁੰਦੇ ਹਨ ਤਾਂ ਉਹ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ’ਤੇ ਜਾ ਕੇ ਜਾਣਕਾਰੀ ਲੈ ਸਕਦੇ ਹਨ, ਸਾਰੀ ਜਾਣਕਾਰੀ ਵੈਬਸਾਈਟ 'ਤੇ ਉਪਲਬਧ ਕਰਵਾਈ ਗਈ ਹੈ।