ਪੜਚੋਲ ਕਰੋ

Punjab News: 10000 ਰੁਪਏ ਰਿਸ਼ਵਤ ਲੈਂਦਾ PSPCL ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ PSPCL ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਹੋਰ ਪੜ੍ਹੋ : ਸੜਕ 'ਤੇ ਹੋਇਆ ਹਾਈ ਵੋਲਟੇਜ਼ ਡਰਾਮਾ...ਰਿਸ਼ਵਤ ਲੈ ਸਕਾਰਪੀਓ ਗੱਡੀ 'ਚ ਭੱਜਿਆ ਹੈੱਡ ਕਾਂਸਟੇਬਲ, ਫਿਲਮੀ ਅੰਦਾਜ਼ 'ਚ ਵਿਜੀਲੈਂਸ ਨੇ ਪਿੱਛਾ ਕਰਕੇ ਦਬੋਚਿਆ

ਬਿਜਲੀ ਦੀਆਂ ਲਾਈਨਾਂ ਨੂੰ ਬਦਲਣ ਲਈ ਮੰਗ ਰਿਹਾ ਸੀ ਰਿਸ਼ਵਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਬਟਾਲਾ ਦੇ ਪਿੰਡ ਫੂਲਕਾ ਦੇ ਵਸਨੀਕ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਲਾਈਨਮੈਨ ਨੇ ਜਾਣਬੁੱਝ ਕੇ ਪੈਸੇ ਵਸੂਲਣ ਦੀ ਨੀਅਤ ਨਾਲ ਪਿੰਡ ਫੂਲਕਾ ਵਿਖੇ ਸਥਿਤ ਉਸਦੀ ਵਾਹੀਯੋਗ ਜ਼ਮੀਨ ਉੱਪਰੋਂ ਬਿਜਲੀ ਦੀਆਂ ਤਾਰਾਂ ਲਗਾਈਆਂ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਲਾਈਨਮੈਨ ਇਨ੍ਹਾਂ ਬਿਜਲੀ ਦੀਆਂ ਲਾਈਨਾਂ ਦੀ ਥਾਂ ਬਦਲਣ ਬਦਲੇ 1500 ਰੁਪਏ ਪਹਿਲਾਂ ਵੀ ਲੈ ਚੁੱਕਾ ਹੈ ਅਤੇ ਹੁਣ ਫਿਰ ਤੋਂ 10,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget