PSPCL Contract Workers Strike in Punjab: ਪੰਜਾਬ 'ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (PSPCL) ਦੇ ਕੱਚੇ ਮੁਲਾਜ਼ਮ ਅੱਜ ਤੋਂ ਅਨਿਸ਼ਚਿਤ ਸਮੇਂ ਲਈ ਹੜਤਾਲ 'ਤੇ ਚਲੇ ਗਏ ਹਨ। ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਉਹ ਅੱਜ ਤੋਂ ਬਿਜਲੀ ਮੰਤਰੀ ਸੰਜੀਵ ਅਰੋੜਾ ਦੇ ਘਰ ਅੱਗੇ ਪੱਕਾ ਧਰਨਾ ਦੇਣਗੇ। ਸੂਬੇ ਭਰ ਤੋਂ ਠੇਕੇਦਾਰ ਮੁਲਾਜ਼ਮ ਸਵੇਰੇ 11 ਵਜੇ ਤੋਂ ਧਰਨੇ 'ਤੇ ਬੈਠਣਗੇ। ਮੁਲਾਜ਼ਮਾਂ ਦੀ ਹੜਤਾਲ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ, ਕਿਉਂਕਿ ਇਹੀ ਕਰਮਚਾਰੀ ਪਾਵਰਕਾਮ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਦੀ ਜ਼ਿੰਮੇਵਾਰੀ ਨਿਭਾਉਂਦੇ ਹਨ।

Continues below advertisement

ਮੰਤਰੀ ਦੇ ਘਰ ਦਾ ਹੋਵੇਗਾ ਘੇਰਾਓ28 ਅਕਤੂਬਰ ਨੂੰ ਹੋਏ ਵਿਰੋਧ ਤੋਂ ਬਾਅਦ ਲੁਧਿਆਣਾ ਪ੍ਰਸ਼ਾਸਨ ਵੱਲੋਂ 6 ਨਵੰਬਰ ਦੀ ਮੀਟਿੰਗ ਤੈਅ ਕੀਤੀ ਗਈ ਸੀ। ਪਰ ਪਾਵਰਕਾਮ ਮੈਨੇਜਮੈਂਟ ਨੇ 5 ਨਵੰਬਰ ਨੂੰ ਹੀ ਪੱਤਰ ਜਾਰੀ ਕਰਕੇ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਯੂਨੀਅਨ ਨੇ ਐਲਾਨ ਕੀਤਾ ਕਿ ਹੁਣ 7 ਨਵੰਬਰ ਦੀ ਸਵੇਰ ਤੋਂ ਬਿਜਲੀ ਮੰਤਰੀ ਸੰਜੀਵ ਅਰੋੜਾ ਦੇ ਘਰ ਅੱਗੇ ਅਨਿਸ਼ਚਿਤ ਸਮੇਂ ਲਈ ਘੇਰਾਵ ਕੀਤਾ ਜਾਵੇਗਾ।

Continues below advertisement

ਲੁਧਿਆਣਾ 'ਚ ਅੱਜ ਵੱਡਾ ਪ੍ਰਦਰਸ਼ਨ

ਯੂਨੀਅਨ ਨੇ ਕਿਹਾ ਹੈ ਕਿ ਹੁਣ ਕੋਈ ਪਿੱਛੇ ਹੱਟਣ ਵਾਲਾ ਨਹੀਂ ਹੈ ਜਦੋਂ ਤੱਕ ਸਰਕਾਰ ਉਹਨਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ, ਸੰਘਰਸ਼ ਜਾਰੀ ਰਹੇਗਾ। ਇਸਦੇ ਨਾਲ ਹੀ ਉਹਨਾਂ ਨੇ 9 ਨਵੰਬਰ ਨੂੰ ਤਰਨਤਾਰਨ ਵਿਧਾਨ ਸਭਾ ਉਪਚੋਣ ਹਲਕੇ 'ਚ ਝੰਡਾ ਮਾਰਚ ਕਰਨ ਦਾ ਵੀ ਐਲਾਨ ਕੀਤਾ ਹੈ।

ਸਰਕਾਰ 'ਤੇ ਨਿੱਜੀਕਰਨ ਨੂੰ ਵਧਾਵਾ ਦੇਣ ਦਾ ਦੋਸ਼

ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਨਿੱਜੀਕਰਨ ਦੀ ਦਿਸ਼ਾ 'ਚ ਤੇਜ਼ੀ ਨਾਲ ਕਦਮ ਵਧਾ ਰਹੇ ਹਨ। ਪਾਵਰਕਾਮ ਦੀਆਂ ਇਮਾਰਤਾਂ ਅਤੇ ਜਾਇਦਾਦਾਂ ਵੇਚਣ, ਠੇਕੇਦਾਰ ਕੰਪਨੀਆਂ ਨੂੰ ਵਧਾਵਾ ਦੇਣ ਅਤੇ ਚਿਪ ਵਾਲੇ ਸਮਾਰਟ ਮੀਟਰ ਲਗਾਉਣ ਦੀ ਨੀਤੀ ਰਾਹੀਂ ਵਿਭਾਗ ਨੂੰ ਹੌਲੀ-ਹੌਲੀ ਨਿੱਜੀ ਹੱਥਾਂ 'ਚ ਸੌਂਪਿਆ ਜਾ ਰਿਹਾ ਹੈ। ਉਹਨਾਂ ਨੇ ਕੇਂਦਰ ਸਰਕਾਰ ਦੇ ਬਿਜਲੀ ਸੰਸ਼ੋਧਨ ਬਿਲ-2025 ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਇਹ ਬਿੱਲ ਬਿਜਲੀ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਸਾਜ਼ਿਸ਼ ਹੈ।

400 ਤੋਂ ਵੱਧ ਕਰਮਚਾਰੀਆਂ ਦੀ ਜਾਨ ਗਈ, ਮੁਆਵਜ਼ਾ ਤੇ ਨੌਕਰੀ ਨਹੀਂ ਮਿਲੀਯੂਨੀਅਨ ਦਾ ਕਹਿਣਾ ਹੈ ਕਿ ਵਿਭਾਗ 'ਚ ਸੁਰੱਖਿਆ ਪ੍ਰਬੰਧਾਂ ਦੀ ਘਾਟ ਹੈ। ਸੇਫਟੀ ਕਿਟ ਨਾ ਮਿਲਣ ਅਤੇ ਖਰਾਬ ਪ੍ਰਬੰਧਾਂ ਕਾਰਨ ਹੁਣ ਤੱਕ 400 ਤੋਂ ਵੱਧ ਠੇਕਾ ਕਰਮਚਾਰੀ ਕਰੰਟ ਲੱਗਣ ਨਾਲ ਆਪਣੀ ਜਾਨ ਗੁਆ ਚੁੱਕੇ ਹਨ, ਜਦਕਿ ਸੈਂਕੜੇ ਸਥਾਈ ਤੌਰ 'ਤੇ ਅਪਾਹਜ ਹੋ ਗਏ ਹਨ। ਇਸ ਦੇ ਬਾਵਜੂਦ ਸਰਕਾਰ ਅਤੇ ਪ੍ਰਬੰਧਨ ਵਲੋਂ ਕਿਸੇ ਵੀ ਪਰਿਵਾਰ ਨੂੰ ਨਾ ਤਾਂ ਨੌਕਰੀ ਦਿੱਤੀ ਗਈ, ਨਾ ਪੈਨਸ਼ਨ ਅਤੇ ਨਾ ਹੀ ਢੰਗ ਦਾ ਮੁਆਵਜ਼ਾ।

ਇਹ ਹਨ ਠੇਕਾ ਕਰਮਚਾਰੀਆਂ ਦੀਆਂ ਮੁੱਖ ਮੰਗਾਂ:

ਪਾਵਰਕਾਮ ਅਤੇ ਟ੍ਰਾਂਸਕੋ ਦਾ ਨਿੱਜੀਕਰਨ ਪੂਰੀ ਤਰ੍ਹਾਂ ਰੱਦ ਕੀਤਾ ਜਾਵੇ।

ਸਾਰੇ ਠੇਕਾ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਲ ਕੀਤਾ ਜਾਵੇ।

ਬਿਜਲੀ ਹਾਦਸਿਆਂ ਵਿੱਚ ਮਾਰੇ ਗਏ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਪੱਕੀ ਨੌਕਰੀ ਅਤੇ ਪੈਨਸ਼ਨ ਦਿੱਤੀ ਜਾਵੇ।

1948 ਐਕਟ ਜਾਂ 15ਵੀਂ ਲੇਬਰ ਕਾਨਫਰੰਸ ਮੁਤਾਬਕ ਤਨਖਾਹ ਲਾਗੂ ਕੀਤੀ ਜਾਵੇ।

ਵਿਭਾਗੀ ਪਦਾਂ 'ਤੇ ਲੱਗੀ ਰੋਕ ਹਟਾਈ ਜਾਵੇ ਅਤੇ ਨਵੀਂ ਭਰਤੀਆਂ ਕੀਤੀਆਂ ਜਾਣ।

ਕਾਰਜਸਥਲਾਂ 'ਤੇ ਸੇਫਟੀ ਕਿਟ ਅਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ।

ਸੰਘਰਸ਼ ਦੇ ਪ੍ਰਭਾਵ ਦੀ ਸੰਭਾਵਨਾ:ਯੂਨੀਅਨ ਨੇ ਐਲਾਨ ਕੀਤਾ ਹੈ ਕਿ ਅੱਜ ਰਾਤ 12 ਵਜੇ ਤੋਂ ਕੰਮ ਪੂਰੀ ਤਰ੍ਹਾਂ ਰੋਕ ਦਿੱਤਾ ਜਾਵੇਗਾ (ਵਰਕ ਜਾਮ)। ਇਸ ਨਾਲ ਸਾਰੇ ਪੰਜਾਬ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ।