Punjab News: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਅਸਟੇਟ ਡਵੀਜ਼ਨ ਅਧੀਨ ਪੈਂਦੇ ਮਿੱਲਰ ਗੰਜ ਦੇ ਕਬੀਰ ਨਗਰ ਇਲਾਕੇ ਵਿਚ ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਕਾਰਨ ਪਾਵਰਕਾਮ ਵਿਭਾਗ ਦੇ ਮੁਲਾਜ਼ਮ ਦੀ ਮੌਤ ਹੋ ਗਈ।

Continues below advertisement

ਜਵਾਨ ਪੁੱਤਰ ਸੁਖਦੀਪ ਸਿੰਘ ਦੀ ਮੌਤ ਦੀ ਖ਼ਬਰ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੌਰਾਨ ਸਮੇਂ-ਸਮੇਂ ’ਤੇ ਪਾਵਰਕਾਮ ਨਾਲ ਸਬੰਧਤ ਅਧਿਕਾਰੀਆਂ ਤੇ ਠੇਕੇਦਾਰਾਂ ਦੀ ਲਾਪਰਵਾਹੀ ਸਾਹਮਣੇ ਆਉਂਦੀ ਰਹਿੰਦੀ ਹੈ ਪਰ ਇਸ ਦੇ ਬਾਵਜੂਦ ਸਿਸਟਮ ਵਿਚ ਕੋਈ ਸੁਧਾਰ ਨਹੀਂ ਆ ਰਿਹਾ।

ਮ੍ਰਿਤਕ ਸੁਖਦੀਪ ਸਿੰਘ ਪਾਵਰਕਾਮ ਵਿਭਾਗ ਵਿਚ ਪਿਛਲੇ ਕਰੀਬ 7 ਸਾਲਾਂ ਤੋਂ ਡਿਊਟੀ ਕਰ ਰਿਹਾ ਸੀ ਤੇ ਹੁਣੇ ਹੀ ਉਹ ਕੰਟਰੈਕਟ ਬੇਸ 'ਤੇ ਆਇਆ ਸੀ, ਜਿਸ ਕਾਰਨ ਘਰ ਵਿਚ ਖ਼ੁਸ਼ੀ ਦਾ ਮਾਹੌਲ ਸੀ ਪਰ ਉਸ ਦੀ ਮੌਤ ਦੀ ਖ਼ਬਰ ਤੋਂ ਬਾਅਦ ਪੂਰੇ ਘਰ ਵਿਚ ਮਾਤਮ ਪਸਰ ਗਿਆ ਹੈ।

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।