ਪੜਚੋਲ ਕਰੋ
(Source: ECI/ABP News)
Punjab News : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨਿਆ ਅੱਠਵੀਂ ਦਾ ਨਤੀਜਾ , ਲੜਕੀਆਂ ਨੇ ਬਾਜ਼ੀ ਮਾਰੀ
Punjab News : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 2:30 ਵਜੇ ਅੱਠਵੀਂ ਦਾ ਨਤੀਜਾ ਐਲਾਨ ਦਿੱਤਾ ਗਿਆ। ਨਤੀਜੇ ’ਚ ਲੜਕੀਆਂ ਨੇ ਬਾਜ਼ੀ ਮਾਰੀ। ਪਹਿਲੇ ਤਿੰਨ ਸਥਾਨ ਲੜਕੀਆਂ ਨੂੰ
![Punjab News : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨਿਆ ਅੱਠਵੀਂ ਦਾ ਨਤੀਜਾ , ਲੜਕੀਆਂ ਨੇ ਬਾਜ਼ੀ ਮਾਰੀ PSEB Result announced of the eighth class , The first three positions were given to girls only Punjab News : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨਿਆ ਅੱਠਵੀਂ ਦਾ ਨਤੀਜਾ , ਲੜਕੀਆਂ ਨੇ ਬਾਜ਼ੀ ਮਾਰੀ](https://feeds.abplive.com/onecms/images/uploaded-images/2023/04/28/3dededceb023112fdaa56b4c2bbfc0401682678269023345_original.jpg?impolicy=abp_cdn&imwidth=1200&height=675)
PSEB Result
Punjab News : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 2:30 ਵਜੇ ਅੱਠਵੀਂ ਦਾ ਨਤੀਜਾ ਐਲਾਨ ਦਿੱਤਾ ਗਿਆ। ਨਤੀਜੇ ’ਚ ਲੜਕੀਆਂ ਨੇ ਬਾਜ਼ੀ ਮਾਰੀ। ਪਹਿਲੇ ਤਿੰਨ ਸਥਾਨ ਲੜਕੀਆਂ ਨੂੰ ਹੀ ਮਿਲੇ। ਮਾਨਸਾ ਦੀ ਲਵਪ੍ਰੀਤ ਕੌਰ ਅੱਵਲ ਰਹੀ। ਦੂਜੇ ਸਥਾਨ ’ਤੇ ਵੀ ਮਾਨਸਾ ਦੀ ਗੁਰਅੰਕਿਤ ਕੌਰ ਤੇ ਤੀਜੇ ਸਥਾਨ ’ਤੇ ਲੁਧਿਆਣਾ ਦੀ ਸਰਮਪ੍ਰੀਤ ਕੌਰ ਰਹੀ।
ਮਿਲੀ ਜਾਣਕਾਰੀ ਅਨੁਸਾਰ ਨਤੀਜਿਆਂ ਮੁਤਾਬਕ ਮਾਨਸਾ ਦੀ ਲਵਪ੍ਰੀਤ ਕੌਰ 100 ਫ਼ੀਸਦੀ ਨੰਬਰਾਂ ਨਾਲ ਪਹਿਲੇ ਸਥਾਨ 'ਤੇ ਰਹੀ ਹੈ। ਮਾਨਸਾ ਦੀ ਹੀ ਗੁਰਅੰਕਿਤ ਕੌਰ 100 ਫ਼ੀਸਦੀ ਨੰਬਰਾਂ ਨਾਲ ਦੂਜੇ ਨੰਬਰ 'ਤੇ ਰਹੀ ਹੈ, ਜਦੋਂ ਕਿ 99.67 ਫ਼ੀਸਦੀ ਨੰਬਰਾਂ ਨਾਲ ਲੁਧਿਆਣਾ ਦੀ ਸਮਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ।
ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਦੱਸਿਆ ਕਿ ਇਸ ਸਾਲ 8ਵੀਂ ਜਮਾਤ ਦੀ ਪ੍ਰੀਖਿਆ 'ਚ ਕੁੱਲ 298127 ਪ੍ਰੀਖਿਆਰਥੀ ਬੈਠੇ ਸਨ, ਜਿਨ੍ਹਾਂ 'ਚੋਂ 292206 ਪਾਸ ਹੋਏ ਅਤੇ ਨਤੀਜੇ ਦੀ ਪਾਸ ਫ਼ੀਸਦੀ 98.01 ਰਹੀ।ਜਿਹੜੇ ਪ੍ਰੀਖਿਆਰਥੀ ਇਸ ਪ੍ਰੀਖਿਆ 'ਚ ਪਾਸ ਨਹੀਂ ਹੋ ਸਕੇ, ਉਨ੍ਹਾਂ ਦੀ ਸਪਲੀਮੈਂਟਰੀ ਪ੍ਰੀਖਿਆ 2 ਮਹੀਨੇ ਤੱਕ ਫਿਰ ਹੋਵੇਗੀ। ਪ੍ਰੀਖਿਆਰਥੀਆਂ ਦੇ ਪੂਰੇ ਵੇਰਵੇ ਅਤੇ ਨਤੀਜਾ 29 ਅਪ੍ਰੈਲ ਨੂੰ ਸਵੇਰੇ 10 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com 'ਤੇ ਉਪਲੱਬਧ ਹੋਵੇਗਾ।
ਇਹ ਵੀ ਪੜ੍ਹੋ : ਬੇਹੱਦ ਦੁਖਦਾਈ ਪਹਿਲਵਾਨਾਂ ਨੂੰ ਨਿਆਂ ਲਈ ਸੜਕਾਂ 'ਤੇ ਆਉਣ ਲਈ ਮਜਬੂਰ ਹੋਣਾ ਪਿਆ: ਓਲੰਪੀਅਮ ਨੀਰਜ ਚੋਪੜਾ
ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਇਸ ਸਾਲ ਬੋਰਡ ਨਾਲ ਸਬੰਧਤ ਸਕੂਲਾਂ ਵਿਚ ਸੈਸ਼ਨ 2022-23 ਦੌਰਾਨ ਅੱਠਵੀਂ ਜਮਾਤ ਵਿਚ ਰਜਿਸਟਰਡ ਵਿਦਿਆਰਥੀਆਂ ਲਈ 25 ਫਰਵਰੀ ਤੋਂ 22 ਮਾਰਚ 2023 ਦਰਮਿਆਨ ਪੀਐੱਸਈਬੀ ਵੱਲੋਂ ਲਈ ਗਈ 8ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਗਏ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)