Punjab News: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸ਼ੁੱਕਰਵਾਰ ਨੂੰ ਇੱਕ ਘੰਟਾ ਪਹਿਲਾਂ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਲੀਕ ਹੋਣ ਤੋਂ ਬਾਅਦ ਅਚਾਨਕ ਮੁਲਤਵੀ ਕਰ ਦਿੱਤਾ ਸੀ। ਪੰਜਾਬ ਵਿੱਚ 12ਵੀਂ ਜਮਾਤ ਦੇ ਪੇਪਰ ਲੀਕ ਮਾਮਲੇ ਵਿੱਚ ਹੁਣ ਸਿੱਖਿਆ ਵਿਭਾਗ ਨੇ ਸਖ਼ਤ ਕਾਰਵਾਈ ਕੀਤੀ ਹੈ। ਸਿੱਖਿਆ ਵਿਭਾਗ ਨੇ ਅਧਿਕਾਰੀਆਂ ਨੂੰ ਮਾਮਲੇ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਵਾਉਣ ਦੇ ਹੁਕਮ ਦਿੱਤੇ ਹਨ।
ਹਾਸਲ ਜਾਣਕਾਰੀ ਅਨੁਸਾਰ ਸਿੱਖਿਆ ਬੋਰਡ ਦੇ ਬੁਲਾਰੇ ਨੇ ਪੇਪਰ ਰੱਦ ਹੋਣ ਦਾ ਪ੍ਰਸ਼ਾਸਨਿਕ ਕਾਰਨ ਦੱਸਿਆ ਸੀ। ਪੇਪਰ ਰੱਦ ਹੋਣ ਦੀ ਕਿਰਕਿਰੀ ਤੋਂ ਬਾਅਦ ਵਿਭਾਗ ਹਰਕਤ ਵਿੱਚ ਆ ਗਿਆ ਹੈ। ਹੁਣ ਪੰਜਾਬ ਦੇ ਸਮੂਹ ਕੰਟਰੋਲਰਾਂ-ਕਮ ਸਕੂਲ ਪ੍ਰਿੰਸੀਪਲਾਂ ਨੂੰ ਬੈਂਕਾਂ ਵਿੱਚ ਜਾ ਕੇ ਆਪਣੇ ਸਕੂਲਾਂ ਦੇ ਪ੍ਰਸ਼ਨ ਪੱਤਰਾਂ ਦੇ ਸੀਲਬੰਦ ਪੈਕੇਟ ਚੈੱਕ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਕੱਲ੍ਹ ਪੰਜਾਬ ਦੇ ਸਾਰੇ ਕੇਂਦਰਾਂ ਦੇ ਕੰਟਰੋਲਰ/ਡਿਊਟੀ ਅਫ਼ਸਰ ਬੈਂਕਾਂ ਵਿੱਚ ਹਾਜ਼ਰ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਵਿੱਚ ਪਹੁੰਚੇ ਪ੍ਰਸ਼ਨ ਪੱਤਰਾਂ ਦੇ ਲਿਫਾਫੇ ਪਹਿਲਾਂ ਨਾ ਖੋਲ੍ਹੇ ਜਾਣ। ਜੇਕਰ ਕਿਸੇ ਵੀ ਕੇਂਦਰ ਵਿੱਚ ਪ੍ਰਸ਼ਨ ਪੱਤਰ ਖੋਲ੍ਹਿਆ ਗਿਆ ਹੈ ਤਾਂ ਉਸ ਦੀ ਸੂਚਨਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਨੂੰ ਦਿੱਤੀ ਜਾਵੇ। ਇਹ ਦੱਸਣਾ ਪਵੇਗਾ ਕਿ ਇਹ ਕਾਗਜ਼ ਕਿਸ ਅਧਿਕਾਰੀ ਨੇ ਅਤੇ ਕਿਸ ਸਮੇਂ ਖੋਲ੍ਹੇ ਹਨ। ਇਸ ਦਾ ਪੂਰਾ ਡਾਟਾ ਉਪਲਬਧ ਕਰਵਾਉਣਾ ਹੋਵੇਗਾ।
ਇਹ ਵੀ ਪੜ੍ਹੋ : ਜੇਲ੍ਹ ਵਾਰਡਨ 'ਤੇ ਤਿੰਨ ਕੈਦੀਆਂ ਨੇ ਕੀਤਾ ਹਮਲਾ, ਐਚਆਈਵੀ ਪੌਜੇਟਿਵ ਨੇ ਚਮਚੇ ਨਾਲ ਆਪਣੇ ਆਪ ਨੂੰ ਕੱਟ ਲਾ ਵਾਰਡਨ ਨੂੰ ਜ਼ਖ਼ਮੀ ਕਰਨ ਦੀ ਕੀਤੀ ਕੋਸ਼ਿਸ਼
ਦੱਸ ਦੇਈਏ ਕਿ ਪੰਜਾਬ 'ਚ ਬੋਰਡ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ ਅਤੇ 24 ਫਰਵਰੀ 2023 ਨੂੰ ਦੁਪਹਿਰੇ ਕਰੀਬ ਦੋ ਵਜੇ ਹੋਣ ਵਾਲੀ ਅੰਗਰੇਜ਼ੀ ਦੀ ਪ੍ਰੀਖਿਆ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਤਕਨੀਕੀ ਕਾਰਨ ਦੱਸ ਕੇ ਰੱਦ ਕਰ ਦਿੱਤਾ ਗਿਆ ਸੀ। ਹਾਲਾਂਕਿ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੇਪਰ ਲੀਕ ਹੋਣ ਦੀ ਪੁਸ਼ਟੀ ਕਰਦਿਆਂ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।