ਪੜਚੋਲ ਕਰੋ

PSPCL ਨੇ ਮੋਹਾਲੀ ਸਰਕਲ 'ਚ ਬਿਜਲੀ ਚੋਰੀ ਵਿਰੁੱਧ ਕੱਸਿਆ ਸ਼ਿਕੰਜਾ, 92 ਖ਼ਪਤਕਾਰਾਂ ਨੂੰ ਬਿਜਲੀ ਚੋਰੀ ਕਰਨ ਲਈ ਲਾਇਆ 59.11 ਲੱਖ ਰੁਪਏ ਦਾ ਜੁਰਮਾਨਾ

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਮੋਹਾਲੀ ਡਵੀਜਨ ਦੇ ਪਿੰਡ ਝਾਮਪੁਰ ਅਤੇ ਸੈਕਟਰ 123 ਵਿੱਚ ਵੀ ਚੈਕਿੰਗ ਅਭਿਆਨ ਚਲਾਇਆ ਗਿਆ ਅਤੇ ਬਿਜਲੀ ਚੋਰੀ ਅਤੇ ਅਣਅਧਿਕਾਰਤ ਵਰਤੋਂ ਦੇ 29 ਕੇਸ ਦਰਜ ਕੀਤੇ ਗਏ ।

ਚੰਡੀਗੜ : ਬਿਜਲੀ ਦੀ ਚੋਰੀ ਦੀਆਂ ਸ਼ਿਕਾਇਤਾਂ ਵਿਰੁੱਧ ਸਖਤੀ ਨਾਲ ਨਜਿੱਠਦਿਆਂ ਪੀ.ਐਸ.ਪੀ.ਸੀ.ਐਲ. ਦੀਆਂ ਟੀਮਾਂ ਵੱਲੋਂ ਮੋਹਾਲੀ ਸਰਕਲ ਦੇ ਵੱਖ-ਵੱਖ ਹਿੱਸਿਆਂ ਵਿੱਚ ਛਾਪੇਮਾਰੀ ਕਰਕੇ ਬਿਜਲੀ ਚੋਰੀ ਅਤੇ ਅਣਅਧਿਕਾਰਤ ਵਰਤੋਂ ਦੇ ਦੋਸ਼ ਹੇਠ 92 ਖਪਤਕਾਰਾਂ ਨੂੰ 59.11 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸੂਬੇ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਐਤਵਾਰ ਨੂੰ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੀਆਂ ਟੀਮਾਂ ਨੇ ਜੀਰਕਪੁਰ ਅਤੇ ਬਨੂੜ ਸਬ-ਡਵੀਜਨਾਂ ਅਧੀਨ ਪੈਂਦੇ ਕੰਡਾਲਾ, ਨਰਾਇਣਗੜ, ਢਕੌਲੀ, ਥੂਹਾ ਆਦਿ ਸਮੇਤ ਵੱਖ-ਵੱਖ ਪਿੰਡਾਂ ਵਿੱਚ ਛਾਪੇਮਾਰੀ ਕੀਤੀ। ਉਨਾਂ ਦੱਸਿਆ ਕਿ ਵੱਖ-ਵੱਖ ਟੀਮਾਂ ਵੱਲੋਂ ਬਿਜਲੀ ਚੋਰੀ ਦੇ 16 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਇਸ ਸਮੁੱਚੀ ਕਵਾਇਦ ਦੌਰਾਨ ਬਿਜਲੀ ਦੀ ਅਣਅਧਿਕਾਰਤ ਵਰਤੋਂ ਦੇ 4 ਕੇਸ ਵੀ ਸਾਹਮਣੇ ਆਏ ਅਤੇ ਉਲੰਘਣਾ ਕਰਨ ਵਾਲੇ ਅਜਿਹੇ ਖਪਤਕਾਰਾਂ ਨੂੰ 16.67 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। 

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਮੋਹਾਲੀ ਡਵੀਜਨ ਦੇ ਪਿੰਡ ਝਾਮਪੁਰ ਅਤੇ ਸੈਕਟਰ 123 ਵਿੱਚ ਵੀ ਚੈਕਿੰਗ ਅਭਿਆਨ ਚਲਾਇਆ ਗਿਆ ਅਤੇ ਬਿਜਲੀ ਚੋਰੀ ਅਤੇ ਅਣਅਧਿਕਾਰਤ ਵਰਤੋਂ ਦੇ 29 ਕੇਸ ਦਰਜ ਕੀਤੇ ਗਏ ਅਤੇ ਨਾਲ ਹੀ 21.44 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ। ਉਨਾਂ ਕਿਹਾ, “ਕੁਝ ਬਿਜਲੀ ਦੇ ਮੀਟਰ ਸੱਕੀ ਪਾਏ ਗਏ ਹਨ ਅਤੇ ਇਨਾਂ ਟੀਮਾਂ ਨੇ ਉਨਾਂ ਨੂੰ ਮੌਕੇ ‘ਤੇ ਸੀਲ ਕਰ ਦਿੱਤਾ ਹੈ ਅਤੇ ਅਗਲੇਰੀ ਅਤੇ ਜਰੂਰੀ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ।

ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਲਾਲੜੂ ਡਵੀਜਨ ਅਧੀਨ ਪੈਂਦੇ ਪਿੰਡ ਸਰਸੀਣੀ, ਤੋਗਾਪੁਰ, ਲਾਲੜੂ, ਲਾਲੜੂ ਮੰਡੀ ਅਤੇ ਧੰਗੇੜਾ ਵਿਖੇ ਚੈਕਿੰਗ ਦੌਰਾਨ ਬਿਜਲੀ ਚੋਰੀ ਦੇ 19 ਮਾਮਲੇ ਅਤੇ ਅਣਅਧਿਕਾਰਤ ਬਿਜਲੀ ਦੀ ਵਰਤੋਂ ਦੇ 24 ਮਾਮਲੇ ਦਰਜ ਕੀਤੇ ਗਏ ਅਤੇ ਪੀ.ਐਸ.ਪੀ.ਸੀ.ਐਲ. ਨੇ ਇਨਾਂ ਖਪਤਕਾਰਾਂ ਨੂੰ 21 ਲੱਖ ਰੁਪਏ ਦਾ ਜੁਰਮਾਨਾ ਕੀਤਾ  ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਜਲੀ ਚੋਰੀ ਨੂੰ ਠੱਲ ਪਾਉਣ ਲਈ ਵਚਨਬੱਧ ਹੈ ਅਤੇ ਪੀ.ਐਸ.ਪੀ.ਸੀ.ਐਲ. ਨੂੰ ਦਾਗੀ ਖਪਤਕਾਰਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਸਪੱਸ਼ਟ ਹਦਾਇਤਾਂ ਹਨ। ਉਨਾਂ ਦੱਸਿਆ ਕਿ ਇਨਫੋਰਸਮੈਂਟ ਅਤੇ ਡਿਸਟ੍ਰੀਬਿਊਸ਼ਨ ਵਿੰਗ ਦੀਆਂ ਟੀਮਾਂ ਪੀ.ਐਸ.ਪੀ.ਸੀ.ਐਲ ਦੇ ਸਾਰੇ ਜੋਨਾਂ ਵਿੱਚ ਲਗਾਤਾਰ ਚੈਕਿੰਗ ਕਰ ਰਹੀਆਂ ਹਨ ਅਤੇ ਸਖਤ ਕਾਰਵਾਈ ਕਰਨ ਤੋਂ ਇਲਾਵਾ ਭਾਰੀ ਜੁਰਮਾਨੇ ਵੀ ਕੀਤੇ ਜਾ ਰਹੇ  ਹਨ।

ਸ. ਹਰਭਜਨ ਸਿੰਘ ਈ.ਟੀ.ਓ ਨੇ ਸਮੂਹ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਦੇ ਖਤਰੇ ਨੂੰ ਕਾਬੂ ਕਰਨ ਲਈ ਅੱਗੇ ਆਉਣ। ਖਪਤਕਾਰ ਵਟਸਐਪ ਨੰਬਰ 96461-75770 ‘ਤੇ ਅਸਲ ਜਾਣਕਾਰੀ ਦੇ ਕੇ ਚੋਰੀ ਦੇ ਵਿਰੁੱਧ ਮੁਹਿੰਮ ਵਿੱਚ ਯੋਗਦਾਨ ਪਾ ਸਕਦੇ ਹਨ। ਹੈ। ਉਨਾਂ ਭਰੋਸਾ ਦਿੱਤਾ ਕਿ ਸ਼ਿਕਾਇਤ ਕਰਤਾ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget