Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫਤਰ ਸ਼ੇਰਪੁਰ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਮਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਰਣਜੀਤ ਸਿੰਘ ਵਾਸੀ ਖੇੜੀ, ਸਬ ਡਵੀਜ਼ਨ ਧੂਰੀ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਉਸ ਦੇ ਖੇਤੀਬਾੜੀ ਫਾਰਮ ਵਿੱਚ ਪੁਰਾਣਾ ਟਰਾਂਸਫਾਰਮਰ ਬਦਲਣ ਲਈ 5,000 ਰੁਪਏ ਰਿਸ਼ਵਤ ਮੰਗ ਰਿਹਾ ਹੈ।


ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਨੇ 15 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ 'ਚ ਪਾਏ 2.69 ਕਰੋੜ, ਜਾਣੋ ਕੀ ਹੈ ਕਾਰਨ


ਇਸ ਬਾਰੇ ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੀ.ਐਸ.ਪੀ.ਸੀ.ਐਲ. ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ।


ਇਹ ਵੀ ਪੜ੍ਹੋ: Electricity crisis in Punjab: ਪੰਜਾਬ 'ਚ ਬਿਜਲੀ ਦਾ ਸੰਕਟ! ਤਿੰਨ ਯੂਨਿਟ ਬੰਦ, 630 ਮੈਗਾਵਾਟ ਬਿਜਲੀ ਉਤਪਾਦਨ ਠੱਪ


ਜ਼ਿਕਰ ਕਰ ਦਈਏ ਕਿ ਇਸ ਸਬੰਧੀ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਇਹ ਵੀ ਪੜ੍ਹੋ: Chandrayaan-4: ਔਰਤ ਨੇ ਮੰਗਿਆ ਰੁਜ਼ਗਾਰ ਤਾਂ ਚੰਦਰਯਾਨ-4 'ਤੇ ਭੇਜਣ ਦੀ ਗੱਲ ਕਰਨ ਲੱਗੇ ਮੁੱਖ ਮੰਤਰੀ, ਵਿਰੋਧੀਆਂ ਨੇ ਚੁੱਕਿਆ ਮੁੱਦਾ





ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।