ਚੰਡੀਗੜ੍ਹ : ਸੂਬੇ ਵਿੱਚ ਬਿਜਲੀ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਯਾਨੀ PSPCL ਹੁਣ ਜ਼ਮੀਨੀ ਪੱਧਰ 'ਤੇ ਕਾਰਵਾਈ ਕਰ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ PSPCL ਨੇ 5 ਜਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ ਅਤੇ 110 ਬਿਜਲੀ ਖਪਤਕਾਰਾਂ ਨੂੰ ਕਰੀਬ 40 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਕਾਰਵਾਈ  ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਕੀਤੀ ਹੈ।


 


 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਇਹਨਾਂ 5 ਜਿਲ੍ਹਿਆਂ ਵਿੱਚ ਬਿਜਲੀ ਚੋਰੀ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਜਿਸ ਤਹਿਤ  ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਇਨਫੋਰਸਮੈਂਟ ਟੀਮਾਂ ਨੇ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ 5 ਜਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ 1191 ਬਿਜਲੀ ਖਪਤਕਾਰਾਂ ਦੇ ਘਰਾਂ ਵਿੱਚ ਰੇਡ ਕੀਤੀ ਸੀ। 


ਇਹ ਕਾਰਵਾਈ ਲਗਾਤਾਰ 2 ਦਿਨਾਂ ਤੱਕ ਚੱਲ ਸੀ ਅਤੇ ਦੋ ਦਿਨਾ ਵਿੱਚ 110 ਬਿਜਲੀ ਖਪਤਕਾਰਾਂ ਨੂੰ ਬਿਜਲੀ ਚੋਰੀ ਕਰਨ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਕਰਨ ਦੇ ਲਈ 40 ਲੱਖ 4 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ। PSPCL ਦੇ ਅਧਿਕਾਰੀਆਂ ਨੇ ਦੱਸਿਆ ਕਿ ਬਠਿੰਡਾ ਸਰਕਲ ਦੀਆਂ ਵੱਖ ਵੱਖ ਇਨਫੋਰਸਮੈਂਟ ਟੀਮਾਂ ਨੇ ਝੋਕ, ਹਰੀਹਰ, ਸ੍ਰੀ ਮੁਕਤਸਰ ਸਾਹਿਬ ਸਿਟੀ ਦੇ 169 ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਅਤੇ 20 ਖਪਤਕਾਰਾਂ ਨੂੰ 8 ਲੱਖ 40 ਹਜ਼ਾਰ ਰੁਪੲ ਜੁਰਮਾਨਾ ਲਗਾਇਆ। 


ਇਸੇ ਤਰ੍ਹਾਂ ਲੁਧਿਆਣਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਜਨਤਾ ਨਗਰ ਯੂਨਿਟ ਨੰਬਰ ਤਿੰਨ, ਲੁਧਿਆਣਾ ਸਬ ਡਵੀਜ਼ਨ ਅਤੇ 131 ਖਪਤਕਾਰਾਂ ਦੇ ਮੀਟਰਾਂ ਦੀ ਚੈਕਿੰਗ ਕੀਤੀ ਅਤੇ ਬਿਜਲੀ ਚੋਰੀ ਤੇ ਹੋਰ ਉਲੰਘਣਾ ਕਰਨ ਵਾਲੇ 8 ਖਪਤਕਾਰਾਂ ਨੂੰ 8 ਲੱਖ 23 ਹਜ਼ਾਰ ਰੁਪਏ ਜੁਰਮਾਨੇ ਕੀਤੇ ਹਨ।


 


ਪਟਿਆਲਾ ਸਰਕਲ ਦੀਆਂ ਟੀਮਾਂ ਨੇ ਧੂਰੀ ਦਿਹਾਤੀ ਖੇਤਰ, ਮਲੇਰਕੋਟਲਾ ਸਿਟੀ 2, ਸ਼ਹਿਣਾ, ਰੰਗੀਆਂ, ਤਪਾ ਡਵੀਜਨ 1, ਤਪਾ ਡਵੀਜ਼ਨ 2, ਮੁਹਾਲੀ ਸਬ ਡਵੀਜ਼ਨ ਦੇ 510 ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕਰਕੇ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 9 ਲੱਖ 11 ਹਜ਼ਾਰ ਰੁਪਏ ਜੁਰਮਾਨਾ ਕੀਤਾ। 


ਜਲੰਧਰ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਸ਼ਾਹਕੋਟ, ਮਲਸੀਆਂ ਦੇ 126 ਖਪਤਕਾਰਾਂ ਦੇ ਬਿਜਲੀ ਮੀਟਰਾਂ ਦੀ ਚੈਕਿੰਗ ਕੀਤੀ ਅਤੇ 21 ਖਪਤਕਾਰਾਂ ਨੂੰ 9 ਲੱਖ 47 ਹਜ਼ਾਰ ਰੁਪਏ ਜੁਰਮਾਨਾ ਲਗਾਇਆ, ਅੰਮ੍ਰਿਤਸਰ ਸਰਕਲ ਵਿੱਚ ਟੀਮਾਂ ਨੇ ਇਸਲਾਮਾਬਾਦ ਅਤੇ ਮਾਡਲ ਟਾਊਨ ਬਟਾਲਾ ਸਬ ਡਵੀਜ਼ਨ ਦੇ 255 ਖਪਤਕਾਰਾਂ ਦੇ ਮੀਟਰਾਂ ਦੀ ਚੈਕਿੰਗ ਕੀਤੀ ਅਤੇ 13 ਖਪਤਕਾਰਾਂ ਨੂੰ 4 ਲੱਖ 78 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Join Our Official Telegram Channel:
https://t.me/abpsanjhaofficial