Punjab News: ਪੰਜਾਬ ਵਿੱਚ 4 ਦਿਨਾਂ ਤੋਂ ਚੱਲ ਰਹੀ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖਤਮ ਹੋ ਗਈ ਹੈ। ਉਨ੍ਹਾਂ ਦੀਆਂ ਮੰਗਾਂ ਨੂੰ ਲੈਕੇ ਸਰਕਾਰ ਅਤੇ ਐਸੋਸੀਏਸ਼ਨ ਵਿਚਕਾਰ ਸਮਝੌਤਾ ਹੋ ਗਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ ਹੈ।
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਸਰਕਾਰ ਸਰਕਾਰੀ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਨੂੰ ਮੰਨਣ ਲਈ ਤਿਆਰ ਹੈ।