Punjab News: PSPCL-PSTCL ਡਾਇਰੈਕਟਰ ਨਿਯੁਕਤ, ਜਸਵੀਰ ਸਿੰਘ ਅਤੇ ਨੇਮ ਚੰਦ ਨੂੰ ਮਿਲੀ ਜ਼ਿੰਮੇਵਾਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਹੈ। ਮਾਨ ਨੇ ਕਿਹਾ ਕਿ ਨਵੀਆਂ ਜ਼ਿੰਮੇਵਾਰੀਆਂ ਲਈ ਸਾਥੀਆਂ ਨੂੰ ਮੁਬਾਰਕਾਂ
Punjab News: ਪੰਜਾਬ ਸਰਕਾਰ ਨੇ PSPCL (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ) ਅਤੇ PSTCL (ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ) ਵਿੱਚ ਡਾਇਰੈਕਟਰ ਦੀਆਂ ਅਸਾਮੀਆਂ ਦੀ ਭਰਤੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਿਯੁਕਤੀਆਂ ਦੇ ਆਦੇਸ਼ ਜਾਰੀ ਕੀਤੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਹੈ। ਮਾਨ ਨੇ ਕਿਹਾ ਕਿ ਨਵੀਆਂ ਜ਼ਿੰਮੇਵਾਰੀਆਂ ਲਈ ਸਾਥੀਆਂ ਨੂੰ ਮੁਬਾਰਕਾਂ
ਨਵੀਆਂ ਜਿੰਮੇਵਾਰੀਆਂ ਲਈ ਸਾਥੀਆਂ ਨੂੰ ਸ਼ੁਭਕਾਮਨਾਵਾਂ.. pic.twitter.com/jl6CZVhFgH
— Bhagwant Mann (@BhagwantMann) June 26, 2023
ਜ਼ਿਕਰਯੋਗ ਹੈ ਕਿ ਦੋਵਾਂ ਵਿਭਾਗਾਂ ਦੀਆਂ ਸਿੱਧੀਆਂ ਅਸਾਮੀਆਂ ਲੰਬੇ ਸਮੇਂ ਤੋਂ ਖਾਲੀ ਪਈਆਂ ਸਨ। ਜਿਸ 'ਤੇ ਪੰਜਾਬ ਸਰਕਾਰ ਨੇ ਕਾਫੀ ਸੋਚ ਵਿਚਾਰ ਤੋਂ ਬਾਅਦ ਇਹ ਫੈਸਲਾ ਲਿਆ ਹੈ। ਸਰਕਾਰੀ ਵੱਲੋਂ ਜਾਰੀ ਨੋਟਿਸ ਮੁਤਾਬਕ, ਇਹ ਜ਼ਿੰਮੇਵਾਰੀਆਂ 2 ਸਾਲ ਲਈ ਦਿੱਤੀਆਂ ਗਈਆਂ ਹਨ।
ਦੱਸ ਦਈਏ ਕਿ ਕਿ ਜਸਬੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਸੁਰ ਸਿੰਘ ਤਹਿਸੀਲ ਪੱਟੀ ਜ਼ਿਲ੍ਹਾ ਤਰਨਤਾਰਨ ਨੂੰ ਡਾਇਰੈਕਟਰ ਪ੍ਰਬੰਧਕੀ ਪਾਵਰਕਾਮ ਅਤੇ ਨੇਮ ਚੰਦ ਪੁੱਤਰ ਦੀਪ ਚੰਦ ਵਾਸੀ ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਨੂੰ ਡਾਇਰੈਕਟਰ ਪ੍ਰਬੰਧਕੀ ਟਰਾਂਸਕੋ ਨਿਯੁਕਤ ਕੀਤਾ ਗਿਆ ਹੈ।